Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਟਰੂਡੋ ਤੇ ਫੋਰਡ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਸਬੰਧੀ ਬਿਆਨ ਜਾਰੀ ਨਾ ਕੀਤੇ ਜਾਣ ਤੋਂ ਸਿੱਖ ਨਿਰਾਸ਼ : ਡਬਲਿਊਐਸਓ

November 09, 2018 08:21 AM

ਓਟਵਾ, 8 ਨਵੰਬਰ (ਪੋਸਟ ਬਿਊਰੋ) : ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਵੱਲੋਂ ਬਿਆਨ ਜਾਰੀ ਕਰਕੇ ਇਸ ਗੱਲ ਉੱਤੇ ਅਫਸੋਸ ਕੀਤਾ ਗਿਆ ਹੈ ਕਿ 1984 ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੰਧ ਵਿੱਚ ਨਾ ਤਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਤੇ ਨਾ ਹੀ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਕੋਈ ਬਿਆਨ ਜਾਰੀ ਕੀਤਾ ਗਿਆ। 1984 ਵਿੱਚ ਨਵੰਬਰ ਦੇ ਮਹੀਨੇ ਦੇ ਪਹਿਲੇ ਹਫਤੇ ਵਿੱਚ ਹੋਈ ਸਿੱਖਾਂ ਦੀ ਨਸਲਕੁਸ਼ੀ ਦੇ ਸਬੰਧ ਵਿੱਚ ਦੁਨੀਆ ਭਰ ਵਿੱਚ ਤੇ ਕੈਨੇਡਾ ਵਿੱਚ ਇਸ ਦੌਰਾਨ ਮਨਾਏ ਜਾਣ ਵਾਲੇ ਯਾਦਗਾਰੀ ਸਮਾਰੋਹਾਂ ਵਿੱਚ ਟਰੂਡੋ ਤੇ ਫੋਰਡ ਵੱਲੋਂ ਕੋਈ ਬਿਆਨ ਜਾਰੀ ਨਾ ਕੀਤੇ ਜਾਣ ਕਾਰਨ ਡਬਲਿਊਐਸਓ ਖਫਾ ਹੈ। 

1984 ਵਿੱਚ ਭਾਰਤ ਵਿੱਚ ਹੋਏ ਸਿੱਖਾਂ ਵਿਰੋਧੀ ਦੰਗਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਪੁਰਸ਼, ਔਰਤਾਂ ਤੇ ਬੱਚਿਆਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਕੋਹ ਕੋਹ ਕੇ ਮਾਰ ਦਿੱਤਾ ਗਿਆ ਸੀ। ਇਹ ਘਟਨਾ ਭਾਰਤੀ ਇਤਿਹਾਸ ਦੇ ਕਾਲੇ ਪੰਨਿਆਂ ਵਿੱਚ ਦਰਜ ਹੈ। ਇਹ ਹਮਲੇ ਜਾਣਬੁੱਝ ਕੇ ਤੇ ਬੜੀ ਹੀ ਸੋਚੀ ਸਮਝੀ ਸਾਜਿ਼ਸ਼ ਤਹਿਤ ਭਾਰਤ ਦੀ ਤਤਕਾਲੀਨ ਸੱਤਾਧਾਰੀ ਧਿਰ ਕਾਂਗਰਸ ਦੇ ਮੈਂਬਰਾਂ ਦੀ ਦੇਖਰੇਖ ਤੇ ਅਗਵਾਈ ਵਿੱਚ ਹੋਏ ਸਨ। ਇਸ ਦੌਰਾਨ ਪੁਲਿਸ ਨੇ ਵੀ ਜਾਂ ਤਾਂ ਅੱਖਾਂ ਮੀਟ ਲਈਆਂ ਤੇ ਜਾਂ ਫਿਰ ਆਪ ਵੀ ਹਮਲਾਵਰਾਂ ਦਾ ਹੀ ਸਾਥ ਦਿੱਤਾ। ਭਾਰਤ ਵਿੱਚ ਉਸ ਸਮੇਂ ਚਾਰ ਦਿਨਾਂ ਦੇ ਅੰਦਰ ਅੰਦਰ ਹੀ 30,000 ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
2014 ਵਿੱਚ ਲਿਬਰਲ ਪਾਰਟੀ ਦੇ ਆਗੂ ਵਜੋਂ ਪ੍ਰਧਾਨ ਮੰਤਰੀ ਟਰੂਡੋ ਨੇ ਇੱਕ ਬਿਆਨ ਜਾਰੀ ਕੀਤਾ ਸੀ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਇਸ ਹਫਤੇ ਪਾਰਲੀਆਮੈਂਟ ਵਿੱਚ ਜਿਵੇਂ ਉਨ੍ਹਾਂ ਆਖਿਆ ਸੀ ਕਿ ਸਾਨੂੰ ਭਾਰਤ ਸਰਕਾਰ ਨੂੰ ਸੱਚ ਤੋਂ ਪਰਦਾ ਚੁੱਕਣ ਲਈ ਆਖਦੇ ਰਹਿਣਾ ਚਾਹੀਦਾ ਹੈ ਤੇ ਜਿਨ੍ਹਾਂ ਦੇ 1984 ਵਾਲੇ ਜ਼ਖ਼ਮ ਅਜੇ ਵੀ ਅੱਲ੍ਹੇ ਹਨ ਉਨ੍ਹਾਂ ਨੂੰ ਇਨਸਾਫ ਦਿਵਾਉਣ ਵਿੱਚ ਕੋਈ ਚੂਕ ਨਹੀਂ ਕਰਨੀ ਚਾਹੀਦੀ। ਇਸ ਦੇ ਨਾਲ ਹੀ ਭਾਰਤੀ ਲੋਕਾਂ ਦੀ ਜਵਾਬਦੇਹੀ ਵੀ ਤੈਅ ਕਰਨੀ ਚਾਹੀਦੀ ਹੈ। 1984 ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ ਜਾਣੇ ਚਾਹੀਦੇ ਹਨ। ਸੱਚਾਈ ਤੇ ਸੁਲ੍ਹਾ ਨੇ ਕੈਨੇਡਾ ਨੂੰ ਵੀ ਮਜ਼ਬੂਤ ਕੀਤਾ ਹੈ ਤੇ ਇਸ ਨਾਲ ਭਾਰਤ ਨੂੰ ਵੀ ਫਾਇਦਾ ਹੋਵੇਗਾ। ਉਨ੍ਹਾਂ ਆਖਿਆ ਸੀ ਕਿ ਅਸੀਂ ਕੈਨੇਡਾ ਤੇ ਵਿਦੇਸ਼ਾਂ ਵਿੱਚ ਖੁੱਲ੍ਹੇਪਣ, ਨਿਆਂ, ਮਨੁੱਖੀ ਅਧਿਕਾਰਾਂ ਲਈ ਲੜਦੇ ਰਹੇ ਹਾਂ ਤੇ ਲੜਦੇ ਰਹਾਂਗੇ। ਅਸੀਂ ਰਲ ਕੇ ਅੱਗੇ ਵੱਧ ਸਕਦੇ ਹਾਂ ਤੇ ਵਧਾਂਗੇ।
ਪਰ 2015 ਵਿੱਚ ਟਰੂਡੋ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਸ ਸਬੰਧ ਵਿੱਚ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ। ਦੂਜੇ ਪਾਸੇ ਓਨਟਾਰੀਓ ਵਿੱਚ 1984 ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੰਧ ਵਿੱਚ ਅਪਰੈਲ 2017 ਵਿੱਚ ਓਨਟਾਰੀਓ ਦੀ ਵਿਧਾਨਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ। ਉਸ ਸਮੇਂ ਪ੍ਰੀਮੀਅਰ ਡੱਗ ਫੋਰਡ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਮਤੇ ਦਾ ਸਮਰਥਨ ਕੀਤਾ ਸੀ। ਪਰ ਇਸ ਸਾਲ ਨਾ ਤਾਂ ਪ੍ਰੀਮੀਅਰ ਡੱਗ ਫੋਰਡ ਤੇ ਨਾ ਹੀ ਉਨ੍ਹਾਂ ਦੇ ਕਾਕਸ ਦੇ ਕਿਸੇ ਹੋਰ ਮੈਂਬਰ ਨੇ ਹੀ ਇਸ ਬਾਬਤ ਕੋਈ ਬਿਆਨ ਦਿੱਤਾ। ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਵਿਚਲੇ ਭਾਰਤੀ ਡਿਪਲੋਮੈਟਸ ਵੱਲੋਂ ਸਿੱਖ ਨਸਲਕੁਸ਼ੀ ਟਰਮ ਦੀ ਵਰਤੋਂ ਕਰਨ ਉੱਤੇ ਕਾਫੀ ਇਤਰਾਜ਼ ਕੀਤਾ ਜਾਂਦਾ ਹੈ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੀ ਇਹ ਸਵੀਕਾਰ ਚੁੱਕੇ ਹਨ ਕਿ ਨਵੰਬਰ 1984 ਵਿੱਚ ਸਿੱਖਾਂ ਦਾ ਹੋਇਆ ਕਤਲੇਆਮ ਦੰਗੇ ਨਹੀਂ ਸਗੋਂ ਸਿੱਖਾਂ ਦੀ ਨਸਲਕੁਸ਼ੀ ਹੀ ਸੀ। ਨਵੰਬਰ 2017 ਵਿੱਚ ਮਨਿਸਟਰ ਆਫ ਸਟੇਟ ਫੌਰ ਹਾਊਸਿੰਗ ਐਂਡ ਅਰਬਨ ਅਫੇਅਰਜ਼ ਹਰਦੀਪ ਸਿੰਘ ਪੁਰੀ ਨੇ ਵੀ 1984 ਦੇ ਦੰਗਿਆਂ ਨੂੰ ਸਿੱਖਾਂ ਦੀ ਨਸਲਕੁਸ਼ੀ ਦਾ ਨਾਂ ਦਿੱਤਾ ਸੀ। 20 ਜੁਲਾਈ, 2018 ਨੂੰ ਵੀ ਰਾਜਨਾਥ ਸਿੰਘ ਨੇ ਭਾਰਤ ਦੀ ਲੋਕ ਸਭ ਵਿੱਚ ਇਨ੍ਹਾਂ ਦੰਗਿਆਂ ਨੂੰ ਸਿੱਖਾਂ ਦੀ ਨਸਲਕੁਸ਼ੀ ਨਾਂ ਨਾਲ ਹੀ ਸੰਬੋਧਨ ਕੀਤਾ ਸੀ। 30 ਜੂਨ, 2015 ਨੂੰ ਦਿੱਲੀ ਦੀ ਵਿਧਾਨ ਸਭਾ ਵਿੱਚ ਇਹ ਮਤਾ ਪਾਸ ਹੋਇਆ- ਹਾਊਸ ਵੱਲੋਂ 30 ਸਾਲ ਪਹਿਲਾਂ ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸੀ ਦੀ ਸਖਤ ਨਿਖੇਧੀ ਕੀਤੀ ਜਾਂਦੀ ਹੈ ਤੇ ਉਸ ਸਮੇਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।
ਡਬਲਿਊਐਸਓ ਦੇ ਪ੍ਰਧਾਨ ਮੁਖਬੀਰ ਸਿੰਘ ਨੇ ਆਖਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਇਸ ਸਬੰਧ ਵਿੱਚ ਕੋਈ ਬਿਆਨ ਜਾਰੀ ਨਾ ਕੀਤੇ ਜਾਣ ਕਾਰਨ ਅਸੀਂ ਨਿਰਾਸ਼ ਹਾਂ। ਆਪਣੀ ਜਿ਼ੰਮੇਵਾਰ ਭੂਮਿਕਾ ਨਿਭਾਉਣ ਲਈ ਤੇ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਕੈਨੇਡਾ ਭਾਰਤ ਉੱਤੇ ਦਬਾਅ ਪਾ ਸਕਦਾ ਹੈ। ਪਰ ਅਜਿਹਾ ਨਹੀਂ ਹੋ ਰਿਹਾ। ਉਨ੍ਹਾਂ ਆਖਿਆ ਕਿ ਸਾਨੂੰ ਇਹ ਸਮਝ ਨਹੀਂ ਆ ਰਹੀ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਤਾਂ ਟਰੂਡੋ ਨੇ ਇਸ ਸਬੰਧ ਵਿੱਚ ਬਿਆਨ ਜਾਰੀ ਕੀਤਾ ਸੀ ਪਰ ਸੱਤਾ ਸਾਂਭਣ ਤੋਂ ਬਾਅਦ ਉਨ੍ਹਾਂ ਵੱਲੋਂ ਅਜਿਹਾ ਕਿਉਂ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਪਿਛਲੇ ਸਾਲ ਪੀਸੀ ਪਾਰਟੀ ਨੇ ਵੀ ਸਿੱਖਾਂ ਦੀ ਨਸਲਕੁਸ਼ੀ ਸਬੰਧੀ ਓਨਟਾਰੀਓ ਵਿਧਾਨਸਭਾ ਵਿੱਚ ਪਾਸ ਮਤੇ ਦਾ ਸਮਰਥਨ ਕੀਤਾ ਸੀ ਪਰ ਹੁਣ ਫੋਰਡ ਸਰਕਾਰ ਵੱਲੋਂ ਇਸ ਬਾਬਤ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਇਹ ਚੁੱਪੀ ਸਾਨੂੰ ਬਹੁਤ ਖ਼ਲ ਰਹੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ