Welcome to Canadian Punjabi Post
Follow us on

31

May 2020
ਭਾਰਤ

ਪੀ ਐੱਮ ਕੇਅਰ ਬਾਰੇ ਕਾਂਗਰਸ ਦੇ ਟਵੀਟ ਉੱਤੇ ਸੋਨੀਆ ਗਾਂਧੀ ਦੇ ਖ਼ਿਲਾਫ਼ ਕੇਸ ਦਰਜ

May 22, 2020 10:05 AM

ਬੈਂਗਲੁਰੂ, 21 ਮਈ, (ਪੋਸਟ ਬਿਊਰੋ)- ਵਾਦ-ਵਿਵਾਦ ਦਾ ਵਿਸ਼ਾ ਬਣੇ ਹੋਏ ਪੀ ਐੱਮ ਕੇਅਰਜ਼ ਫੰਡ ਬਾਰੇ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੇ ਗਏ ਟਵੀਟ ਬਾਰੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ ਕਰਨਾਟਕ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸ ਨੇ ਇਸ ਟਵੀਟ ਵਿੱਚ ਫੰਡ ਦੀ ਦੁਰਵਰਤੋਂ ਦਾ ਦੋਸ਼ ਲਾਇਆ ਸੀ।
ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੇ ਸਾਗਰ ਕਸਬੇ ਦੀ ਪੁਲਿਸ ਨੇ ਪ੍ਰਵੀਨ ਕੇ ਵੀ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਉੱਤੇ ਇਹ ਕੇਸ ਦਰਜ ਕੀਤਾ ਹੈ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ ਵਿੱਚ ‘ਨਿਰ-ਆਧਾਰ ਦੋਸ਼` ਲਾ ਕੇ ਲੋਕਾਂ ਵਿੱਚ ਬੇਯਕੀਨੀ ਪੈਦਾ ਕਰਨ ਦਾ ਯਤਨ ਕੀਤਾ ਗਿਆ ਹੈ। ਕਰਨਾਟਕਾ ਰਾਜ ਦੀ ਕਾਂਗਰਸ ਦੇ ਬੁਲਾਰੇ ਸੁਭਾਸ਼ ਅਗਰਵਾਲ ਨੇ ਕੇਸ ਦਰਜ ਕੀਤੇ ਜਾਣ ਦੀ ਨਿੰਦਾ ਕੀਤੀ ਹੈ।
ਪਤਾ ਲੱਗਾ ਹੈ ਕਿ ਇਹ ਕੇਸ ਇੰਡੀਅਨ ਪੀਨਲ ਕੋਡ (ਆਈ ਪੀ ਸੀ) ਦੀਆਂ ਧਾਰਾਵਾਂ 153 ਤੇ 505 (1) (ਬੀ) ਹੇਠ ਦਰਜ ਕੀਤਾ ਗਿਆ ਹੈ। ਇਹ ਧਾਰਾਵਾਂ ਲੋਕਾਂ ਨੂੰ ਕਿਸੇ ਹੋਰ ਵਰਗ ਜਾਂ ਫਿਰਕੇ ਵਿਰੁੱਧ ਅਪਰਾਧ ਕਰਨ ਲਈ ਬਿਨਾਂ ਵਜ੍ਹਾ ਉਕਸਾਉਣ ਦੇ ਦੋਸ਼ਾਂ ਨਾਲ ਸਬੰਧਤ ਹਨ। ਦਿੱਤੀ ਗਈ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਆਈ ਐਨ ਸੀ ਇੰਡੀਆ ਟਵਿੱਟਰ ਅਕਾਊਂਟ ਤੋਂ 11 ਮਈ ਸ਼ਾਮ ਛੇ ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਸੰਦੇਸ਼ ਪੋਸਟ ਕੀਤਾ ਅਤੇ ਪੀ ਐੱਮ ਕੇਅਰਜ਼ ਫੰਡ ਦੀ ਦੁਰਵਰਤੋਂ ਦਾ ਦੋਸ਼ ਲਾਇਆ ਗਿਆ, ਜਿਸ ਵਿੱਚ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜਾਈ ਦੇ ਲਈ ਸਰਕਾਰ ਦੀ ਮਦਦ ਲਈ ਲੋਕ ਦਾਨ ਦੇ ਰਹੇ ਹਨ। ਸ਼ਿਕਾਇਤ ਕਰਤਾ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਤੇ ਟਵਿੱਟਰ ਅਕਾਊਂਟ ਨੂੰ ਹੈਂਡਲ ਕਰਨ ਵਿੱਚ ਸ਼ਾਮਲ ਕਾਂਗਰਸੀ ਵਰਕਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Have something to say? Post your comment
ਹੋਰ ਭਾਰਤ ਖ਼ਬਰਾਂ
ਕੋਰੋਨਾ ਨਾਲ ਇੱਕੋ ਦਿਨ ਭਾਰਤ ਵਿੱਚ 194 ਮੌਤਾਂ
ਸੁਪਰੀਮ ਕੋਰਟ ਦਾ ਹੁਕਮ: ਘਰੀਂ ਮੁੜਦੇ ਮਜ਼ਦੂਰਾਂ ਦਾ ਕਿਰਾਇਆ-ਖਾਣਾ ਰਾਜ ਸਰਕਾਰਾਂ ਦੇਣ
ਸੁਪਰੀਮ ਕੋਰਟ ਨੇ ਪੁੱਛਿਆ: ਮੁਫਤ ਜ਼ਮੀਨ ਲੈ ਚੁੱਕੇ ਹਸਪਤਾਲ ਮੁਫਤ ਇਲਾਜ ਕਿਉਂ ਨਹੀਂ ਕਰ ਸਕਦੇ
ਹਾਰਵਰਡ ਦੇ ਮਾਹਰਾਂ ਦੀ ਰਾਏ: ਸਖ਼ਤ ਲਾਕਡਾਊਨ ਹੋਣ ਨਾਲ ਭਾਰਤੀ ਅਰਥ ਵਿਵਸਥਾ ਤਬਾਹ ਹੋ ਜਾਵੇਗੀ
ਐਕਟਰ ਨਵਾਜ਼ੂਦੀਨ ਦੀ ਪਤਨੀ ਨੇ ਤਲਾਕ ਨਾਲ 30 ਕਰੋੜ ਅਤੇ ਯਾਰੀ ਰੋਡ 'ਤੇ ਬੰਗਲਾ ਮੰਗਿਆ
ਸਿਹਤ ਘੁਟਾਲੇ ਕਾਰਨ ਹਿਮਾਚਲ ਦੇ ਭਾਜਪਾ ਪ੍ਰਧਾਨ ਦਾ ਅਸਤੀਫਾ
ਭਾਰਤ ਵਿੱਚ ਟਿਕ-ਟਾਕ ਤੋਂ ਅੱਕਣ ਲੱਗ ਪਏ ਹਨ ਲੋਕ
ਏਅਰਪੋਰਟ ਉੱਤੇ ਲੱਗੀ ਫੋਰਸ ਦੇ 18 ਜਵਾਨ ਇਨਫੈਕਟਿਡ
ਕਰਜ਼ਿਆਂ 'ਤੇ ਵਿਆਜ ਮੁਆਫ਼ੀ ਬਾਰੇ ਸੁਪਰੀਮ ਕੋਰਟ ਵੱਲੋਂ ਆਰ ਬੀ ਆਈ ਅਤੇ ਕੇਂਦਰ ਨੂੰ ਨੋਟਿਸ
ਰਾਹੁਲ ਗਾਂਧੀ ਦੀ ਨਜ਼ਰ ਵਿੱਚ ਲਾਕਡਾਊਨ ਅਸਫਲ ਰਿਹੈ