Welcome to Canadian Punjabi Post
Follow us on

29

March 2024
 
ਕੈਨੇਡਾ

ਐਨਵਾਇਰਮੈਂਟ ਕੈਨੇਡਾ ਵੱਲੋਂ ਓਨਟਾਰੀਓ ਵਿੱਚ ਹੀਟ ਵਾਰਨਿੰਗ ਜਾਰੀ

May 26, 2020 07:42 AM

ਟੋਰਾਂਟੋ, 25 ਮਈ (ਪੋਸਟ ਬਿਊਰੋ) : ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ ਦੱਖਣੀ ਓਨਟਾਰੀਓ ਦੇ ਬਹੁਤੇ ਹਿੱਸੇ ਵਿੱਚ ਹੀਟ ਵਾਰਨਿੰਗ ਜਾਰੀ ਕਰ ਦਿੱਤੀ ਗਈ ਹੈ। ਨਮੀ ਕਾਰਨ ਤਾਪਮਾਨ 40 ਡਿਗਰੀ ਤੱਕ ਮਹਿਸੂਸ ਹੋ ਸਕਦਾ ਹੈ।
ਐਨਵਾਇਰਮੈਂਟ ਕੈਨੇਡਾ ਵੱਲੋਂ ਸੋਮਵਾਰ ਸਵੇਰੇ ਹੀਟ ਵਾਰਨਿੰਗ ਜਾਰੀ ਕੀਤੀ ਗਈ। ਇਸ ਮੌਕੇ ਆਖਿਆ ਗਿਆ ਕਿ ਦਿਨ ਦਾ ਤਾਪਮਾਨ 30 ਡਿਗਰੀ ਤੋਂ ੳੱੁਤੇ ਰਹਿਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਅੱਪੜ ਗਿਆ ਤੇ ਵਾਤਾਵਰਣ ਵਿੱਚ ਨਮੀ ਕਾਰਨ 39 ਡਿਗਰੀ ਸੈਲਸੀਅਸ ਤੱਕ ਮਹਿਸੂਸ ਹੋ ਸਕਦਾ ਹੈ।
ਟੋਰਾਂਟੋ ਦੀ ਮੌਸਮ ਮਾਹਿਰ ਲਿੰਡਸੇ ਮੌਰੀਸਨ ਨੇ ਆਖਿਆ ਕਿ 2020 ਵਿੱਚ 30 ਡਿਗਰੀ ਸੈਲਸੀਅਸ ਤੱਕ ਤਾਪਮਾਨ ਪਹਿਲੀ ਵਾਰੀ ਪਹੁੰਚਿਆ ਹੈ। ਉਨ੍ਹਾਂ ਆਖਿਆ ਕਿ ਮੰਗਲਵਾਰ ਨੂੰ ਵੀ ਵਾਤਾਵਰਣ ਵਿੱਚ ਨਮੀ ਬਣੀ ਰਹੇਗੀ। ਬੁੱਧਵਾਰ ਦਾ ਦਿਨ ਵੀ ਗਰਮ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਗਰਮੀ ਥੋੜ੍ਹੀ ਘਟਣ ਤੋਂ ਪਹਿਲਾਂ ਤਾਪਮਾਨ 31 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼