Welcome to Canadian Punjabi Post
Follow us on

24

March 2019
ਪੰਜਾਬ

ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਸੁਧਾਰ ਦੀ ਮੰਗ ਵੀ ਉੱਠ ਪਈ

November 07, 2018 08:22 AM

ਅੰਮ੍ਰਿਤਸਰ, 6 ਨਵੰਬਰ (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਸਿੰਘ ਨੇ ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਅਤੇ ਅਕਾਲ ਤਖਤ ਦੀ ਮਰਿਆਦਾ ਬਹਾਲ ਕਰਨ ਦੇ ਲਈ ਕੱਲ੍ਹ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਅਜਿਹਾ ਨਾ ਹੋਇਆ ਤਾਂ ਉਹ ਆਪਣੀ ਜਾਨ ਕੁਰਬਾਨ ਕਰ ਦੇਣਗੇ।
ਇਸ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਪ੍ਰਧਾਨ, ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਨਾਂ ਇਕ ਖੁੱਲ੍ਹਾ ਪੱਤਰ ਜਾਰੀ ਕਰਦਿਆਂ ਕੁਲਵੰਤ ਸਿੰਘ (84) ਨੇ ਕਿਹਾ ਕਿ ਉਨ੍ਹਾਂ 43 ਵਰ੍ਹੇ ਸ਼੍ਰੋਮਣੀ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਸੇਵਾ ਨਿਭਾਈ ਅਤੇ ਸ਼੍ਰੋਮਣੀ ਕਮੇਟੀ ਦੇ ਪੁਰਾਣੇ ਤੇ ਨਵੇਂ ਪ੍ਰਬੰਧਾਂ ਦਾ ਤੁਲਨਾਤਮਕ ਅਧਿਐਨ ਕਰਦਿਆਂ ਇਸ ਸਬੰਧੀ ਕਿਤਾਬ ਵੀ ਲਿਖੀ ਹੈ। ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੇ ਨਾਂ ਲਿਖੇ ਪੰਜ ਸਫਿਆਂ ਦੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਕਿ ਕਮੇਟੀ ਦਾ ਪ੍ਰਬੰਧ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਨਹੀਂ ਚੱਲ ਰਿਹਾ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਵੀ ਗੁਰਦੁਆਰਾ ਗਜ਼ਟ 1948 ਮੁਤਾਬਕ ਨਹੀਂ ਚੱਲ ਰਿਹਾ। ਸਾਬਕਾ ਸਕੱਤਰ ਨੇ ਕਿਹਾ ਕਿ ਇਸ ਕਾਰਨ ਇਨ੍ਹਾਂ ਸ਼੍ਰੋਮਣੀ ਸੰਸਥਾਵਾਂ ਦੀ ਕਾਰਜਸ਼ੈਲੀ ਵਿੱਚ ਨਿਘਾਰ ਆਇਆ ਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਨਾਨਕਸ਼ਾਹੀ ਕੈਲੰਡਰ ਨੂੰ ਬਦਲਣ ਦੇ ਫੈਸਲਾ ਤੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ। ਕੁਲਵੰਤ ਸਿੰਘ ਨੇ ਕਿਹਾ ਕਿ ਮਾਣ ਮਰਿਆਦਾ ਦੀ ਬਹਾਲੀ ਲਈ ਪ੍ਰਬੰਧਾਂ ਵਿੱਚ ਸੁਧਾਰ ਦੀ ਲੋੜ ਹੈ ਤੇ ਗੁਰਦੁਆਰਾ ਗਜ਼ਟ 1948 ਮੁਤਾਬਕ ਜਥੇਦਾਰ ਦੀ ਨਿਯੁਕਤੀ ਅਤੇ ਉਸ ਨੂੰ ਹਟਾਉਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਕੋਲ ਹੈ, ਪਰ ਅਸਤੀਫਾ ਪ੍ਰਵਾਨ ਕਰਨ ਅਤੇ ਉਸ ਦੀ ਥਾਂ ਆਰਜ਼ੀ ਪ੍ਰਬੰਧ ਕਰਨ ਦਾ ਅਧਿਕਾਰ ਅੰਤਿ੍ਰੰਗ ਕਮੇਟੀ ਕੋਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਥੇਦਾਰਾਂ ਵੱਲੋਂ ਸਿਆਸੀ ਦਖਲ ਨਾਲ ਨਿਯਮਾਂ ਦੀ ਉਲੰਘਣਾ ਕਰਕੇ ਹੁਕਮਨਾਮੇ ਜਾਰੀ ਕੀਤੇ ਜਾ ਰਹੇ ਹਨ। ਸਾਬਕਾ ਸਕੱਤਰ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਜੇ ਸੁਧਾਰ ਨਾ ਹੋਇਆ ਤਾਂ ਉਹ ਪੰਜ ਪਿਆਰਿਆਂ ਤੋਂ ਗੁਰ ਮਰਿਆਦਾ ਅਨੁਸਾਰ ਹੁਕਮ ਲੈ ਕੇ ਆਪਾ ਵਾਰ ਦੇਣਗੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ: ਮੈਂ ਕਾਂਗਰਸ ਦਾ ਵਫਾਦਾਰ ਸਿਪਾਹੀ, ਭਾਜਪਾ ਵੱਲ ਜਾਣ ਦੀ ਸੋਚਣਾ ਵੀ ਗੁਨਾਹ
ਬਾਦਲ ਅਕਾਲੀ ਦਲ ਨੂੰ ਸੱਟ: ਬ੍ਰਹਮਪੁਰਾ ਦੇ ਭਤੀਜੇ ਉੱਤੇ ਬਿਨਾਂ ਆਗਿਆ ਰੈਲੀ, ਸ਼ਰਾਬ ਪਰੋਸਣ ਦਾ ਕੇਸ ਦਰਜ
ਚੋਣ ਕਮਿਸ਼ਨ ਨੂੰ ਡੀ ਸੀ ਰੋਪੜ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ
ਬੇਅਦਬੀ ਤੇ ਗੋਲ਼ੀ ਕਾਂਡ: ਡੇਰਾ ਸੱਚਾ ਸੌਦਾ ਦੇ ਮੁਖੀ ਤੋਂ ਪੁੱਛਗਿੱਛ ਤੱਕ ਗੱਲ ਜਾ ਪਹੁੰਚੀ