Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਹਿਮਾਚਲ ਪ੍ਰਦੇਸ਼ ਦਾ ਸਿਹਤ ਵਿਭਾਗ ਦਾ ਡਾਇਰੈਕਟਰ ਗ੍ਰਿਫਤਾਰ

May 23, 2020 11:54 PM

ਸ਼ਿਮਲਾ, 23 ਮਈ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਅਜੈ ਕੁਮਾਰ ਗੁਪਤਾ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰੀ ਪਿੱਛੋਂ ਰਾਜ ਸਰਕਾਰ ਨੇ ਗੁਪਤਾ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਸੀ।
ਵਰਨਣ ਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਿਹਤ ਵਿਭਾਗ ਵਿੱਚ ਲੱਖਾਂ ਰੁਪਏ ਦੇ ਲੈਣ ਦੇਣ ਨਾਲ ਜੁੜਿਆ ਆਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ ਸੀ। ਆਡੀਓ ਮੁਤਾਬਕ ਇਸ ਵਿੱਚ ਦੋ ਵਿਅਕਤੀਆਂ ਦੀ ਗੱਲਬਾਤ ਹੈ, ਜਿਸ 'ਚ ਪੰਜ ਲੱਖ ਰੁਪਏ ਦੇ ਲੈਣ ਦੇਣ ਦੀ ਗੱਲ ਚੱਲ ਰਹੀ ਹੈ। ਇਸ ਦੇ ਨਾਲ ਕਿਹਾ ਗਿਆ ਹੈ ਕਿ ਬੈਂਕ ਵਾਲੇ ਸਹਿਯੋਗ ਨਹੀਂ ਕਰ ਰਹੇ। 43 ਸੈਕਿੰਡ ਦੇ ਇਸ ਆਡੀਓ ਦੇ ਅੰਤ ਵਿੱਚ ਪੰਜ ਲੱਖ ਰੁਪਏ ਦੇਣ ਦੀ ਗੱਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕੀਤੀ ਹੈ।
ਐਡੀਸ਼ਨਲ ਡੀ ਜੀ ਪੀ ਅਨੁਰਾਗ ਗਰਗ ਦਾ ਕਹਿਣਾ ਹੈ ਕਿ ਇਸ ਕੇਸ ਦੀ ਜਾਂਚ ਐਸ ਆਈ ਯੂ ਨੂੰ ਸੌਂਪੀ ਗਈ ਹੈ। ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਨਾਲ ਗੱਲਬਾਤ ਕੀਤੀ ਗਈ ਹੈ, ਉਸ ਦਾ ਵੀ ਪਤਾ ਲਾਇਆ ਜਾ ਰਿਹਾ ਹੈ। ਇਸ ਬਾਰੇ ਕੱਲ੍ਹ ਰਾਤ ਹਿਮਾਚਲ ਸਿਹਤ ਵਿਭਾਗ ਦੇ ਡਾਇਰੈਕਟਰ ਅਜੈ ਕੁੁਮਾਰ ਗੁਪਤਾ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਸੀ ਅਤੇ ਚਾਰ-ਪੰਜ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਦੇਰ ਰਾਤ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਟੀਮ ਅਜੈ ਕੁਮਾਰ ਨੂੰ ਰੂਟੀਨ ਚੈੱਕਅਪ ਲਈ ਆਈ ਜੀ ਐੱਮ ਸੀ ਲੈ ਗਈ ਸੀ ਜਿੱਥੇ ਉਸ ਦੀ ਤਬੀਅਤ ਵਿਗੜਨ 'ਤੇ ਭਰਤੀ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼