Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕੋਰੋਨਾ ਦੇ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਮੁਲਤਵੀ

May 26, 2020 01:42 AM

ਅੰਮ੍ਰਿਤਸਰ, 25 ਮਈ (ਪੋਸਟ ਬਿਊਰੋ)- ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਕੋਰੋਨਾ ਵਾਇਰਸ ਦੇ ਕਾਰਨ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਬਾਰੇ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੇ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਟਰੱਸਟ ਨੇ ਫ਼ੈਸਲਾ ਕੀਤਾ ਹੈ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਹਾਲੇ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਜਾਵੇ। ਇਸ ਅਸਥਾਨ ਦੇ ਦਰਸ਼ਨਾਂ ਲਈ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪੁੱਜਦੇ ਹਨ, ਅਜਿਹੇ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਯਾਤਰਾ ਬਾਰੇ ਕੋਈ ਐਡਵਾਈਜ਼ਰੀ ਜਾਰੀ ਨਹੀਂ ਕੀਤੀ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਤੋਂ ਬਿਨਾਂ ਯਾਤਰਾ ਸੰਭਵ ਨਹੀਂ ਹੈ।
ਇਸ ਬਾਰੇ ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਗਏ ਸਨ, ਪਰ ਓਥੇ ਪਿਛਲੇ ਸਾਲਾਂ ਦੀ ਮੁਕਾਬਲੇ ਐਤਕੀਂ ਰਿਕਾਰਡ ਤੋੜ ਬਰਫ਼ ਪਈ ਹੋਣ ਕਰਕੇ ਹੇਮਕੁੰਟ ਸਾਹਿਬ ਦੇ ਆਸ-ਪਾਸ (ਅਟਲਾਕੋਟੀ) ਵਿਖੇ ਕਰੀਬ 300 ਫੁੱਟ ਲੰਬਾਈ ਅਤੇ 25 ਫੁੱਟ ਮੋਟਾਈ ਦਾ ਗਲੇਸ਼ੀਅਰ ਬਣ ਗਿਆ ਹੈ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ, ਸਰੋਵਰ ਤੇ ਰਸਤਿਆਂ ਉੱਤੇ ਕਰੀਬ 12-15 ਫੁੱਟ ਬਰਫ਼ ਦੀ ਮੋਟੀ ਚਾਦਰ ਵਿਛੀ ਹੈ। ਵਰਨਣ ਯੋਗ ਹੈ ਕਿ ਹੇਮਕੁੰਟ ਸਾਹਿਬ ਦੀ ਯਾਤਰਾ ਹਰ ਸਾਲ ਲਗੱਭਗ 1 ਜੂਨ ਤੋਂ ਸ਼ੁਰੂ ਹੁੰਦੀ ਹੈ, ਜਿਸ ਤੋਂ ਪਹਿਲਾਂ 418 ਇੰਜੀਨੀਅਰ ਕੋਰ ਵੱਲੋਂ ਬਰਫ਼ ਨੂੰ ਹਟਾ ਕੇ ਰਸਤਾ ਤਿਆਰ ਕੀਤਾ ਜਾਂਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ