Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੁਪਰੀਮ ਕੋਰਟ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪਟੀਸ਼ਨਾਂ 'ਤੇ ਕੇਂਦਰ ਨੂੰ ਨੋਟਿਸ

May 21, 2020 09:38 PM

ਨਵੀਂ ਦਿੱਲੀ, 21 ਮਈ (ਪੋਸਟ ਬਿਊਰੋ)- ਨਾਗਰਿਕਤਾ (ਸੋਧ) ਐਕਟ, 2019 ਦੀ ਸੰਵਿੰਧਾਨਕਤਾ ਨੂੰ ਚੁਣੌਤੀ ਦਿੰਦੀਆਂ ਪੰਜ ਤਾਜ਼ਾ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਨੇ ਕੱਲ੍ਹ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਪਟੀਸ਼ਨਾਂ ਵੱਖ-ਵੱਖ ਆਧਾਰਾਂ ਉੱਤੇ ਸੀ ਏ ਏ ਨੂੰ ਚੁਣੌਤੀ ਦਿੰਦਿਆਂ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਇਹ ਐਕਟ ਮੁਸਲਮਾਨਾਂ ਨੂੰ ‘ਵਿਸ਼ੇਸ਼ ਤੌਰ 'ਉੱੇ ਬਾਹਰ ਕੱਢ' ਕੇ ਸੰਵਿਧਾਨ ਅਨੁਸਾਰ ਉਨ੍ਹਾਂ ਦੇ ਬਰਾਬਰੀ ਅਤੇ ਧਰਮ-ਨਿਰਪੱਖਤਾ ਦੇ ਅਧਿਕਾਰ ਵਿਰੁੱਧ ਹੈ। ਵੀਡੀਓ ਕਾਨਫਰੰਸਿੰਗ ਨਾਲ ਚੱਲੀ ਅਦਾਲਤ ਕਾਰਵਾਈ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ ਯੂ ਐਮ ਐਲ) ਇਸ ਕੇਸ ਦੀ ਮੁੱਖ ਪਟੀਸ਼ਨਰ ਹੈ। ਇਸ ਸਾਲ 10 ਜਨਵਰੀ ਨੂੰ ਨੋਟੀਫਾਈ ਕੀਤਾ ਸੀ ਏ ਏ ਅਜਿਹੇ ਗੈਰ-ਮੁਸਲਿਮ ਘੱਟ ਗਿਣਤੀਆਂ-ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਤੇ ਈਸਾਈਆਂ-ਨੂੰ ਭਾਰਤੀ ਨਾਗਰਿਕਤਾ ਦਿੰਦਾ ਹੈ, ਜੋ ਧਰਮ ਦੇ ਆਧਾਰ 'ਤੇ ਹੋਏ ਸ਼ੋਸ਼ਣ ਕਾਰਨ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ 31 ਦਸੰਬਰ 2014 ਤੋਂ ਪਹਿਲਾਂ ਪਰਵਾਸ ਕਰਕੇ ਭਾਰਤ ਆਏ ਹਨ। ਸੁਪਰੀਮ ਕੋਰਟ ਨੇ ਪਿਛਲੇ 18 ਦਸੰਬਰ ਨੂੰ ਫ਼ੈਸਲਾ ਦਿੱਤਾ ਸੀ ਕਿ ਸੀ ਏ ਏ ਦੀ ਸੰਵਿਧਾਨਕ ਵੈਧਤਾ ਦੀ ਪੜਤਾਲ ਕੀਤੀ ਜਾਵੇਗੀ, ਪਰ ਅਦਾਲਤ ਨੇ ਇਸ 'ਤੇ ਕਾਰਵਾਈ ਰੋਕਣ ਤੋਂ ਇਨਕਾਰ ਕੀਤਾ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼