Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕਾਂਗਰਸ ਆਗੂ ਸ਼ੈਲਜਾ ਉੱਤੇ 3.5 ਕਰੋੜ ਵਿੱਚ ਟਿਕਟ ਵੇਚਣ ਦਾ ਦੋਸ਼ ਲੱਗਾ

November 08, 2018 11:30 PM

ਜੈਪੁਰ, 8 ਨਵੰਬਰ (ਪੋਸਟ ਬਿਊਰੋ)- ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਵੰਡ ਬਾਰੇ ਕਾਂਗਰਸੀ ਨੇਤਾਵਾਂ ਉਤੇ ਦੋਸ਼ ਲੱਗਣ ਦਾ ਸਿਲਸਿਲਾ ਤੇਜ਼ ਹੁੰਦਾ ਜਾਂਦਾ ਹੈ। ਪਾਰਟੀ ਦੇ ਚਾਰ ਕੌਮੀ ਸੈਕਟਰੀਆਂ ਦੇ ਬਾਅਦ ਸਕਰੀਨਿੰਗ ਕਮੇਟੀ ਦੀ ਚੇਅਰਪਰਸਨ ਕੁਮਾਰੀ ਸ਼ੈਲਜਾ ਉੱਤੇ 3.5 ਕਰੋੜ ਰੁਪਏ ਵਿੱਚ ਟਿਕਟ ਵੇਚਣ ਦਾ ਦੋਸ਼ ਲੱਗ ਗਿਆ ਹੈ। ਉਂਜ ਪਾਰਟੀ ਨੇ ਇਸ ਤਰ੍ਹਾਂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।
ਕੁਮਾਰੀ ਸ਼ੈਲਜਾ 'ਤੇ ਲਾਏ ਗਏ ਦੋਸ਼ਾਂ 'ਤੇ ਕੇਂਦਰੀ ਖੇਤੀ ਰਾਜ ਮੰਤਰੀ ਅਤੇ ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਨੇ ਵਿਅੰਗ ਕੱਸਿਆ ਅਤੇ ਗਾਣਾ ਗੁਣਗੁਣਾਉਂਦੇ ਹੋਏ ਕਿਹਾ, ‘ਨਾਮ ਬੜੇ ਹੈਂ ਔਰ ਕਾਮ ਹੈਂ ਖੋਟੇ, ਟਿਕਟ ਕੇ ਲੀਏ ਰੁਪਏ ਲੇਤੇ ਹੈਂ ਮੋਟੇ।’ ਸ਼ੇਖਾਵਤ ਨੇ ਕੁਮਾਰੀ ਸ਼ੈਲਜਾ ਦੇ ਖਿਲਾਫ ਪੋਸਟਰ ਲਾਉਣ ਵਾਲਿਆਂ ਨੂੰ ਧੰਨਵਾਦ ਦਿੱਤਾ ਹੈ।
ਦੂਸਰੇ ਪਾਸੇ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਦੇ ਟਾਇਲੈੱਟ ਅਤੇ ਜੈਪੁਰ ਵਿੱਚ ਇੱਕ ਸਥਾਨ ਉੱਤੇ ਚਿਪਕੇ ਹੋਏ ਇੱਕ ਪੋਸਟਰ ਵਿੱਚ ਸ਼ੈਲਜਾ 'ਤੇ ਫਲੌਦੀ ਵਿਧਾਨ ਸਭਾ ਖੇਤਰ ਦੀ ਟਿਕਟ 3.5 ਕਰੋੜ ਰੁਪਏ ਵਿੱਚ ਵੇਚਣ ਦਾ ਦੋਸ਼ ਲਾਇਆ ਗਿਆ ਹੈ। ਇਸ ਪੋਸਟਰ ਵਿੱਚ ਸ਼ੈਲਜਾ ਨਾਲ ਇੱਕ ਹੋਰ ਮਹਿਲਾ ਦਾ ਫੋਟੋ ਛਪਿਆ ਹੈ। ਪੋਸਟਰ ਅਨੁਸਾਰ ਇਸ ਸੀਟ 'ਤੇ ਸਾਬਕਾ ਪਾਰਲੀਮੈਂਟਰੀ ਸੈਕਟਰੀ ਵਿਜੇਲਕਸ਼ਮੀ ਬਿਸ਼ਨੋਈ ਨੂੰ 3.5 ਕਰੋੜ ਰੁਪਏ ਵਿੱਚ ਕਾਂਗਰਸ ਟਿਕਟ ਵੇਚੀ ਗਈ ਹੈ। ਇਹ ਪੋਸਟਰ ਕੱਲ੍ਹ ਰਾਤ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਹੋਇਆ। ਸੂਬਾ ਕਾਂਗਰਸ ਪ੍ਰਧਾਨ ਸਚਿਨ ਪਾਇਲਟ ਨੇ ਜੈਪੁਰ ਵਿੱਚ ਇਸ ਤਰ੍ਹਾਂ ਦੇ ਦੋਸ਼ਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ਿਤਾ ਨਾਲ ਕੰਮ ਹੋ ਰਿਹਾ ਹੈ। ਕਾਂਗਰਸ ਦੇ ਕੌਮੀ ਜਨਰਲ ਸੈਕਟਰੀ ਅਵਿਨਾਸ਼ ਪਾਂਡੇ ਨੇ ਵੀ ਇਸ ਤਰ੍ਹਾਂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ