Welcome to Canadian Punjabi Post
Follow us on

29

March 2024
 
ਪੰਜਾਬ

ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਵੱਡੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਜਾਵੇਗਾ : ਚੰਨੀ

May 24, 2020 07:23 PM

ਚਮਕੌਰ ਸਾਹਿਬ ਸੁੰਦਰੀਕਰ ਪ੍ਰੋਜੈਕਟ ਦਾ ਹੋਇਆ ਰਸਮੀ ਆਗਾਜ਼, 47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਿਕ ਨਗਰੀ ਚਮਕੌਰ ਸਾਹਿਬ ਦੀ ਬਦਲੀ ਜਾਵੇਗੀ ਨੁਹਾਰ


ਚੰਡੀਗੜ੍ਹ/ਚਮਕੌਰ ਸਾਹਿਬ, 24 ਮਈ (ਪੋਸਟ ਬਿਊਰੋ): ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਤਹਿਤ 47 ਕਰੋੜ ਰੁਪਏ ਰੁਪਏ ਦੇ ਵਿਕਾਸ ਕਾਰਜ਼ਾ ਨੂੰ ਮੁੱਖ ਮੰਤਰੀ ਵਲੋਨ ਪ੍ਰਵਾਨਗੀ ਦਿੱਤੀ ਗਈ ਹੈ।ਜਿਸ ਦੇ ਤਹਿਤ 14 ਕਰੋੜ ਸੁੰਦਰੀਕਰਨ ਪ੍ਰੋਜੈਕਟ 'ਤੇ ਖਰਚੇ ਜਾਣਗੇ ਅਤੇ 33 ਕਰੋੜ ਰੁਪਏ ਨਾਲ ਥੀਮ ਪਾਰਕ ਦੀ ਉਸਰੀ ਕੀਤੀ ਜਾ ਰਹੀ ਹੈ।ਅੱਜ ਇੱਥੇ ਸੁੰਦਰੀਕਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਚਰਨਾਂ `ਚ ਅਰਦਾਸ ਕਰਨ ਉਪਰੰਤ ਅਗਾਜ਼ ਕਰ ਦਿੱਤਾ ਗਿਆ, ਇਸ ਮੌਕੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸੇਸ਼ ਤੌਰ 'ਤੇ ਹਾਜ਼ਿਰ ਹੋਏ।ਸੁੰਦਰੀਕਰਨ ਦੇ ਪ੍ਰੋਜੈਕਟ ਦੀ ਸ਼ੂਰਆਤ ਮੋਕੇ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਗੁਰਦੁਆਰਾ ਕਤਲਗੜ ਸਾਹਿਬ ਨੂੰ ਜਾਣ ਵਾਲੇ ਮਾਰਗ `ਤੇ ਸਾਰੀਆਂ ਦੁਕਾਨਾਂ ਦੇ ਬਾਹਰ ਸੁੰਦਰੀਕਰਨ ਕਰਨ, ਸੜਕ ਦਾ ਨਵ-ਨਿਰਮਾਣ, ਸੀਵਰ ਲਾਈਨ ਪਾਉਣ ਦਾ ਕੰਮ ਸੰਪੂਰਨ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਚੰਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਚਮਕੌਰ ਸਾਹਿਬ ਦੀ ਸੁੰਦਰਤਾ ਦੇ ਲਈ ਇਸ ਪ੍ਰਾਜੈਕਟ ਦੀ ਮਨਜ਼ੂਰੀ ਮੁੱਖ ਮੰਤਰੀ ਵਲੋਂ ਦਿੱਤੀ ਅਤੇ ਗਈ ਹੈ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਇਸ ਕੰਮ ਨੂੰ ਨੇਪਰੇ ਚਾੜਿਆ ਜਾ ਜਾਵੇਗਾ ।
ਉਨ੍ਹਾਂ ਨਾਲ ਹੀ ਦੱਸਿਆ ਕਿ ਸ੍ਰੀ ਚਮਕੋਰ ਸਾਹਿਬ ਦੀ ਧਰਤੀ ਨੂੰ ਸਿੱਖ ਇਤਹਾਸ ਵਿਚ ਪਵਿੱਤਰ ਅਸਥਾਨ ਦਾ ਦਰਜ਼ਾ ਪ੍ਰਾਪਤ ਹੈ, ਇਸ ਅਸਥਾਨ 'ਤੇ ਮੁਗਲਾਂ ਦੇ ਖਿਲਾਫ ਲੜਦਿਆਂ ਦਸਮ ਪਾਤਸ਼ਾਹ ਸ੍ਰੀ ਗੁਰੁ ਗਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਨੇ ਚਮਕੌਰ ਦੀ ਗੜੀ ਵਿਚ ਸ਼ਹਾਦਤ ਪ੍ਰਾਪਤ ਕੀਤੀ ਸੀ।ਇਸ ਅਸਥਾਨ 'ਤੇ ਦੁਨੀਆਂ ਭਰ ਤੋਂ ਸਿੱਖ ਸ਼ਰਧਾਲੂ ਦਰਸ਼ਨਾ ਲਈ ਆਉਂਦੇ ਹਨ, ਜਿਸ ਦੀ ਮਹੱਤਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਸ ਅਸਥਾਨ ਦੀ ਦਿੱਖ ਸੰਵਾਰਨ ਵਿਚ ਕੋਈ ਕਸਰ ਬਾਕੀ ਨਹੀਨ ਛੱਡੀ ਜਾਵੇਗੀ
ਇਸ ਦੇ ਨਾਲ ਚੰਨੀ ਨੇ ਦੱਸਿਆ ਕਿ ਹੀ ਥੀਮ ਪਾਰਕ ਵਿਖੇ ਵੀ 33 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜੰਗੀ ਪੱਧਰ `ਤੇ ਜਾਰੀ ਹੈ। ਜਿਸ ਵਾਸਤੇ ਦੁਨੀਆਂ ਭਰ ਦੇ ਵਿੱਚ ਅੱਤ ਆਧੁਨਿਕ ਤਕਨੀਕਾਂ ਵਾਲੇ ਡਿਜ਼ਾਈਨਰਾਂ, ਇੰਜੀਨੀਅਰਾਂ, ਕਲਾਕਾਰਾਂ, ਗਾਇਕਾਂ, ਵੱਲੋਂ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ।ਇਸ ਕੰਮ ਨੂੰ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ