Welcome to Canadian Punjabi Post
Follow us on

02

July 2025
 
ਪੰਜਾਬ

ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ ਘਰਾਂ ਵਿੱਚ 14-ਦਿਨ ਏਕਾਂਤਵਾਸ ’ਚ ਰਹਿਣਾ ਪਵੇਗਾ: ਕੈ. ਅਮਰਿੰਦਰ

May 23, 2020 09:01 PM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਪੰਜਾਬ ਦੀ ਮੁਲਕ ਵਿੱਚੋਂ ਸਭ ਤੋਂ ਵੱਧ 90 ਫੀਸਦੀ ਰਿਕਰਵਰੀ ਦਰ ਹੋਣ ਦੇ ਬਾਵਜੂਦ ਕਿਸੇ ਤਰ੍ਹਾਂ ਸੰਤੁਸ਼ਟ ਹੋਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ 14 ਦਿਨਾਂ ਲਈ ਘਰੇਲੂ ਏਕਾਂਤਵਾਸ ਵਿੱਚ ਰਹਿਣਾ ਪਵੇਗਾ। ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਜਾਂਚ ਸੂਬੇ ਅਤੇ ਜ਼ਿਲ੍ਹਿਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ’ਤੇ ਕੀਤੀ ਜਾਵੇਗੀ ਅਤੇ ਜਿਨ੍ਹਾਂ ਵਿੱਚ ਲੱਛਣ ਪਾਏ ਜਾਣਗੇ, ਉਨ੍ਹਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਬਾਕੀਆਂ ਨੂੰ ਦੋ ਹਫਤਿਆਂ ਲਈ ਘਰ ਵਿੱਚ ਏਕਾਂਤਵਾਸ ’ਚ ਰਹਿਣਾ ਹੋਵੇਗਾ। ਕੈਪਟਨ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ ਵਿੱਚ ਏਕਾਂਤਵਾਸ ਵਿੱਚ ਰੱਖੇ ਵਿਅਕਤੀਆਂ ਦੀ ਜਾਂਚ ਕਰਨੀਆਂ ਜਦਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ/ਅਲਹਿਦਗੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਜਾਂ ਮੁਲਕ ਦੇ ਕਿਸੇ ਵੀ ਹਿੱਸੇ ਵੱਲੋਂ ਟੈਸਟ ਸਬੰਧੀ ਜਾਰੀ ਕੀਤੇ ਸਰਟੀਫਿਕੇਟ ’ਤੇ ਭਰੋਸਾ ਨਹੀਂ ਕਰੇਗੀ। ਉਨ੍ਹਾਂ ਨੇ ਮਹਾਰਾਸ਼ਟਰ ਅਤੇ ਰਾਜਸਥਾਨ ਦੇ ਨਾਲ-ਨਾਲ ਹਾਲ ਹੀ ਵਿੱਚ ਦੁਬਾਈ ਤੋਂ ਆਉਣ ਵਾਲਿਆਂ ਬਾਰੇ ਪੰਜਾਬ ਦਾ ਪਿਛਲਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਨ੍ਹਾਂ ਥਾਵਾਂ ਤੋਂ ਸੂਬੇ ਵਿੱਚ ਪਰਤਣ ਵਾਲੇ ਪੰਜਾਬੀਆਂ ਕੋਲ ਨੈਗੇਟਿਵ ਟੈਸਟ ਦਰਸਾਉਂਦੇ ਮੈਡੀਕਲ ਸਰਟੀਫਿਕੇਟ ਹੋਣ ਦੇ ਬਾਵਜੂਦ ਇੱਥੇ ਪਾਜ਼ੇਟਿਵ ਟੈਸਟ ਸਾਹਮਣੇ ਆਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ