Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਡਬਲਯੂ ਐੱਚ ਓ ਨੇ ਹਾਈਡ੍ਰਾਕਸੀਕਲੋਰੋਕਵੀਨ ਦਾ ਟਰਾਇਲ ਰੋਕ ਦਿੱਤਾ

May 26, 2020 09:33 PM

ਜੈਨੇਵਾ, 26 ਮਈ (ਪੋਸਟ ਬਿਊਰੋ)- ਵਿਸ਼ਵ ਸਿਹਤ ਸੰਗਠਨ (ਡਬਲਯੂ ਐੱਚ ਓ) ਨੇ ਕੋਰੋਨਾ ਵਾਇਰਸ ਪੀੜਤਾਂ ਉੱਤੇ ਹਾਈਡ੍ਰਾਕਸੀਕਲੋਰੋਕਵੀਨ ਦਾ ਟਰਾਇਲ ਵਕਤੀ ਤੌਰ 'ਤੇ ਰੋਕ ਦਿੱਤਾ ਹੈ। ਇਸ ਬਾਰੇ ਡਬਲਯੂ ਐੱਚ ਓ ਦਾ ਕਹਿਣਾ ਹੈ ਕਿ ਸੁਰੱਖਿਆ ਚਿੰਤਾਵਾਂ ਨਾਲ ਜੁੜੇ ਡੇਟਾ ਦਾ ਅਧਿਐਨ ਜ਼ਰੂਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਟੀਅਰਿੰਗ ਨੇ ਜਾਂਚ ਲਈ ਨਵੇਂ ਲੋਕਾਂ ਨੂੰ ਐਨਰੋਲ ਕਰਨ 'ਤੇ ਰੋਕ ਲਾ ਦਿੱਤੀ ਹੈ।
ਮੈਡੀਕਲ ਜਰਨਲ ਲੈਂਸੇਟ ਨੇ ਹਾਲ ਹੀ ਵਿੱਚ ਇੱਕ ਸਰਵੇ ਵਿੱਚ ਦਾਅਵਾ ਕੀਤਾ ਸੀ ਕਿ ਹਾਈਡ੍ਰੋਕਸੀਕਲੋਰੋਕਵੀਨ ਦੀ ਵੱਧ ਵਰਤੋਂ ਨਾਲ ਮੌਤ ਅਤੇ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਹੈ। ਇਸ ਤੋਂ ਪਹਿਲਾਂ ਅਮਰੀਕੀ ਸਰਕਾਰ ਦੇ ਮਾਹਰਾਂ ਨੇ ਵੀ ਕਿਹਾ ਸੀ ਕਿ ਹਾਈਡ੍ਰੋਕਸੀਕਲੋਰੋਕਵੀਨ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦੇ ਇਲਾਜ ਵਿੱਚ ਕਾਰਗਰ ਨਹੀਂ ਹੈ। ਡਬਲਯੂ ਐੱਚ ਓ ਦੀ ਪ੍ਰਮੁੱਖ ਸਾਇੰਟਿਸਟ ਸੌਮਿਆ ਸਵਾਮੀਨਾਥਨ ਨੇ ਕਿਹਾ, ਹਾਈਡ੍ਰੋਕਸੀਕਲੋਰੋਕਵੀਨ ਦੇ ਸੁਰੱਖਿਅਤ ਅਤੇ ਪ੍ਰਭਾਵੀ ਹੋਣ ਦੇ ਸਬੂਤ ਇਕੱਠੇ ਕਰਦਾ ਰਹਿਣਾ ਖਾਸ ਗੱਲ ਹੈ। ਜੇ ਇਹ ਸੁਰੱਖਿਅਤ ਹੈ, ਮੌਤਾਂ ਘੱਟ ਕਰਦੀ ਹੈ ਅਤੇ ਇਸ ਦੇ ਕਾਰਨ ਮਰੀਜ਼ਾਂ ਨੂੰ ਘੱਟ ਸਮਾਂ ਹਸਪਤਾਲ ਵਿੱਚ ਰਹਿਣਾ ਪਏ ਤਾਂ ਅਸੀਂ ਇਸ ਨੂੰ ਇਸਤੇਮਾਲ ਕਰਨਾ ਚਾਹਾਂਗੇ।
ਡਬਲਯੂ ਐੱਚ ਓ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਮੁਖੀ ਮਾਈਕ ਰੇਆਨ ਨੇ ਕਿਹਾ ਕਿ ਜੇ ਜ਼ਰੂਰੀ ਡਾਟਾ ਮਿਲ ਗਿਆ ਤਾਂ ਸਰਵੇ ਦੋਬਾਰਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਤੱਕ ਦੇ ਟਰਾਇਲ ਵਿੱਚ ਕਿਸੇ ਸਮੱਸਿਆ ਦੇ ਸੰਕੇਤ ਨਹੀਂ ਮਿਲੇ। ਇਹ ਫੈਸਲਾ ਸਿਰਫ ਸਾਵਧਾਨੀ ਵਜੋਂ ਕੀਤਾ ਗਿਆ ਹੈ। ਸੇਫਟੀ ਮਾਨੀਟਿ੍ਰੰਗ ਬੋਰਡ ਇੱਕ-ਦੋ ਹਫਤੇ ਵਿੱਚ ਇਸ ਫੈਸਲੇ ਦੀ ਸਮੀਖਿਆ ਕਰੇਗਾ। ਕੋਰੋਨਾ ਦਾ ਟੀਕਾ ਬਣਨ ਵਿੱਚ ਸਮਾਂ ਲੱਗ ਸਕਦਾ ਹੈ। ਇਸ ਲਈ ਵਿਗਿਆਨਕ ਖੋਜ ਕਰ ਰਹੇ ਹਨ ਕਿ ਹੋਰ ਬਿਮਾਰੀਆਂ ਵਿੱਚ ਦਿੱਤੀਆਂ ਜਾਂਦੀਆਂ ਪੁਰਾਣੀਆਂ ਦਵਾਈਆਂ ਦੀ ਕੋਰੋਨਾ ਦੇ ਇਲਾਜ ਵਿੱਚ ਵਰਤੋਂ ਹੋ ਸਕਦੀ ਹੈ। ਅਮਰੀਕਾ ਦੇ ਮਿਲਕਨ ਇੰਸਟੀਚਿਊਟ ਦੇ ਮੁਤਾਬਕ ਕੋਰੋਨਾ ਲਈ 130 ਤੋਂ ਜ਼ਿਆਦਾ ਦਵਾਈਆਂ ਨੂੰ ਲੈ ਕੇ ਟਰਾਇਲ ਚੱਲ ਰਿਹਾ ਹੈ। ਕੁਝ ਵਿੱਚ ਵਾਇਰਸ ਨੂੰ ਰੋਕਣ ਦੀ ਸਮਰੱਥਾ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ