Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਮਰੀਨ ਸੈਨਿਕ ਨੇ ਕੈਲੇਫੋਰਨੀਆ ਵਿੱਚ 12 ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਿਆ

November 09, 2018 08:24 AM

ਥਾਊਜ਼ੈਂਡ ਓਕਸ, ਕੈਲੇਫੋਰਨੀਆ, 8 ਨਵੰਬਰ (ਪੋਸਟ ਬਿਊਰੋ) : ਦੱਖਣੀ ਕੈਲੇਫੋਰਨੀਆ ਵਿੱਚ ਸਥਿਤ ਇੱਕ ਮਿਊਜਿ਼ਕ ਬਾਰ ਵਿੱਚ ਚੱਲ ਰਹੀ ਕਾਲਜ ਨਾਈਟ ਦੌਰਾਨ ਕਾਲੇ ਰੰਗ ਦੇ ਕੱਪੜਿਆਂ ਵਿੱਚ ਪਹੁੰਚੇ ਮਰੀਨ ਨੇ ਸਮੋਕ ਬੰਬ ਤੇ ਹੈਂਡਗੰਨ ਦੀ ਮਦਦ ਨਾਲ 12 ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਫਿਰ ਆਪਣੀ ਜਾਨ ਵੀ ਲੈ ਲਈ। ਇਸ ਦੌਰਾਨ ਦਹਿਸ਼ਤ ਕਾਰਨ ਭੱਜਨੱਠ ਮਚ ਗਈ ਤੇ ਸੈਂਕੜੇ ਲੋਕ ਭੱਜਣ ਵਿੱਚ ਕਾਮਯਾਬ ਵੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਆਖਿਆ ਕਿ ਇਸ ਹਮਲੇ ਸਬੰਧੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਦੀ ਪਛਾਣ 28 ਸਾਲਾ ਇਆਨ ਡੇਵਿਡ ਲੌਂਗ ਵਜੋਂ ਹੋਈ ਹੈ, ਜੋ ਕਿ ਅਫਗਾਨਿਸਤਾਨ ਵਿੱਚ ਸਾਬਕਾ ਮਸ਼ੀਨਗੰਨਰ ਤੇ ਸੀਨੀਅਰ ਸੈਨਿਕ ਸੀ। ਪਿਛਲੀ ਬਹਾਰ ਵਿੱਚ ਵੀ ਗੁੱਸੇ ਵਾਲੇ ਵਿਵਹਾਰ ਕਾਰਨ ਘਟੀ ਘਟਨਾ ਕਰਕੇ ਉਸ ਦੇ ਘਰ ਉੱਤੇ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਸੀ। ਵੈਂਚੂਰਾ ਕਾਊਂਟੀ ਸ਼ੈਰਿਫ ਸਾਰਜੈਂਟ ਜੈਫ ਡੀਨ ਨੇ ਦੱਸਿਆ ਕਿ ਇਸ ਦੌਰਾਨ ਬਾਰ ਵਿੱਚ 11 ਲੋਕ ਮਾਰੇ ਗਏ ਤੇ ਸੱਭ ਤੋਂ ਪਹਿਲਾਂ ਮੌਕੇ ਉੱਤੇ ਪਹੁੰਚਣ ਵਾਲਾ ਸੀਨੀਅਰ ਸੈ਼ਰਿਫ ਸਾਰਜੈਂਟ ਵੀ ਮਾਰਿਆ ਗਿਆ।
ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਹਮਲੇ ਦੌਰਾਨ ਹਿੰਮਤ ਵਿਖਾਏ ਜਾਣ ਉੱਤੇ ਪੁਲਿਸ ਦੀ ਸ਼ਲਾਘਾ ਕੀਤੀ ਤੇ ਮ੍ਰਿਤਕਾਂ ਦੇ ਸਨਮਾਨ ਵਿੱਚ ਝੰਡੇ ਅੱਧੇ ਝੁਕੇ ਰਹਿਣ ਦਾ ਹੁਕਮ ਜਾਰੀ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ