Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਰਵੀਇੰਦਰ ਵੱਲੋਂ ਦੋਸ਼ : ਬਾਦਲਾਂ ਨੇ ਚੋਟੀ ਦੇ ਅਫਸਰ ਪੰਥਕ ਸ਼ਕਤੀ ਖੇਰੂ-ਖੇਰੂੰ ਕਰਨ ਲਈ ਵਰਤੇ ਸਨ

May 23, 2020 01:02 AM

ਜਲੰਧਰ, 22 ਮਈ (ਪੋਸਟ ਬਿਊਰੋ)- ‘ਅਕਾਲੀ ਦਲ 1920’ ਦੇ ਪ੍ਰਧਾਨ ਅਤੇ ਕਿਸੇ ਸਮੇਂ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀ ਰਹਿ ਚੁੱਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਮੰਚ 'ਤੇ ਇਕੱਠੇ ਹੋਣ ਲਈ ਹਮ-ਖਿਆਲੀ ਸੰਗਠਨਾਂ ਨੂੰ ਜ਼ੋਰ ਦੇਂਦੇ ਹੋਏ ਕਿਹਾ ਕਿ ਇੱਕ ਪਰਵਾਰ ਨੇ ਸਿੱਖ ਕੌਮ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਛਪੀਆਂ ਖ਼ਬਰਾਂ ਦੇ ਹਵਾਲੇ ਨਾਲ ਕਿਹਾ ਕਿ ਉਹ ਆਦਮੀ ਸਿੱਖ ਵਿਰੋਧੀ ਤਾਕਤਾਂ ਦੀ ਬੋਲੀ ਬੋਲ ਰਿਹਾ ਹੈ ਅਤੇ ਉਸ ਦੀ ਪਿੱਠ ਬਾਦਲ ਥਾਪੜ ਰਹੇ ਹਨ।
ਰਵੀਇੰਦਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਕਿਸੇ ਵੇਲੇ ਅਕਾਲੀ ਦਲ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਬਿਆਨ ਸਿੱਖ ਮਸਲਿਆਂ 'ਤੇ ਦੇਸ਼-ਵਿਦੇਸ਼ ਦੀ ਸਿਆਸਤ ਵਿੱਚ ਅਹਿਮੀਅਤ ਰੱਖਦਾ ਸੀ, ਪਰ ਅੱਜਕੱਲ੍ਹ ਉਹ ਪਹਿਲੀ ਗੱਲ ਨਹੀਂ ਰਹੀ। ਬਾਦਲ ਪਰਵਾਰ ਉੱਤੇ ਤਿੱਖੇ ਹਮਲੇ ਕਰਦੇ ਹੋਏ ਉਨ੍ਹਾ ਕਿਹਾ ਕਿ ਇਨ੍ਹਾਂ ਨੇ ਸਿੱਖ ਸੰਸਥਾਵਾਂ ਨੂੰ ਆਪਣੀ ਜ਼ਗੀਰ ਬਣਾ ਕੇ ਨਿੱਜੀ ਰਾਜਨੀਤੀ ਲਈ ਵਰਤਿਆ ਹੈ, ਜਿਸ ਨਾਲ ਸਿੱਖ ਨੈਤਿਕ ਅਸੂਲਾਂ ਦੀ ਪਹਿਲਾਂ ਵਰਗੀ ਕਦਰ ਨਹੀਂ ਰਹੀ। ਉਨ੍ਹਾਂ ਮੁਤਾਬਕ ਬਾਦਲ ਨਾ ਤਾਂ ਸਿਆਸਤਦਾਨ ਅਤੇ ਨਾ ਹੀ ਰਾਜਨੀਤੀਵਾਨ ਹਨ, ਉਹ ਸਿਰੇ ਦੇ ਮੌਕਾਪ੍ਰਸਤ ਹਨ, ਜਿਨ੍ਹਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਅਤੇ ਸਿੱਖ ਸਸਥਾਵਾਂ ਨੂੰ ਸਿੱਖ ਹਿੱਤਾਂ ਦੀ ਥਾਂ ਨਿੱਜੀ ਸੱਤਾ ਹਾਸਲ ਕਰਨ ਲਈ ਵਰਤਿਆ ਹੈ। ਸਿੱਖ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਅਥਾਹ ਕੁਰਬਾਨੀਆਂ ਨਾਲ ਹੋਂਦ 'ਚ ਆਈਆਂ ਉਕਤ ਸਿੱਖ ਸੰਸਥਾਵਾਂ 'ਤੇ ਇੱਕ ਪਰਵਾਰ ਦਾ ਕੰਟਰੋਲ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਬਾਪ-ਬੇਟਾ ਸਿਖਰਲੇ ਅਫਸਰਾਂ ਨੂੰ ਸਿਆਸੀ ਹਿੱਤਾਂ ਲਈ ਵਰਤ ਕੇ ਸੱਤਾ ਦੇ ਜ਼ੋਰ ਨਾਲ ਸਿੱਖ ਲੀਡਰਸ਼ਿਪ ਖੇਰੂੰ-ਖੇਰੂੰ ਕਰਕੇ ਅਕਾਲੀ ਦਲ 'ਤੇ ਕਬਜ਼ਾ ਕਰਨ ਪਿੱਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੰਟਰੋਲ ਕਰਨ ਪਿੱਛੋਂ ਮਨਮਰਜ਼ੀ ਦੇ ਪ੍ਰਧਾਨ ਅਤੇ ਜਥੇਦਾਰ ਨਿਯੁਕਤ ਕਰਕੇ ਆਪਣੇ ਸਿਆਸੀ ਮੁਫਾਦ ਲਈ ਫੈਸਲੇ ਕਰਵਾਉਣ ਲੱਗ ਪਏ, ਜਿਸਦੀ ਮਿਸਾਲ ਸਿਰਸਾ ਵਾਲੇ ਸਾਧ ਨੂੰ ਮੁਆਫੀ ਦੇਣਾ ਸੀ। ਉਨ੍ਹਾਂ ਨੇ ਹਮ-ਖਿਆਲੀ ਸੰਗਠਨਾਂ ਨੂੰ ਜ਼ੋਰ ਦਿੱਤਾ ਹੈ ਕਿ ਉਹ ਬਾਦਲਾਂ ਦੇ ਖ਼ਿਲਾਫ਼ ਸਾਂਝਾ ਮੰਚ ਬਣਾਉਣ ਲਈ ਇਕੱਠੇ ਹੋਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ