Welcome to Canadian Punjabi Post
Follow us on

28

March 2024
 
ਪੰਜਾਬ

ਅਦਾਲਤ ਦਾ ਹੁਕਮ ਪਤਨੀ ਤੇ ਬੱਚਿਆਂ ਦਾ ਗੁਜ਼ਾਰਾ ਚਲਾਉਣਾ ਪਤੀ ਦੀ ਜ਼ਿੰਮੇਵਾਰੀ

November 08, 2018 11:27 PM

ਚੰਡੀਗੜ੍ਹ, 8 ਨਵੰਬਰ (ਪੋਸਟ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਗੁਜ਼ਾਰੇ ਭੱਤੇ ਦੇ ਕੇਸ ਦੀ ਸੁਣਵਾਈ ਮੌਕੇ ਜੱਜ ਨੇ ਕਿਹਾ ਕਿ ਪਤਨੀ ਤੇ ਬੱਚਿਆਂ ਦੇ ਜ਼ਿੰਦਗੀ ਜਿਉਣ ਦੇ ਖਰਚੇ ਦਾ ਬੰਦੋਬਸਤ ਪਤੀ ਦੀ ਅੱਵਲ ਜ਼ਿੰਮੇਵਾਰੀ ਹੈ ਤੇ ਇਸ ਲਈ ਭਾਵੇਂ ਉਸ ਨੂੰ ਭੀਖ ਮੰਗਣੀ ਪਵੇ ਜਾਂ ਫਿਰ ਚੋਰੀ ਕਰਨੀ ਪਵੇ, ਖਰਚਾ ਦੇਣਾ ਪਵੇਗਾ।
ਇਕ ਵਿਅਕਤੀ ਨੇ 17 ਅਪ੍ਰੈਲ 2015 ਨੂੰ ਭਿਵਾਨੀ ਦੇ ਜ਼ਿਲਾ ਜੱਜ (ਪਰਵਾਰਕ ਅਦਾਲਤ) ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਅਦਾਲਤ ਨੇ ਉਸ ਦੀ ਆਪਣੀ ਪਤਨੀ ਨੂੰ 91000 ਰੁਪਏ ਦਾ ਬਕਾਇਆ ਗੁਜ਼ਾਰਾ ਭੱਤਾ ਨਾ ਦੇਣ ਬਦਲੇ 12 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਸੀ। ਉਸ ਦੀ ਪਤਨੀ ਦੇ ਵਕੀਲ ਤੇ ਹੋਰ ਧਿਰਾਂ ਦੇ ਪੱਖ ਸੁਣਨ ਤੋਂ ਬਾਅਦ ਹਾਈ ਕੋਰਟ ਦੇ ਜਸਟਿਸ ਐਚ ਐਸ ਮਦਾਨ ਨੇ ਹੇਠਲੀ ਅਦਾਲਤ ਦਾ ਫੈਸਲ ਸਹੀ ਮੰਨ ਕੇ ਕਿਹਾ ਕਿ 45 ਮਹੀਨਿਆਂ ਦਾ ਗੁਜ਼ਾਰਾ ਭੱਤਾ ਨਾ ਦੇਣ ਉੱਤੇ ਕਿਸੇ ਬੰਦੇ ਨੂੰ ਕੈਦ ਦੀ ਸਜ਼ਾ ਕਾਨੂੰਨ ਦਾ ਪਾਲਣ ਹੈ, ਪਰ ਇਸ ਨਾਲ ਉਸ ਦੀ ਦੇਣਦਾਰੀ ਖਤਮ ਨਹੀਂ ਹੋ ਜਾਂਦੀ। ਉਸ ਨੂੰ ਜੇਲ੍ਹ ਭੇਜਣ ਦਾ ਮਕਸਦ ਇਹੀ ਸੀ ਕਿ ਉਹ ਅਦਾਇਗੀ ਲਈ ਤਿਆਰ ਹੋਵੇ। ਉਸ ਦੀ ਪਤਨੀ ਅਤੇ ਬੱਚਿਆਂ ਦੀਆਂ ਜ਼ਰੂਰੀ ਆਰਥਿਕ ਲੋੜਾਂ ਪੂਰੀਆਂ ਕਰਨ ਲਈ ਗੁਜ਼ਾਰਾ ਭੱਤਾ ਆਧਾਰ ਹੈ। ਇਸ ਤਰ੍ਹਾਂ ਨਜ਼ਰ ਅੰਦਾਜ਼ ਕੀਤੀ ਪਤਨੀ ਤੇ ਉਨ੍ਹਾਂ ਦੇ ਬੱਚੇ ਲੰਮਾ ਸਮਾਂ ਜ਼ਿੰਦਾ ਨਹੀਂ ਰਹਿ ਸਕਦੇ। ਜੱਜ ਨੇ ਮੁੜ ਵਿਚਾਰ ਅਰਜ਼ੀ ਰੱਦ ਕਰਦੇ ਹੋਏ ਕਿਹਾ ਕਿ ਆਸ਼ਰਿਤਾਂ ਦੀ ਤਸੱਲੀ ਤਦ ਹੋਵੇਗੀ ਜਦੋਂ ਅਦਾਇਗੀ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ