Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੰਜਾਬ ਨੂੰ ਅੰਮਿ੍ਰਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਦੀ ਮਿਲੀ ਪ੍ਰਵਾਨਗੀ

May 23, 2020 09:05 PM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਅੱਜ ਅੰਮਿ੍ਰਤਸਰ ਦੇ ਐਸਡੀਐਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿੱਚ ਸਾਲ 2019 ’ਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਿਛਲੇ ਵਰ੍ਹੇ ਐਸਡੀਐਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ ਦੀ ਸਥਾਪਨਾ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਸੌਂਪਿਆ ਗਿਆ ਸੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਅਜਨਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਲਈ ਇਹ ਲੈਬਾਰਟਰੀ ਮਦਦਗਾਰ ਸਾਬਤ ਹੋਵੇਗੀ ਜਿਨ੍ਹਾਂ ਨੂੰ ਡੇਂਗੂ ਦੇ ਟੈਸਟ ਲਈ ਨਿੱਜੀ ਲੈਬਾਰਟਰੀਆਂ ਜਾਂ ਅੰਮਿ੍ਰਤਸਰ ਨਹੀਂ ਜਾਣਾ ਪਏਗਾ। ਹੁਣ ਇਹ ਟੈਸਟ ਸਥਾਨਕ ਪੱਧਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਟੈਸਟਿੰਗ ਲਈ ਸੂਬੇ ਵਿੱਚ ਪਹਿਲਾਂ ਹੀ 34 ਪ੍ਰਵਾਨਿਤ ਲੈਬਾਰਟਰੀਆਂ ਹਨ ਅਤੇ ਇਹ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 35ਵੀਂ ਲੈਬਾਰਟਰੀ ਹੋਵੇਗੀ। ਇਸ ਸੀਜ਼ਨ ਦੌਰਾਨ ਐਸਡੀਐਚ ਅਜਨਾਲਾ ਵਿਖੇ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫਤ ਕੀਤੇ ਜਾਣਗੇ। ਹਸਪਤਾਲ ਨੂੰ ਆਉਣ ਵਾਲੇ ਦਿਨਾਂ ਵਿੱਚ ਟੈਸਟਿੰਗ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੈਬਾਰਟਰੀ ਜੂਨ, 2020 ਤੋਂ ਕਾਰਜਸ਼ੀਲ ਹੋ ਜਾਵੇੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ