Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁਮੇਧ ਸੈਣੀ ਦੇ ਖ਼ਿਲਾਫ਼ ਪਿੰਕੀ ਕੈਟ ਨੇ ਵੀ ਬਿਆਨ ਦਰਜ ਕਰਾਏ

May 25, 2020 01:46 AM

ਮੁਹਾਲੀ, 24 ਮਈ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਦੇ ਖਿਲਾਫ ਬਣੇ ਕੇਸ ਵਿੱਚ ਕੱਲ੍ਹ ਸਾਬਕਾ ਪੁਲਸ ਅਫਸਰ ਗੁਰਮੀਤ ਸਿੰਘ ਪਿੰਕੀ (ਜਿਸ ਨੂੰ ਪਿੰਕੀ ਕੈਟ ਕਿਹਾ ਜਾਂਦਾ ਹੈ) ਵਿਸ਼ੇਸ਼ ਜਾਂਚ ਟੀਮ (ਸਿੱਟ) ਕੋਲ ਪੇਸ਼ ਹੋਏ ਅਤੇ ਉਨ੍ਹਾਂ ਨੇ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋਣ ਬਾਰੇ ਬਿਆਨ ਦਰਜ ਕਰਵਾਏ।
ਪਿੰਕੀ ਕੱਲ੍ਹ ਸਵੇਰੇ ਇਸ ਜਿ਼ਲੇ ਦੇ ਥਾਣਾ ਮਟੌਰ ਵਿਖੇ ਪੁੱਜੇ ਅਤੇ ਸਿੱਟ ਦੇ ਸਵਾਲਾਂ ਦੀ ਪੁੱਛਗਿੱਛ ਪਿੱਛੋਂ ਦੁਪਹਿਰ ਬਾਅਦ ਵਾਪਸ ਗਏ। ਪਤਾ ਲੱਗਾ ਹੈ ਕਿ ਪਿੰਕੀ ਕੈਟ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਉਹ ਸੁਮੇਧ ਸਿੰਘ ਸੈਣੀ ਨੂੰ ਕਿਵੇਂ ਮਿਲਿਆ ਸੀ, ਸੈਣੀ ਨਾਲ ਉਸ ਦੀ ਨੇੜਤਾ ਕਿਵੇਂ ਹੋਈ ਅਤੇ ਫਿਰ ਪੁਲਸ ਹਿਰਾਸਤ 'ਚ ਤਸੀਹੇ ਦੇਣ ਕਾਰਨਬਲਵੰਤ ਸਿੰਘ ਮੁਲਤਾਨੀ ਦੀ ਮੌਤ ਕਿਵੇਂ ਹੋਈ। ਇਸ ਜਿ਼ਲੇ ਦੇ ਮਟੌਰ ਥਾਣੇ ਦੀ ਪੁਲਸ ਨੇ ਬੀਤੀ 6 ਮਈ ਨੂੰ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵੱਲੋਂ ਦਿੱਤੀ ਸ਼ਿਕਾਇਤ ਉੱਤੇ ਸੁਮੇਧ ਸਿੰਘ ਸੈਣੀ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਹ ਕੇਸ ਪਿੰਕੀ ਕੈਟ ਵੱਲੋਂ ਸਾਲ 2015 ਵਿੱਚ ਇੱਕ ਮੈਗਜ਼ੀਨ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਕੀਤੇ ਖ਼ੁਲਾਸਿਆਂ ਦੇ ਆਧਾਰ ਉੱਤੇ ਬਣਾਇਆ ਗਿਆ ਸੀ, ਜਿਸ ਵਿੱਚ ਸੁਮੇਧ ਸੈਣੀ ਤੋਂ ਇਲਾਵਾ ਸਾਬਕਾ ਡੀ ਐੱਸ ਪੀ ਬਲਦੇਵ ਸਿੰਘ ਸੈਣੀ, ਇੰਸਪੈਕਟਰ ਸਤਵੀਰ ਸਿੰਘ, ਸਬ-ਇੰਸਪੈਕਟਰ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਅਨੂਪ ਸਿੰਘ, ਏ ਐਸ ਆਈ ਕੁਲਦੀਪ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਨੂੰ ਵੱਖ-ਵੱਖ ਧਾਰਾਵਾਂ ਹੇਠ ਨਾਮਜ਼ਦ ਕੀਤਾ ਗਿਆ ਸੀ। ਮਟੌਰ ਪੁਲਸ ਇਸ ਬਾਰੇ ਇਸ ਵਕਤ ਪੱਕੇ ਸਬੂਤ ਇਕੱਠੇ ਕਰਨ ਲੱਗੀ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ