Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬ੍ਰਿਟਿਸ਼ ਮੀਡੀਆ ਵਿੱਚ ‘ਸਟੈਚੂ ਆਫ ਯੂਨਿਟੀ` ਕਾਰਨ ਭਾਰਤ ਦੀ ਖਿੱਲੀ ਉੱਡ ਗਈ

November 07, 2018 07:58 AM

ਲੰਦਨ, 6 ਨਵੰਬਰ (ਪੋਸਟ ਬਿਊਰੋ)- ਭਾਰਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਬੇ ਵਿਚ ਬਣੀ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ‘ਸਟੈਚੂ ਆਫ ਯੂਨਿਟੀ` ਦੀ ਜਿੱਥੇ ਦੁਨੀਆ ਵਿਚ ਚਰਚਾ ਹੋ ਰਹੀ ਹੈ, ਉਥੇ ਬ੍ਰਿਟੇਨ ਦੇ ਮੀਡੀਆ ਨੇ ਇਸ ਮੂਰਤੀ ਨੂੰ ਲੈ ਕੇ ਭਾਰਤ ਦੀ ਖਿੱਲੀ ਉਡਾਈ ਹੈ।
ਬ੍ਰਿਟਿਸ਼ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਜਿਹੜੀ ਮੂਰਤੀ ਭਾਰਤ ਬਣਾ ਰਿਹਾ ਸੀ, ਉਸ ਵਿਚ ਬ੍ਰਿਟੇਨ ਨੇ ਭਾਰਤ ਨੂੰ ਕਰੀਬ ਇਕ ਅਰਬ ਪੌਂਡ ਦੀ ਆਰਥਕ ਮਦਦ ਦਿੱਤੀ ਹੈ। ਵਰਨਣ ਯੋਗ ਹੈ ਕਿ ਬ੍ਰਿਟੇਨ ਵੱਲੋਂ ਦੱਸੀ ਜਾਂਦੀ ਇਹ ਰਕਮ ਪਟੇਲ ਦੀ ਮੂਰਤੀ ਉੱਤੇ ਆਏ ਖਰਚ ਤੋਂ ਕਿਤੇ ਵੱਧ ਹੈ। ਖਬਰ ਵਿਚ ਇਕ ਪਾਰਲੀਮੈਂਟ ਮੈਂਬਰ ਇਹ ਵੀ ਕਿਹਾ ਹੈ ਕਿ ਬ੍ਰਿਟੇਨ ਨੂੰ ਅੱਗੇ ਤੋਂ ਭਾਰਤ ਦੀ ਮਦਦ ਨਹੀਂ ਕਰਨੀ ਚਾਹੀਦੀ। ਬ੍ਰਿਟੇਨ ਦੀ ਵੈਬਸਾਈਟ ਡੇਲੀ ਮੇਲ ਵਿਚ ਇਸ ਦਾ ਜਿਕਰ ਕਰਦੇ ਹੋਏ ਲਿਖਿਆ ਹੈ ਕਿ ਬ੍ਰਿਟੇਨ ਦੇ ਟੈਕਸ ਦਾਤਾਵਾਂ ਦਾ ਪੈਸਾ ਪ੍ਰਤੱਖ ਰੂਪ ਨਾਲ ਮੂਰਤੀ ਬਣਾਉਣ ਵਿਚ ਨਹੀਂ ਲਗਿਆ ਸਗੋਂ ਭਾਰਤ ਵਿਚ ਹੋਏ ਵੱਖਰੇ ਵਿਕਾਸ ਕੰਮਾਂ ਵਿਚ ਲਗਿਆ ਹੈ, ਪਰ ਜੇ ਭਾਰਤ ਆਪਣਾ ਪੈਸਾ ਮੂਰਤੀ ਬਣਾਉਣ ਵਿਚ ਖਰਚ ਨਾ ਕਰਦਾ ਤਾਂ ਉਨ੍ਹਾਂ ਪ੍ਰਾਜੈਕਟਸ ਦਾ ਖਰਚ ਆਪਣੇ ਆਪ ਉਠਾ ਸਕਦਾ ਸੀ।
ਇਸ ਖਬਰ ਵਿਚ ਭਾਰਤ ਨੂੰ ਤੇਜੀ ਨਾਲ ਵੱਧਦੀ ਮਾਲੀ ਹਾਲਤ ਦੱਸਿਆ ਗਿਆ ਹੈ ਜੋ ਮੰਗਲ ਤੱਕ ਪਹੁੰਚ ਗਈ ਹੈ। ਨਾਲ ਲਿਖਿਆ ਗਿਆ ਹੈ ਕਿ ਭਾਰਤ ਨੂੰ ਜਿੰਨੀ ਆਰਥਕ ਮਦਦ ਮਿਲਦੀ ਹੈ, ਉਸ ਤੋਂ ਕਈ ਗੁਣਾ ਵੱਧ ਦੀ ਮਦਦ ਉਹ ਆਪਣੇ ਆਪ ਦੂਜੇ ਦੇਸ਼ਾਂ ਦੀ ਕਰਦਾ ਹੈ। ਇਹ ਲਿਖ ਕੇ ਬ੍ਰਿਟੇਨ ਵੱਲੋਂ ਭਾਰਤ ਨੂੰ ਮਦਦ ਦੇਣ ਦਾ ਵਿਰੋਧ ਕੀਤਾ ਗਿਆ ਤੇ ਦਾਅਵਾ ਕੀਤਾ ਗਿਆ ਹੈ ਕਿ ਯੂ ਕੇ ਨੇ ਭਾਰਤ ਨੂੰ 2012 ਵਿਚ 300 ਮਿਲੀਅਨ, 2013 ਵਿਚ 268 ਮਿਲੀਅਨ, 2014 ਵਿਚ 278 ਮਿਲੀਅਨ ਅਤੇ 2015 ਵਿਚ ਕਰੀਬ 185 ਮਿਲੀਅਨ ਦੀ ਆਰਥਕ ਮਦਦ ਦਿਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ