Welcome to Canadian Punjabi Post
Follow us on

03

July 2025
 
ਭਾਰਤ

ਰਾਹੁਲ ਗਾਂਧੀ ਨੇ ਕਿਹਾ: ਲਾਕਡਾਊਨ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਦਰਦ ਦਿੱਤੈ

May 25, 2020 01:41 AM

ਨਵੀਂ ਦਿੱਲੀ, 24 ਮਈ (ਪੋਸਟ ਬਿਉੂਰੋ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਨੇ ਬਹੁਤ ਲੋਕਾਂ ਨੂੰ ਠੇਸ ਪੁਚਾਈ ਹੈ ਪਰ ਇਸ ਨੇ ਸਭ ਤੋਂ ਵੱਧ ਦਰਦ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਤਾ ਹੈ, ਜਿਨ੍ਹਾਂ ਨੂੰ ਕੁੱਟਿਆ ਗਿਆ, ਰੋਕਿਆ, ਡਰਾਇਆ ਤੇ ਧਮਕਾਇਆ ਗਿਆ, ਪਰ ਉਹ ਰੁਕੇ ਨਹੀਂ ਤੇ ਆਪਣੇ ਘਰਾਂ ਵੱਲ ਚੱਲਦੇ ਰਹੇ। ਉਨ੍ਹਾਂ ਨੇ ਆਪਣੀ ਮੰਗ ਦੁਹਰਾਈ ਕਿ 13 ਕਰੋੜ ਲੋੜਵੰਦ ਪਰਵਾਰਾਂ ਦੀ ਸਰਕਾਰ ਨੂੰ ਮਦਦ ਕਰਨੀ ਚਾਹੀਦੀ ਹੈ ਤੇ ਸਰਕਾਰ ਉਨ੍ਹਾਂ ਦੇ ਖਾਤਿਆਂ 'ਚ 7500 ਰੁਪਏ ਜਮ੍ਹਾਂ ਕਰਵਾਏ ਤਾਂ ਕਿ ਉਨ੍ਹਾਂ ਨੂੰ ਹੋਰ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।
ਰਾਹੁਲ ਗਾਂਧੀ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਗੱਲਬਾਤ ਦਾ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਮਜ਼ਦੂਰਾਂ ਨੂੰ ਡਰਨ ਦੀ ਜ਼ਰੂਰਤ ਨਹੀਂ, ਉਹ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਤਾ ਲਾਉਣ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਤੱਕ ਪੁਚਾਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਨੇ ਹਰਿਆਣਾ ਤੋਂ ਆਪਣੇ ਘਰਾਂ ਨੂੰ ਜਾ ਰਹੇ ਉਤਰ ਪ੍ਰਦੇਸ਼ ਦੇ ਕੁਝ ਮਜ਼ਦੂਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਿਹਾ ਕਿ ਰੋਜ਼ੀ-ਰੋਟੀ ਖੁੱਸਣ ਕਾਰਨ ਦੁਖੀ ਹਜ਼ਾਰਾਂ ਮਜ਼ਦੂਰ ਸੈਂਕੜੇ ਕਿਲੋਮੀਟਰ ਪੈਦਲ ਚੱਲ ਕੇ ਆਪਣੇ ਘਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਸਿਰਫ ਕੰਮ ਚਾਹੁੰਦੇ ਹਨ। ਵੀਡੀਓ 'ਚ ਮਜ਼ਦੂਰਾਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਲਾਕਡਾਊਨ ਲਾਗੂ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਸੋਚਣਾ ਚਾਹੀਦਾ ਸੀ ਕਿ ਦੇਸ਼ 'ਚ ਗ਼ਰੀਬ ਵੀ ਰਹਿੰਦੇ ਹਨ, ਜੋ ਦਿਨ ਨੂੰ ਕਮਾਉਂਦੇ ਅਤੇ ਸ਼ਾਮ ਨੂੰ ਉਸੇ ਕਮਾਈ ਨਾਲ ਪੇਟ ਭਰਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ