ਨਵੀਂ ਦਿੱਲੀ, 21 ਮਈ (ਪੋਸਟ ਬਿਉਰੋ): ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਲੌਕਡਾਊਨ ਕਾਰਨ ਬੰਦ ਹੋਈ ਘਰੇਲੂ ਉਡਾਣ ਸੇਵਾ 25 ਮਈ ਤੋਂ ਪੜਾਅਵਾਰ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਹਿਤਧਾਰਕਾਂ ਜਿਵੇਂ ਕਿ ਏਅਰਲਾਈਨਾਂ, ਹਵਾਈ ਅੱਡਿਆਂ ਨੇ ਸਹਿਯੋਗ ਕੀਤਾ, ਇਸ ਲਈ ਅਸੀਂ 25 ਮਈ ਤੋਂ ਏਅਰਲਾਈਨਾਂ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ।ਪੁਰੀ ਨੇ ਕਿਹਾ ਕਿ ਅਸੀਂ ਵੰਦੇ ਭਾਰਤ ਮੁਹਿੰਮ ਤਹਿਤ ਵਿਦੇਸ਼ਾਂ ਵਿੱਚ ਫਸੇ 20,000 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਹੈ।