Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਰਿਜ਼ਰਵ ਬੈਂਕ ਵੱਲੋਂ ਬੈਂਕ ਕਰਜਿ਼ਆਂ ਦੀ ਕਿਸ਼ਤ ਦੇ ਭੁਗਤਾਨ ਵਿੱਚ ਤਿੰਨ ਮਹੀਨੇ ਦੀ ਹੋਰ ਰਾਹਤ

May 23, 2020 11:59 PM

ਮੁੰਬਈ, 23 ਮਈ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਭਰ ਵਿੱਚ ਲੱਗੀ ਤਾਲਾਬੰਦੀ ਕਾਰਨ ਸੁਸਤ ਪਈ ਅਰਥ ਵਿਵਸਥਾ ਨੂੰ ਹੁਲਾਰਾ ਦੇਣ ਲਈ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਨੇ ਕਰਜ਼ਾ ਲੈਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਰਜ਼ਾ ਵਾਪਸ ਕਰਨ ਦੇ ਸਮੇਂ (ਮੋਰੇਟੇਰੀਅਮ ਪੀਰੀਅਡ) ਹੋਰ ਤਿੰਨ ਮਹੀਨੇ ਦਾ ਵਾਧਾ ਕਰ ਕੇ ਇਸ ਨੂੰ ਅਗਸਤ ਤੱਕ ਵਧਾ ਦਿੱਤਾ ਹੈ।
ਇਸ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਰਿਜ਼ਰਵ ਬੈਂਕ (ਆਰ ਬੀ ਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਆਸਾਨ ਮਹੀਨਾ ਵਾਰ ਕਿਸ਼ਤ (ਈ ਐੱਮ ਆਈ) ਦੇ ਭੁਗਤਾਨ 'ਤੇ ਤਿੰਨ ਮਹੀਨੇ ਦੀ ਵਾਧੂ ਛੋਟ ਦਾ ਐਲਾਨ ਕਰਦਿਆਂ ਕਿਹਾ ਕਿ ਘਰੇਲੂ, ਨਿੱਜੀ ਤੇ ਵਾਹਨਾਂ ਉੱਤੇ ਕਰਜ਼ਿਆਂ ਦੀ ਕਿਸ਼ਤ ਦੇ ਭੁਗਤਾਨ ਦੀ ਛੋਟ ਅਗਸਤ ਤੱਕ ਵਧਾ ਦਿੱਤੀ ਹੈ। ਵਰਨਣ ਯੋਗ ਹੈ ਕਿ ਤਾਲਾਬੰਦੀ ਹੇਠ ਰਿਜ਼ਰਵ ਬੈਂਕ ਨੇ ਤੀਸਰੀ ਵਾਰ ਕੁਝ ਰਾਹਤਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਆਸਾਨ ਮਾਸਿਕ ਕਿਸ਼ਤ ਦਾ ਬੋਝ ਘੱਟ ਕਰਨ ਦੇ ਲਈ ਕੋਸ਼ਿਸ਼ਾਂ ਜਾਰੀ ਹਨ। ਰਿਜ਼ਰਵ ਬੈਂਕ ਨੇ ਵਿਆਜ ਦਰਾਂ (ਰੈਪੋ ਰੇਟ) ਵਿੱਚ 0.40 ਫੀਸਦੀ ਕਮੀ ਕਰ ਦਿੱਤੀ ਹੈ, ਜਿਸ ਨਾਲ ਕਿਸ਼ਤ ਦੇ ਭੁਗਤਾਨ ਦਾ ਬੋਝ ਘਟੇਗਾ। ਰੈਪੋ ਰੇਟ ਨੂੰ 4.4 ਤੋਂ ਘਟਾ ਕੇ 4.00 ਫੀਸਦੀ ਕਰ ਦਿੱਤਾ ਗਿਆ ਹੈ। ਇਸ ਮੌਕੇ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਮਾਰਚ ਤੋਂ ਬਾਅਦ ਸੰਸਾਰ ਆਰਥਿਕਤਾ ਵਿੱਚ ਗਿਰਾਵਟ ਆਈ ਹੈ। ਮੰਗ ਵਿੱਚ ਕਮੀ ਦੇ ਕਾਰਨ ਨਿਵੇਸ਼ ਵਿੱਚ ਵੀ ਭਾਰੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਾਹੌਲ ਦੇ ਕਾਰਨ ਖੇਤੀ ਸੈਕਟਰ ਤੋਂ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਮਾਰਚ ਵਿੱਚ ਉਸਾਰੀ ਵਿੱਚ 17 ਫੀਸਦੀ ਗਿਰਾਵਟ ਦਰਜ ਹੋਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਸਰਕਾਰ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਤ ਹੈ। ਮਹਿੰਗਾਈ ਦਰ ਸਤੰਬਰ 2020 ਤੋਂ ਬਾਅਦ ਘੱਟ ਹੋਵੇਗੀ ਤੇ ਇਹ 4 ਫੀਸਦੀ ਤੋਂ ਘੱਟ ਰਹਿ ਸਕਦੀ ਹੈ। ਉਨ੍ਹਾਂ ਕਿਹਾ ਕਿ ਦਾਲਾਂ, ਤੇਲ ਬੀਜਾਂ ਅਤੇ ਆਨਾਜ ਦੀ ਮਹਿੰਗਾਈ 'ਚ ਤੇਜ਼ੀ ਆਈ ਹੈ। ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 9.2 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਮੰਗ 'ਤੇ ਸਪਲਾਈ ਦਾ ਅਨੁਪਾਤ ਵਿਗੜਨ ਕਾਰਨ ਦੇਸ਼ ਦਾ ਅਰਥਚਾਰਾ ਠੱਪ ਹੋ ਗਿਆ ਹੈ। ਸਰਕਾਰੀ ਕੋਸ਼ਿਸ਼ਾਂ ਤੇ ਰਿਜ਼ਰਵ ਬੈਂਕ ਦੇ ਕਦਮਾਂ ਦਾ ਅਸਰ ਸਤੰਬਰ ਤੋਂ ਬਾਅਦ ਵਿਖਾਈ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਰਿਜ਼ਰਵ ਬੈਂਕ ਨੇ ਐਕਸ ਆਈ ਐੱਮ ਬੈਂਕ ਨੂੰ 15000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼