Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਨੇ ‘ਬਿਜ਼ਨਸ ਫਸਟ ਪੋਰਟਲ ਦੀ ਸ਼ੁਰੂਆਤ ਕੀਤੀ

November 08, 2018 11:26 PM

ਚੰਡੀਗੜ੍ਹ, 8 ਨਵੰਬਰ (ਪੋਸਟ ਬਿਊਰੋ)- ਪੰਜਾਬ ਵਿੱਚ ਕਾਰੋਬਾਰ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਸਰਕਾਰ ਦਾ ‘ਬਿਜ਼ਨਸ ਫਸਟ ਪੋਰਟਲ' ਸ਼ੁਰੂ ਕੀਤੀ ਹੈ। ਇਸ ਪੋਰਟਲ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।
ਇਸ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪੋਰਟਲ ਸਿੰਗਲ ਵਿੰਡੋ ਪ੍ਰਣਾਲੀ ਵਜੋਂ ਨਿਵੇਸ਼ਕਾਂ ਨੂੰ ਪੇਸ਼ ਸਨਅਤੀ ਮੁਸ਼ਕਲਾਂ ਦੇ ਹੱਲ, ਫੀਡਬੈਕ ਅਤੇ ਸੁਝਾਵਾਂ ਲਈ ਆਜ਼ਾਦ ਵਿਧੀ ਪੇਸ਼ ਕਰੇਗਾ। ਵਧੀਆ ਦਰਜੇ ਦੀ ਇਹ ਆਨਲਾਈਨ ਸਹੂਲਤ ਉਦਯੋਗਿਕ ਅਤੇ ਵਿਕਾਸ ਨੀਤੀ 2017 ਹੇਠ ਨਿਵੇਸ਼ਕਾਂ ਨੂੰ ਸਮਾਂਬੱਧ ਢੰਗ ਨਾਲ ਰਿਆਇਤਾਂ ਦੇਣ ਵਿੱਚ ਸਹਾਈ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2016-17 ਤੋਂ 2017-18 ਵਿੱਚ ਉਦਯੋਗਿਕ ਖੇਤਰ ਵਿੱਚ ਬਿਜਲੀ ਦੀ ਖਪਤ ਵਿੱਚ 9 ਫੀਸਦੀ ਵਾਧਾ ਹੋਇਆ ਹੈ ਜੋ ਸਨਅਤੀ ਖੇਤਰ ਦੀ ਤਰੱਕੀ ਦੱਸਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਮੰਡੀ ਗੋਬਿੰਦਗੜ੍ਹ 'ਚ ਪੁਰਾਣੇ ਯੂਨਿਟਾਂ ਦੇ ਮੁੜ ਚਾਲੂ ਹੋਣ ਤੋਂ ਇਲਾਵਾ 60 ਨਵੇਂ ਯੂਨਿਟ ਵੀ ਚਾਲੂ ਹੋ ਚੁੱਕੇ ਹਨ। ਉਦਯੋਗ ਅਤੇ ਵਪਾਰ ਵਿਭਾਗ ਅਤੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਪੰਜਾਬ ਵਿੱਚ ਸਥਾਪਤ ਹੋਣ ਵਾਲੇ ਨਵੇਂ ਉਦਯੋਗਿਕ ਯੂਨਿਟਾਂ ਰਾਹੀਂ ਰੁਜ਼ਗਾਰ ਦੇ ਵੱਡੇ ਮੌਕੇ ਸਿਰਜਣ ਲਈ ਬਹੁਤ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨਵੈਸਟ ਪੰਜਾਬ ਨੂੰ ਸਫਲ ਬਣਾਉਣ ਤੋਂ ਬਾਅਦ ਇਹ ਰਾਜ ਵਪਾਰ ਨੂੰ ਸੁਖਾਲਾ ਬਣਾਉਣ ਦੇ ਅਗਲੇ ਪੜਾਅ ਵੱਲ ਵੱਧ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ