Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਕਾਨਪੁਰ ਦੇ ਪੜ੍ਹੇ ਡਾਕਟਰ ਦੀ ਅਮਰੀਕਾ ਵਿੱਚ ਕੋਰੋਨਾ ਨਾਲ ਮੌਤ

May 23, 2020 01:23 AM

ਨਿਊ ਯਾਰਕ, 22 ਮਈ (ਪੋਸਟ ਬਿਊਰੋ)- ਅਮਰੀਕਾ ਵਿੱਚ ਕੋਰੋਨਾ ਮਹਾਮਾਰੀ ਨਾਲ ਜੰਗ ਵਿੱਚ ਭਾਰਤੀ ਮੂਲ ਦੇ ਇੱਕ ਹੋਰ ਡਾਕਟਰ ਦੀ ਮੌਤ ਹੋ ਗਈ ਹੈ। ਕਾਨਪੁਰ ਤੋਂ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਡਾਕਟਰ ਸੁਧੀਰ ਐੱਸ ਚੌਹਾਨ ਦੀ ਮੰਗਲਵਾਰ ਨੂੰ ਮੌਤ ਹੋ ਗਈ। ਉਹ ਵੀ ਮਰੀਜ਼ਾਂ ਦੇ ਇਲਾਜ ਦੌਰਾਨ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਹੋਏ ਸਨ।
ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤਵੰਸ਼ੀ ਡਾਕਟਰ ਪਿਓ-ਧੀ ਦੀ ਵੀ ਕੋਰੋਨਾ ਨਾਲ ਮੌਤ ਹੋਈ ਸੀ। ਅਮਰੀਕਾ ਵਿੱਚ ਭਾਰਤੀ ਮੂਲ ਦੇ ਡਾਕਟਰਾਂ ਦੇ ਸੰਗਠਨ ਏ ਏ ਪੀ ਆਈ ਦੇ ਮੀਡੀਆ ਕਨਵੀਨਰ ਅਜੈ ਘੋਸ਼ ਨੇ ਬੁੱਧਵਾਰ ਨੂੰ ਦੱਸਿਆ ਕਿ ਡਾਕਟਰ ਚੌਹਾਨ ਨਿਊ ਯਾਰਕ ਦੇ ਜਮੈਕਾ ਹਸਪਤਾਲ ਵਿੱਚ ਇੰਟਰਨਲ ਮੈਡੀਸਨ ਦੇ ਮਾਹਰ ਸਨ। ਉਨ੍ਹਾਂ ਨੇ 1972 ਵਿੱਚ ਐੱਮ ਬੀ ਬੀ ਐੱਸ ਦੀ ਪੜ੍ਹਾਈ ਕਾਨਪੁਰ ਯੂਨੀਵਰਸਿਟੀ ਦੇ ਗਣੇਸ਼ ਸ਼ੰਕਰ ਵਿਦਿਆਰਥੀ ਮੈਮੋਰੀਅਲ (ਜੀ ਐੱਸ ਵੀ ਐੱਮ) ਮੈਡੀਕਲ ਕਾਲਜ ਤੋਂ ਪੂਰੀ ਕੀਤੀ ਤੇ ਅੱਗੇ ਦੀ ਪੜ੍ਹਾਈ ਅਮਰੀਕਾ ਵਿੱਚ ਕੀਤੀ ਸੀ। ਉਨ੍ਹਾਂ ਦੀ ਮੁਹਾਰਤ ਇੰਟਰਨਲ ਮੈਡੀਸਨ 'ਚ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤੀ ਮੂਲ ਦੇ ਡਾਕਟਰ ਸਤੇਂਦਰ ਦੇਵ ਖੰਨਾ (78) ਅਤੇ ਉਨ੍ਹਾਂ ਦੀ ਧੀ ਪ੍ਰੀਆ ਖੰਨਾ (43) ਦੀ ਮੌਤ ਕੋਰੋਨਾ ਵਾਇਰਸ ਨਾਲ ਹੋ ਗਈ ਸੀ। 78 ਸਾਲਾਂ ਦੇ ਖੰਨਾ ਨਿਊਜਰਸੀ ਦੇ ਕਈ ਹਸਪਤਾਲਾਂ ਵਿੱਚ ਸਰਜੀਕਲ ਵਿਭਾਗ ਦੇ ਮੁਖੀ ਸਨ। ਏ ਏ ਪੀ ਆਈ ਦੀ ਚੇਅਰਪਰਸਨ ਸੀਮਾ ਅਰੋੜਾ ਨੇ ਦੱਸਿਆ ਕਿ ਅਮਰੀਕਾ ਵਿੱਚ ਕੋਰੋਨਾ ਪੀੜਤਾਂ ਦੇ ਇਲਾਜ ਵਿੱਚ ਲੱਗੇ ਹਰ ਸੱਤ ਡਾਕਟਰਾਂ ਵਿੱਚੋਂ ਇੱਕ ਭਾਰਤੀ ਮੂਲ ਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ