Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਕੋਰੋਨਾ ਦੇ ਕਾਰਨ ਨਿਊਜ਼ੀਲੈਂਡ ਦੇ ਵੀਜ਼ਾ ਨਿਯਮ ਸਖਤ ਹੋਏ

May 26, 2020 09:34 PM

ਆਕਲੈਂਡ, 26 ਮਈ (ਪੋਸਟ ਬਿਊਰੋ)- ਸੰਸਾਰ ਮਹਾਮਾਰੀ ਕੋਵਿਡ 19 ਦੀ ਮਾਰ ਕਾਰਨ ਬੇਰੁਜ਼ਗਾਰੀ ਨੂੰ ਘੱਟ ਕਰਨ ਲਈ ਨਿਊਜ਼ੀਲੈਂਡ ਵਿੱਚ ਵੀਜ਼ਾ ਨਿਯਮ ਹੋਰ ਸਖਤ ਕਰ ਦਿੱਤੇ ਗਏ ਹਨ, ਜਿਸ ਕਰ ਕੇ ਪਰਵਾਸੀਆਂ ਨੂੰ ਨੌਕਰੀ ਦੇਣ ਤੋਂ ਪਹਿਲਾਂ ਰੁਜ਼ਗਾਰ ਦਾਤਾ ਸਰਕਾਰੀ ਦਫਤਰਾਂ ਰਾਹੀਂ ਇਹ ਗੱਲ ਯਕੀਨੀ ਕਰਨਗੇ ਕਿ ਉਨ੍ਹਾਂ ਨੂੰ ਇਸ ਕੰਮ ਲਈ ਸਥਾਨਕ ਕਾਮਾ ਨਹੀਂ ਮਿਲਿਆ। ਸਰਕਾਰ ਦੇ ਇਮੀਗਰੇਸ਼ਨ ਮੰਤਰੀ ਨੇ ਇਹ ਸੰਕੇਤ ਵੀ ਕੀਤਾ ਹੈ ਕਿ ਜਿਹੜੇ ਪਰਵਾਸੀ ਅੱਜਕੱਲ੍ਹ ਦੇਸ਼ ਤੋਂ ਬਾਹਰ ਹਨ, ਉਨ੍ਹਾਂ ਲਈ ਵਾਪਸੀ ਦਾ ਰਾਹ ਛੇਤੀ ਨਹੀਂ ਖੁੱਲ੍ਹੇਗਾ।
ਇਹ ਖੁਲਾਸਾ ਕੱਲ੍ਹ ਇਥੇ ਰੇਡੀਓ ਇੰਟਰਵਿਊ ਦੌਰਾਨ ਇਮੀਗਰੇਸ਼ਨ ਮੰਤਰੀ ਈ ਐਨ ਲੀਸ-ਗੈਲੋਵੇਅ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਫਸੇ ਬੈਠੇ ਪਰਵਾਸੀ ਕਾਮਿਆਂ ਲਈ ਨਿਊਜ਼ੀਲੈਂਡ ਵਾਪਸੀ ਛੇਤੀ ਨਹੀਂ ਹੋਵੇਗੀ। ਹਰ ਤਰ੍ਹਾਂ ਦੇ ਅਸਥਾਈ ਵਰਕ ਵੀਜ਼ੇ ਲਈ ਪਹਿਲਾਂ ਮਾਰਕੀਟ ਟੈਸਟ ਜ਼ਰੂਰੀ ਹੋਵੇਗੀ। ਉਨ੍ਹਾਂ ਇਹ ਗੱਲ ਵੀ ਮੰਨੀ ਕਿ ਵਿਦੇਸ਼ਾਂ 'ਚ ਫਸੇ ਕਾਮੇ ਔਖੀ ਘੜੀ ਵਿੱਚੋਂ ਲੰਘ ਰਹੇ ਹਨ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਾਮਿਆਂ ਦੀ ਨੌਕਰੀ ਲਗਾਤਾਰ ਚੱਲ ਰਹੀ ਹੈ, ਜੇ ਉਨ੍ਹਾਂ ਨੂੰ ਵੀਜ਼ਾ ਵਧਾਉਣ ਦੀ ਲੋੜ ਹੈ ਤਾਂ ਉਨ੍ਹਾਂ ਦਾ ਵੀਜ਼ਾ ਨਿਊਜ਼ੀਲੈਂਡ ਦੀ ਜਾਬ ਮਾਰਕੀਟ 'ਤੇ ਨਿਰਭਰ ਕਰੇਗਾ ਕਿ ਉਨ੍ਹਾਂ ਦੀ ਇਥੇ ਕਿੰਨੀ ਲੋੜ ਹੈ। ਇਸ ਦਾ ਪਤਾ ਲਾਉਣ ਲਈ ਲੇਬਰ ਮਾਰਕੀਟ ਟੈਸਟ ਤੋਂ ਪਤਾ ਕੀਤਾ ਜਾਵੇਗਾ ਕਿ ਕੀ ਕੀਵੀ ਕਾਮੇ ਇਸ ਲਈ ਹਨ ਜਾਂ ਨਹੀਂ। ਉਨ੍ਹਾਂ ਸਲਾਹ ਦਿੱਤੀ ਕਿ ਜਿਹੜੇ ਕਾਮੇ ਨਿਊਜ਼ੀਲੈਂਡ ਨਾਲ ਸੰਬੰਧਤ ਕੋਈ ਮਸਲਾ ਹੱਲ ਕਰਵਾਉਣਾ ਚਾਹੁੰਦੇ ਹਨ, ਉਹ ਆਪਣੇ ਦੇਸ਼ ਦੇ ਦੂਤਘਰ ਨਾਲ ਸੰਪਰਕ ਕਰ ਸਕਦੇ ਹਨ। ਮੰਤਰੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀਆਂ ਸਰਹੱਦਾਂ ਬੰਦ ਹਨ ਤੇ ਇਸ ਹਾਲਤ 'ਚ ਨਿਊਜ਼ੀਲੈਂਡ ਸਰਕਾਰ ਇਨ੍ਹਾਂ ਲੋਕਾਂ ਦੀ ਕੋਈ ਮਦਦ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਬੰਦ ਹੋਣ ਨਾਲ ਹੀ ਨਿਊਜ਼ੀਲੈਂਡ ਵਿੱਚ ਕੋਵਿਡ 19 ਵਾਇਰਸ ਦੇ ਫੈਲਣ ਨੂੰ ਰੋਕਣ 'ਚ ਮਦਦ ਮਿਲੀ ਹੈ। ਵਰਨਣ ਯੋਗ ਹੈ ਕਿ ਸਰਕਾਰ ਨੇ ਪਿਛਲੇ ਦਿਨੀਂ ਇਮੀਗਰੇਸ਼ਨ ਸੋਧ ਬਿੱਲ ਪਾਸ ਕਰਵਾਇਆ ਸੀ, ਜਿਸ ਤਹਿਤ ਮੰਤਰੀ ਨੂੰ ਅਸੀਮਤ ਸ਼ਕਤੀਆਂ ਦਿੱਤੀਆਂ ਗਈਆਂ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ