Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਸਾਲ ਵਿੱਚ ਇੱਕ ਵਾਰੀ ਪੇਡ ਸਿੱਕ ਲੀਵ ਉੱਤੇ ਜ਼ੋਰ ਦੇ ਰਹੀ ਹੈ ਫੈਡਰਲ ਸਰਕਾਰ

May 26, 2020 07:31 AM

ਓਟਵਾ, 25 ਮਈ (ਪੋੋਸਟ ਬਿਊਰੋ) : ਫੈਡਰਲ ਸਰਕਾਰ ਨੇ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਗੱਲਬਾਤ ਨੂੰ ਅੱਗੇ ਵਧਾਉਂਦਿਆਂ ਇਹ ਯਕੀਨੀ ਬਣਾਉਣ ਉੱਤੇ ਜ਼ੋਰ ਦਿੱਤਾ ਕਿ ਕੈਨੇਡਾ ਦੇ ਹਰ ਵਰਕਰ ਨੂੰ ਲੋੜ ਪੈਣ ਉੱਤੇ ਸਾਲ ਵਿੱਚ ਇੱਕ ਵਾਰੀ 10 ਦਿਨ ਦੀ ਪੇਡ ਸਿੱਕ ਲੀਵ ਦਿੱਤੀ ਜਾਵੇ। ਇਸ ਨਵੇਂ ਮਾਪਦੰਡ ਨੂੰ ਕੋਵਿਡ-19 ਮਹਾਂਮਾਰੀ ਦੇ ਰਿਕਵਰੀ ਫੇਜ਼ ਵਾਸਤੇ ਅਹਿਮ ਮੰਨਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਰੋਜ਼ਾਨਾ ਬ੍ਰੀਫਿੰਗ ਵਿੱਚ ਇਸ ਬਾਰੇ ਵਚਨਬੱਧਤਾ ਪ੍ਰਗਟਾਈ। ਆਉਣ ਵਾਲੇ ਸਮੇਂ ਵਿੱਚ ਵਧੇਰੇ ਦਮਦਾਰ ਸਿੱਕ ਲੀਵ ਪਾਲਿਸੀ ਅਪਨਾਉਣ ਲਈ ਲਿਬਰਲਾਂ ਵੱਲੋਂ ਲਿਆਂਦੇ ਪ੍ਰਸਤਾਵ ਦਾ ਐਨਡੀਪੀ ਆਗੂ ਜਗਮੀਤ ਸਿੰਘ ਤੇ ਉਨ੍ਹਾਂ ਦੇ ਕਾਕਸ ਵੱਲੋਂ ਜ਼ੋਰਦਾਰ ਸਮਰਥਨ ਕੀਤਾ ਗਿਆ। ਪਾਰਲੀਆਮੈਂਟ ਦੀਆਂ ਨਿਯਮਿਤ ਸਿਟਿੰਗਜ਼ ਹਾਲ ਦੀ ਘੜੀ ਸਤੰਬਰ ਤੱਕ ਸਸਪੈਂਡ ਕਰ ਦਿੱਤੀਆਂ ਗਈਆਂ ਹਨ ਤੇ ਇਸ ਨਵੇਂ ਸਮਝੌਤੇ ਉੱਤੇ ਵੋਟਿੰਗ ਵੀ ਇਨ੍ਹਾਂ ਸਿਟਿੰਗਜ਼ ਦੇ ਸ਼ੁਰੂ ਹੋਣ ਉਤੇ ਹੀ ਕਰਵਾਈ ਜਾਵੇਗੀ। ਨਿਯਮਿਤ ਸਿਟਿੰਗਜ਼ ਦੀ ਥਾਂ ਉੱਤੇ ਲਿਬਰਲ ਜੂਨ ਦੇ ਮੱਧ ਤੱਕ ਹਫਤੇ ਵਿੱਚ ਚਾਰ ਸਪੈਸ਼ਲ ਆਲ ਪਾਰਟੀ ਕਮੇਟੀ ਮੀਟਿੰਗਾਂ ਤੇ ਚਾਰ ਵਾਰੀ ਗਰਮੀਆਂ ਵਿੱਚ ਮੀਟਿੰਗਾਂ ਕਰਵਾਉਣ ਉੱਤੇ ਜੋ਼ਰ ਦੇ ਰਹੇ ਹਨ।
ਇੱਕ ਇੰਟਰਵਿਊ ਵਿੱਚ ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਕਿ ਜਦੋਂ ਮੰਗਲਵਾਰ ਦੇ ਅੰਤ ਤੱਕ ਇਸ ਸਬੰਧੀ ਵੋਟ ਕਰਵਾਈ ਜਾਵੇਗੀ ਤਾਂ ਉਨ੍ਹਾਂ ਦੇ ਕਾਕਸ ਵੱਲੋਂ ਇਸ ਦਾ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਹ ਪ੍ਰਸਤਾਵ ਐਨਡੀਪੀ ਵੱਲੋਂ ਕੀਤੀ ਗਈ ਗੱਲਬਾਤ ਦਾ ਹੀ ਨਤੀਜਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ