Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿ ਦੇ ਬਹਾਵਲਪੁਰ ਦੇ ਹਿੰਦੂਆਂ ਦੇ ਘਰਾਂ ਉੱਤੇ ਬੁਲਡੋਜ਼ਰ ਚਲਾ ਦਿੱਤੇ ਗਏ

May 26, 2020 09:35 PM

ਬਹਾਵਲਪੁਰ, 26 ਮਈ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਦੌਰਾਨ ਜਦੋਂ ਦੁਨੀਆ ਭਰ ਦੇ ਦੇਸ਼ ਮਹਾਮਾਰੀ 'ਤੇ ਕਾਬੂ ਪਾਉਣ ਲਈ ਘਰ ਰਹਿਣ ਨੂੰ ਕਹਿ ਰਹੇ ਹਨ, ਪਾਕਿਸਤਾਨ ਨੇ ਆਪਣੇ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ।
ਮਹਾਮਾਰੀ ਦੇ ਸੰਕਟ ਵਿੱਚ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਬਹਾਵਲਪੁਰ ਇਲਾਕੇ ਵਿੱਚ ਘੱਟ ਗਿਣਤੀ ਹਿੰਦੂਆਂ ਦੀ ਬਸਤੀ ਉੱਤੇ ਬੁਲਡੋਜ਼ਰ ਚਲਾ ਕੇ ਉਨ੍ਹਾਂ ਦੇ ਘਰ ਮਿੱਟੀ ਵਿੱਚ ਮਿਲਾ ਦਿੱਤੇ ਗਏ ਹਨ। ਇਸ ਤੋਂ ਵੀ ਵੱਧ ਹੈਰਾਨ ਕਰਨ ਵਾਲੀ ਗੱਲ ਹੈ ਕਿ ਇਮਰਾਨ ਖ਼ਾਨ ਦੀ ਸਰਕਾਰ ਵਿੱਚ ਰਿਹਾਇਸ਼ ਬਾਰੇ ਮੰਤਰੀ ਤਾਰਿਕ ਬਸ਼ੀਰ ਚੀਮਾ ਦੀ ਦੇਖ-ਰੇਖ ਵਿੱਚ ਇਨ੍ਹਾਂ ਲੋਕਾਂ ਦੇ ਸਿਰ ਤੋਂ ਛੱਤ ਖੋਹੀ ਗਈ ਹੈ। ਦੇਸ਼ ਦੇ ਪ੍ਰਧਾਨ ਸੂਚਨਾ ਅਧਿਕਾਰੀ ਸ਼ਾਹਰੂਖ ਖੋਖਰ ਵੀ ਇਸ ਵਿੱਚ ਸ਼ਾਮਲ ਸਨ। ਇਥੇ ਦ੍ਰਿਸ਼ ਬੜਾ ਦਰਦਨਾਕ ਸੀ ਜਦੋਂ ਬੁਲਡੋਜ਼ਰ ਲੋਕਾਂ ਦੇ ਘਰਾਂ ਨੂੰ ਬੇਰਹਿਮੀ ਨਾਲ ਤੋੜ ਰਹੇ ਸੀ ਅਤੇ ਔਰਤਾਂ, ਪੁਰਸ਼ ਅਤੇ ਬੱਚਿਆਂ ਰਹਿਮ ਦਾ ਤਰਲਾ ਕਰ ਰਹੇ ਸਨ।
ਪਿੱਛੇ ਜਿਹੇ ਇਸੇ ਤਰ੍ਹਾਂ ਦੀ ਘਟਨਾ ਪੰਜਾਬ ਪ੍ਰਾਂਤ ਦੇ ਖਾਨੇਵਲ ਜ਼ਿਲ੍ਹੇ ਵਿੱਚ ਹੋਈ ਸੀ, ਜਿੱਥੇ ਇਸਾਈ ਭਾਈਚਾਰੇ ਦੇ ਘਰਾਂ ਅਤੇ ਕਬਰਸਤਾਨ ਨੂੰ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਰੀਕ-ਏ-ਇੰਸਾਫ ਦੇ ਇੱਕ ਨੇਤਾ ਨੇ ਬਰਬਾਦ ਕਰ ਦਿੱਤਾ ਸੀ। ਮਨੁੱਖੀ ਅਧਿਕਾਰ ਉਲੰਘਣ ਦੇ ਕੇਸ ਵਿੱਚ ਪਾਕਿਸਤਾਨ ਹਮੇਸ਼ਾ ਤੋਂ ਦੋਸ਼ੀ ਰਿਹਾ ਹੈ। ਸਿੰਧ ਤੇ ਪਾਕਿਸਤਾਨ ਦੇ ਹੋਰ ਹਿੱਸਿਆਂ ਵਿੱਚ ਅਜਿਹੀਆਂ ਕਈ ਘਟਨਾਵਾਂ ਹੋਈਆਂ ਹਨ ਜਿੱਥੇ ਮੁਸਲਮਾਨਾਂ ਨੇ ਜਬਰਦਸਤੀ ਨਾਬਾਲਗ ਹਿੰਦੂ ਲੜਕੀਆਂ ਨੂੰ ਅਗਵਾ ਕੀਤਾ ਅਤੇ ਸ਼ਾਦੀ ਲਈ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾਇਆ ਹੈ। ਪਾਕਿਸਤਾਨ ਦੀਆਂ ਸਭ ਸਰਕਾਰਾਂ ਨੇ ਕਈ ਮੌਕਿਆਂ ਉਤੇ ਦੇਸ਼ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਵਾਅਦਾ ਕੀਤਾ ਸੀ, ਪਰ ਅਸਲ ਵਿੱਚ ਹਕੀਕੀ ਹਾਲਾਤ ਹੋਰ ਕਹਾਣੀ ਬਿਆਨ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ