Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅਕਾਲੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, 2 ਗੰਭੀਰ ਜ਼ਖ਼ਮੀ

May 26, 2020 01:45 AM

ਬਟਾਲਾ, 25 ਮਈ (ਪੋਸਟ ਬਿਊਰੋ)- ਬਟਾਲਾ ਨੇੜੇ ਪਿੰਡ ਸੈਦ ਮੁਬਾਰਕ ਕੁਲੀਆਂ ਵਿਖੇ ਕੁਝ ਲੋਕਾਂ ਨੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਮਨਜੋਧ ਸਿੰਘ ਦੀ ਗੋਲੀਆਂ ਮਾਰ ਦੇ ਹੱਤਿਆ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਮਨਜੋਧ ਪਿੰਡ ਦੇ ਬਾਹਰ ਸਾਥੀਆਂ ਨਾਲ ਖੜ੍ਹਾ ਸੀ, ਜਿੱਥੇ ਪਿੰਡ ਦੇ ਇੱਕ ਕਾਂਗਰਸੀ ਵਕੀਲ ਨੇ ਮਨਜੋਧ ਦੇ ਸਿਰ ਵਿੱਚ ਗੋਲੀਆਂ ਮਾਰ ਦਿੱਤੀਆਂ ਅਤੇ ਇਸ ਦੌਰਾਨ ਉਸ ਦੇ ਸਾਥੀਆਂ ਲਵਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਵੀ ਬਾਂਹ ਅਤੇ ਲੱਤ 'ਤੇ ਗੋਲੀਆਂ ਵੱਜੀਆਂ। ਲਵਦੀਪ ਸਿੰਘ ਐਨ ਆਰ ਆਈ ਹੈ ਅਤੇ ਜਰਮਨੀ ਤੋਂ ਕੁਝ ਮਹੀਨੇ ਪਹਿਲਾਂ ਹੀ ਆਇਆ ਸੀ। ਇਸ ਬਾਰੇ ਐਸ ਐਸ ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦਾ ਕਹਿਣਾ ਹੈ ਕਿ ਪਿੰਡ ਦੇ ਛੱਪੜ ਨੂੰ ਮਿੱਟੀ ਨਾਲ ਭਰਨ ਤੋਂ ਲੜਾਈ ਹੋਈ ਹੈ, ਜਿਸ 'ਚ ਗੁਰਦੀਪ ਸਿੰਘ ਵਕੀਲ ਛੱਪੜ ਪੂਰ ਰਿਹਾ ਸੀ ਅਤੇ ਮਨਜੋਧ ਸਿੰਘ ਅਤੇ ਉਸ ਦੇ ਸਾਥੀ ਉਸ ਨੂੰ ਰੋਕ ਰਹੇ ਸਨ। ਝਗੜੇ ਦੌਰਾਨ ਗੁਰਦੀਪ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ, ਜੋ ਮਨਜੋਧ ਸਿੰਘ, ਲਵਦੀਪ ਸਿੰਘ ਤੇ ਅਰਸ਼ਦੀਪ ਸਿੰਘ ਦੇ ਵੱਜੀਆਂ, ਜਿਸ ਨਾਲ ਮਨਜੋਧ ਸਿੰਘ ਦੀ ਮੌਤ ਹੋ ਗਈ ਅਤੇ ਲਵਦੀਪ ਤੇ ਅਰਸ਼ਦੀਪ ਦੋਵੇਂ ਅਮਨਦੀਪ ਹਸਪਤਾਲ ਅੰਮ੍ਰਿਤਸਰ 'ਚ ਦਾਖਲ ਹਨ। ਐਸ ਐਸ ਪੀ ਘੁੰਮਣ ਨੇ ਕਿਹਾ ਕਿ ਪੁਲਸ ਟੀਮ ਬਿਆਨ ਲੈਣ ਲਈ ਅੰਮ੍ਰਿਤਸਰ ਹਸਪਤਾਲ ਗਈ ਹੈ ਅਤੇ ਹੋ ਸਕਦਾ ਹੈ ਕਿ ਵਕੀਲ ਦੇ ਨਾਲ ਕੋਈ ਹੋਰ ਵੀ ਹੋਵੇ। ਇਸ ਬਾਰੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਸਾਰਾ ਕੁਝ ਹਲਕਾ ਵਿਧਾਇਕ ਦੀ ਸ਼ਹਿ 'ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ ਹੋਈ ਹੈ, ਜਿਸ ਲਈ ਸਿੱਧੇ ਤੌਰ 'ਤੇ ਕਾਂਗਰਸੀ ਜ਼ਿੰਮੇਵਾਰ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ