Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਮਹਾਰਾਸ਼ਟਰ ਵਿੱਚ ਵੀ ਗਵਰਨਰ ਤੇ ਮੁੱਖ ਮੰਤਰੀ ਟੱਕਰਨ ਲੱਗੇ

May 23, 2020 01:17 AM

ਮੁੰਬਈ, 22 ਮਈ (ਪੋਸਟ ਬਿਊਰੋ)- ਮਹਾਰਾਸ਼ਟਰ ਵਿੱਚ ਚੱਲਾੇ ਸਿਆਸੀ ਘਟਨਾਕ੍ਰਮ ਇਸ ਸੂਬੇ ਵਿੱਚ ਵੀ ਬੰਗਾਲ ਦੀ ਤਰ੍ਹਾਂ ਮੁੱਖ ਮੰਤਰੀ ਅਤੇ ਗਵਰਨਰ ਵਿੱਚ ਟਕਰਾਅ ਸ਼ੁਰੂ ਹੋਣ ਦਾ ਸੰਕੇਤ ਦੇਣ ਲੱਗਾ ਹੈ। ਬੁੱਧਵਾਰ ਰਾਤ ਗਵਰਨਰ ਵੱਲੋਂ ਬੁਲਾਈ ਬੈਠਕ ਵਿੱਚ ਮੁੱਖ ਮੰਤਰੀ ਊਧਵ ਠਾਕਰੇ ਦਾ ਦੂਰੀ ਬਣਾਉਣਾ ਇਸੇ ਦਾ ਸੰਕੇਤ ਹੈ।
ਗਵਰਨਰ ਭਗਤ ਸਿੰਘ ਕੋਸ਼ਿਆਰੀ ਨੇ ਬੁੱਧਵਾਰ ਰਾਤ ਨੌਂ ਵਜੇ ਮਹਾਰਾਸ਼ਟਰ ਵਿੱਚ ਕੋਵਿਡ ਦੀ ਸਥਿਤੀ ਦੀ ਘੋਖ ਲਈ ਬੈਠਕ ਬੁਲਾਈ ਸੀ। ਇਸ ਵਿੱਚ ਉਨ੍ਹਾਂ ਨੇ ਸੂਬੇ ਦੇ ਪ੍ਰਮੁੱਖ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਊਧਵ ਠਾਕਰੇ ਨੂੰ ਵੀ ਸੱਦਾ ਦਿੱਤਾ ਸੀ, ਪਰ ਓਥੇ ਸ਼ਿਵ ਸੈਨਾ ਦੇ ਸੈਕਟਰੀ ਮਿਲਿੰਦ ਨਾਰਵੇਕਰ ਗਏ। ਬਾਅਦ ਵਿੱਚ ਪਤਾ ਲੱਗਾ ਕਿ ਮੁੱਖ ਮੰਤਰੀ ਨੇ ਸ਼ਾਮ ਸੱਤ ਵਜੇ ਗਵਰਨਰ ਨੂੰ ਫੋਨ ਕਰ ਕੇ ਨਾ ਆਉਣ ਦੀ ਸੂਚਨਾ ਦੇ ਦਿੱਤੀ ਸੀ। ਵਰਨਣ ਯੋਗ ਹੈ ਕਿ ਕੱਲ੍ਹ ਭਾਜਪਾ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਇੱਕ ਟਵੀਟ ਕਰ ਕੇ ਮਹਾਰਾਸ਼ਟਰ ਵਿੱਚ ਕੋਰੋਨਾ ਦੀ ਵਿਗੜੀ ਦਸ਼ਾ ਕਾਰਨ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ ਕੀਤੀ ਸੀ। ਗਵਰਨਰ ਤੇ ਸਰਕਾਰ ਵਿੱਚ ਮਤਭੇਦ ਕੁਝ ਸਮਾਂ ਪਹਿਲਾਂ ਊਧਵ ਠਾਕਰੇ ਨੂੰ ਵਿਧਾਨ ਪ੍ਰੀਸ਼ਦ ਵਿੱਚ ਨਾਮਜ਼ਦ ਕਰਨ ਵੇਲੇ ਵੀ ਦਿਖਾਈ ਦੇ ਚੁੱਕੇ ਹਨ। ਓਦੋਂ ਰਾਜ ਸਰਕਾਰ ਨੇ ਊਧਵ ਠਾਕਰੇ ਨੂੰ ਗਵਰਨਰ ਕੋਟੇ 'ਚੋਂ ਵਿਧਾਨ ਪ੍ਰੀਸ਼ਦ ਵਿੱਚ ਨਾਮਜ਼ਦ ਕਰਨ ਦਾ ਪ੍ਰਸਤਾਵ ਭੇਜਿਆ ਸੀ, ਪਰ ਗਵਰਨਰ ਨੇ ਠੁਕਰਾ ਦਿੱਤਾ ਸੀ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਵਿਧਾਨ ਪ੍ਰੀਸ਼ਦ ਦੀ ਚੋਣ ਕਰਾਉਣ ਲਈ ਕਹਿ ਦਿੱਤਾ ਸੀ। ਊਧਵ ਨੂੰ ਪਿਛਲੇ ਹਫਤੇ ਚੋਣ ਵਿੱਚ ਹਿੱਸਾ ਲੈ ਕੇ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਮਿਲੀ ਹੈ। ਊਧਵ ਦੀ ਅਗਵਾਈ ਵਿੱਚ ਚੱਲ ਰਹੀ ਤਿੰਨ ਪਾਰਟੀਆਂ ਦੀ ਮਹਾਰਾਸ਼ਟਰ ਵਿਕਾਸ ਅਘਾੜੀ ਸਰਕਾਰ ਨੂੰ ਭਾਜਪਾ ਨੇਤਾਵਾਂ ਦਾ ਵਾਰ-ਵਾਰ ਰਾਜ ਭਵਨ ਜਾਣਾ ਰਾਸ ਨਹੀਂ ਆ ਰਿਹਾ। ਬੀਤੇ ਮੰਗਲਵਾਰ ਵਿਰੋਧੀ ਧਿਰ ਦੇ ਆਗੂ ਦੇਵੇਂਦਰ ਫੜਨਵੀਸ ਦੀ ਅਗਵਾਈ ਵਿੱਚ ਭਾਜਪਾ ਦਾ ਵਫਦ ਮੰਡਲ ਗਵਰਨਰ ਨੂੰ ਮਿਲਿਆ ਸੀ। ਇਹ ਵਫਦ ਇਸ ਰਾਜ ਵਿੱਚ ਕੋਵਿਡ 19 ਦੀ ਵਿਗੜਦੀ ਸਥਿਤੀ ਬਾਰੇ ਸ਼ਿਕਾਇਤ ਕਰਨ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਇਸ ਵਫਦ ਦੀ ਸ਼ਿਕਾਇਤ ਦੇ ਬਾਅਦ ਗਵਰਨਰ ਨੇ ਊਧਵ ਦੇ ਨਾਲ ਬੈਠਕ ਦਾ ਫੈਸਲਾ ਕੀਤਾ ਹੋਵੇਗਾ, ਜਿਸ ਵਿੱਚ ਹਿੱਸਾ ਲੈਣ ਤੋਂ ਮੁੱਖ ਮੰਤਰੀ ਪਾਸਾ ਵੱਟ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ