Welcome to Canadian Punjabi Post
Follow us on

10

July 2020
ਭਾਰਤ

ਧੋਖਾਧੜੀ ਦੇ ਦੋਸ਼ ਵਿੱਚ ਸੋਨਾਕਸ਼ੀ ਖਿਲਾਫ ਦੋਸ਼ ਪੱਤਰ ਦਾਇਰ

May 23, 2020 11:56 PM

ਮੁਰਾਦਾਬਾਦ, 23 ਮਈ (ਪੋਸਟ ਬਿਊਰੋ)- ਮੁਰਾਦਾਬਾਦ ਪੁਲਸ ਨੇ ਫਿਲਮ ਅਦਾਕਾਰਾ ਸੋਨਾਕਸ਼ੀ ਸਿਨਹਾ ਦੇ ਸਮੇਤ ਪੰਜ ਜਣਿਆਂ ਦੇ ਖਿਲਾਫ ਧੋਖਾਧੜੀ ਦੇ ਦੋਸ਼ 'ਚ ਕੋਰਟ 'ਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਅਦਾਲਤ 'ਚ ਦੋਸ਼ ਤੈਅ ਹੋਣ ਤੋਂ ਬਾਅਦ ਮੁਰਾਦਾਬਾਦ ਵਿੱਚ ਉਨ੍ਹਾਂ ਦੇ ਖਿਲਾਫ ਮੁਕੱਦਮਾ ਚੱਲੇਗਾ।
ਮੁਰਾਦਾਬਾਦ ਦੇ ਈਵੈਂਟ ਮੈਨੇਜਰ ਪ੍ਰਮੋਦ ਸ਼ਰਮਾ ਨੇ 30 ਸਤੰਬਰ 2018 ਨੂੰ ਸ੍ਰੀ ਫੋਰਟ ਆਡੀਟੋਰੀਅਮ, ਦਿੱਲੀ 'ਚ ਇੰਡੀਆ ਫੈਸ਼ਨ ਐਂਡ ਬਿਊਟੀ ਐਵਾਰਡ ਲਈ ਟੈਲੇਂਟ ਫੁੱਲਆਨ ਤੇ ਐਕਸੀਡ ਐਂਟਰਟੇਨਮੈਂਟ ਕੰਪਨੀ ਜ਼ਰੀਏ ਫਿਲਮ ਅਦਾਕਾਰਾ ਸੋਨਾਕਸ਼ੀ ਸਿਨਹਾ ਨੂੰ ਬੁਲਾਇਆ ਸੀ। ਸੋਨਾਕਸ਼ੀ ਨੇ ਪ੍ਰਮੋਸ਼ਨਲ ਵੀਡੀਓ ਵੀ ਜਾਰੀ ਕੀਤਾ ਅਤੇ 29.92 ਲੱਖ ਰੁਪਏ ਭੁਗਤਾਨ ਵੀ ਲੈ ਲਿਆ। ਟੈਲੇਂਟ ਫੁੱਲਆਨ ਦੇ ਅਭਿਸ਼ੇਕ ਸਿਨਹਾ ਨੂੰ ਛੇ ਲੱਖ 48 ਹਜ਼ਾਰ ਰੁਪਏ ਦਿੱਤੇ ਗਏ ਸਨ। ਇਸ ਤੋਂ ਬਾਅਦ ਸੋਨਾਕਸ਼ੀ ਪ੍ਰੋਗਰਾਮ ਵਿੱਚ ਨਹੀਂ ਗਈ। ਇਸ ਬਾਰੇ ਰਿਪੋਰਟ ਦਰਜ ਨਾ ਹੋਣ ਉਤੇ ਪੀੜਤ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਤਤਕਾਲੀ ਐੱਸ ਐੱਸ ਪੀ, ਜੇ ਰਵਿੰਦਰ ਗੌਂਡ ਦੇ ਹੁਕਮ ਉੱਤੇ ਸੋਨਾਕਸ਼ੀ ਸਿਨਹਾ ਸਮੇਤ ਟੈਲੇਂਟ ਫੁੱਲਆਨ ਅਤੇ ਐਕਸੀਡ ਐਂਟਰਟੇਨਮੈਂਟ ਕੰਪਨੀ ਦੇ ਪੰਜ ਜਣਿਆਂ ਦੇ ਖਿਲਾਫ ਧੋਖਾਧੜੀ ਦੇ ਦੋਸ਼ ਵਿੱਚ ਕੇਸ ਦਰਜ ਹੋਇਆ ਸੀ, ਪਰ ਪੁਲਸ ਇਸ ਨੂੰ ਮੁੰਬਈ ਟਰਾਂਸਫਰ ਕਰਨ ਦੇ ਚੱਕਰ ਵਿੱਚ ਸੀ। ਪੀੜਤ ਪ੍ਰਮੋਦ ਸ਼ਰਮਾ ਨੇ ਡੀ ਜੀ ਪੀ ਤੱਕ ਟਵੀਟ ਕਰ ਕੇ ਮਦਦ ਦੀ ਗੁਹਾਰ ਲਾਈ। ਇਸ ਦੇ ਬਾਅਦ ਬਿਆਨ ਦਰਜ ਕਰਵਾਉਣ ਲਈ ਅਦਾਕਾਰਾ ਸੋਨਾਕਸ਼ੀ ਸਿਨਹਾ 14 ਅਗਸਤ 2019 ਨੂੰ ਕਲਾਰਕ ਇਨ ਹੋਟਲ ਮੁਰਾਦਾਬਾਦ ਪਹੁੰਚੀ ਅਤੇ ਬਿਆਨ ਦਿੱਤੇ ਕਿ ਈਵੈਂਟ ਮੈਨੇਜਰ ਪ੍ਰਮੋਦ ਸ਼ਰਮਾ ਕੋਰਟ ਲਿਖਤੀ ਰੂਪ ਵਿੱਚ ਮੁਆਫੀ ਮੰਗ ਲੈਣ ਤਾਂ ਉਨ੍ਹਾਂ ਦਾ ਪੈਸਾ ਵਾਪਸ ਕਰਨ ਲਈ ਤਿਆਰ ਹਾਂ। ਉਨ੍ਹਾਂ ਸੋਸ਼ਲ ਮੀਡੀਆ 'ਤੇ ਕਾਫੀ ਕੂੜ ਪ੍ਰਚਾਰ ਕੀਤਾ ਹੈ। ਇਸ ਨਾਲ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਵੱਲੋਂ ਲਾਏ ਗਏ ਸਾਰੇ ਦੋਸ਼ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਹਨ।

Have something to say? Post your comment
ਹੋਰ ਭਾਰਤ ਖ਼ਬਰਾਂ
ਡਿਪਟੀ ਸਮੇਤ ਅੱਠ ਪੁਲਸ ਵਾਲਿਆਂ ਨੂੰ ਮਾਰਨ ਵਾਲਾ ਵਿਕਾਸ ਦੁਬੇ ਫੜਿਆ ਗਿਆ
ਭਗੌੜੇ ਨੀਰਵ ਮੋਦੀ ਦੀ 327 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਸੁਪਰੀਮ ਕੋਰਟ ਨੇ ਕਿਹਾ: ਲਾਕਡਾਊਨ ਦੌਰਾਨ ਵੇਚੇ ਬੀ ਐਸ-4 ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੋਵੇਗੀ
ਫਰਜ਼ੀ ਬਾਬਿਆਂ ਦੇ ਆਸ਼ਰਮ, ਅਖਾੜੇ ਬੰਦ ਕਰਾਉਣ ਦੀ ਮੰਗ `ਤੇ ਸੁਪਰੀਮ ਕੋਰਟ ਨੇ ਸਰਕਾਰ ਦੀ ਰਾਏ ਮੰਗੀ
Breaking: ਕਾਨਪੁਰ ਦਾ ਦਰਿੰਦਾ ਵਿਕਾਸ ਦੂਬੇ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ
ਮੋਦੀ ਸਰਕਾਰ ਨੇ ਨਹਿਰੂ-ਗਾਂਧੀ ਪਰਵਾਰ ਦਾ ਸਿ਼ਕੰਜਾ ਕੱਸਣ ਦਾ ਕੰਮ ਅੱਗੇ ਤੋਰਿਆ
ਟਰੰਪ ਦੇ ਫੈਸਲੇ ਦਾ ਅਸਰ: ਇਨਫੋਸਿਸ ਦੇ 200 ਕਰਮਚਾਰੀ ਬੰਗਲੌਰ ਸ਼ਿਫਟ ਕੀਤੇ ਗਏ
ਮਹਿਲਾ ਫੌਜੀ ਅਫਸਰਾਂ ਨੂੰ ਪੱਕਾ ਕਮਿਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਹੋਰ ਇੱਕ ਮਹੀਨੇ ਦਾ ਸਮਾਂ ਦਿੱਤਾ
ਕੇਰਲਾ ਹਾਈ ਕੋਰਟ ਦੀ ਟਿੱਪਣੀ ‘ਅਨ ਵੈਲਕਮ’ ਸੈਕਸ ਨੂੰ ਰਜ਼ਾਮੰਦੀ ਨਹੀਂ, ਰੇਪ ਕਿਹਾ ਜਾਵੇਗਾ
ਯੂ ਐੱਨ ਦੇ ਮੰਚ ਉੱਤੇ ਪਾਕਿਸਤਾਨ ਇੱਕ ਵਾਰ ਫਿਰ ਬੇਨਕਾਬ