Welcome to Canadian Punjabi Post
Follow us on

02

July 2025
 
ਕੈਨੇਡਾ

ਕੰਪਨੀਆਂ ਨੂੰ ਕਿਰਾਏ ਤੋਂ ਥੋੜ੍ਹੀ ਰਾਹਤ ਦੇਣ ਲਈ ਟਰੂਡੋ ਨੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਕੀਤੀ ਅਪੀਲ

May 21, 2020 06:54 AM

ਓਟਵਾ, 20 ਮਈ (ਪੋੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਅਗਲੇ ਹਫਤੇ ਲਾਂਚ ਕੀਤੇ ਜਾਣ ਵਾਲੇ ਫੈਡਰਲ ਪ੍ਰੋਗਰਾਮ ਵਿੱਚ ਹਿੱਸਾ ਪਾਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੰਪਨੀਆਂ ਨੂੰ ਕਿਰਾਏ ਤੋਂ ਥੋੜ੍ਹੀ ਰਾਹਤ ਦਿੱਤੀ ਜਾ ਸਕੇ।
ਸੋਮਵਾਰ ਨੂੰ ਇਸ ਸਬੰਧ ਵਿੱਚ ਅਰਜ਼ੀਆਂ ਵੀ ਮੰਗੀਆਂ ਗਈਆਂ ਸਨ ਪਰ ਕਾਰੋਬਾਰੀ ਗਰੁੱਪਜ਼ ਨੇ ਇਹ ਚੇਤਾਵਨੀ ਦਿੱਤੀ ਹੈ ਕਿ ਕਮਰਸ਼ੀਅਲ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਸ਼ਾਇਦ ਹੀ ਹਿੱਸਾ ਲੈਣ। ਇਹ ਪ੍ਰੋਗਰਾਮ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਭਾਈਵਾਲੀ ਵਿੱਚ ਡਲਿਵਰ ਕੀਤਾ ਜਾਣਾ ਹੈ। ਜਿਹੜੇ ਲੈਂਡਲੌਰਡਜ਼ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਵੀ ਹਨ ਉਨ੍ਹਾਂ ਨੂੰ ਅਪਰੈਲ, ਮਈ ਤੇ ਜੂਨ ਦੇ ਮਹੀਨੇ ਦੇ ਅੱਧੇ ਕਿਰਾਏ ਛੱਡਣ ਬਦਲੇ ਮੁਆਫ ਕੀਤਾ ਜਾਣਾ ਵਾਲਾ ਕਰਜ਼ਾ ਮਿਲੇਗਾ ਬਸ਼ਰਤੇ ਇਸ ਅਰਸੇ ਦੌਰਾਨ ਉਹ ਆਪਣਾ ਕਿਰਾਇਆ 75 ਫੀ ਸਦੀ ਘਟਾਉਣ।
ਓਟਵਾ ਸਥਿਤ ਆਪਣੀ ਰਿਹਾਇਸ਼ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਬੱੁਧਵਾਰ ਨੂੰ ਆਖਿਆ ਕਿ ਜਿਹੜੇ ਕਾਰੋਬਾਰਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਕਿਰਾਇਆ ਜੁਟਾਉਣ ਦੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹ ਹੈ ਉਨ੍ਹਾਂ ਨੂੰ ਬੰਦ ਕਰਨ ਦੀ ਥਾਂ ਉੱਤੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਪੂਰੀ ਉਮੀਦ ਹੈ ਕਿ ਕਮਰਸ਼ੀਅਲ ਲੈਂਡਲੌਰਡਜ਼ ਇਸ ਪ੍ਰੋਗਰਾਮ ਲਈ ਜ਼ਰੂਰ ਅਪਲਾਈ ਕਰਨਗੇ। ਇਸ ਦੇ ਨਾਲ ਹੀ ਟਰੂਡੋ ਵੱਲੋਂ ਇਹ ਚੇਤਾਵਨੀ ਵੀ ਦਿੱਤੀ ਗਈ ਕਿ ਜਿਹੜੇ ਆਪਣੇ ਕਿਰਾਏਦਾਰਾਂ ਨੂੰ ਹੁਣ ਕੱਢਣਗੇ ਉਨ੍ਹਾਂ ਨੂੰ ਭਵਿੱਖ ਵਿੱਚ ਨਕਦੀ ਤੋਂ ਹੱਥ ਧੁਆਉਣੇ ਪੈਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ