Welcome to Canadian Punjabi Post
Follow us on

02

July 2025
 
ਭਾਰਤ

ਰਾਜ ਠਾਕਰੇ ਕਹਿੰਦੈ: ਪ੍ਰਵਾਸੀ ਮਜ਼ਦੂਰਾਂ ਨੂੰ ਕੰਮ ਲਈ ਮਹਾਰਾਸ਼ਟਰ ਵਿੱਚ ਆਗਿਆ ਲੈਣੀ ਹੋਵੇਗੀ

May 26, 2020 09:52 PM

ਮੁੰਬਈ, 26 ਮਈ (ਪੋਸਟ ਬਿਊਰੋ)- ਉਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਦੀ ਆਪਣੇ ਰਾਜ ਦੇ ਪ੍ਰਵਾਸੀ ਮਜ਼ਦੂਰਾਂ ਬਾਰੇ ਟਿਪੱਣੀ 'ਤੇ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਮੁਖੀ ਰਾਜ ਠਾਕਰੇ ਨੇ ਪਲਟਵਾਰ ਕੀਤਾ ਅਤੇ ਕਿਹਾ ਹੈ ਕਿ ਮਹਾਰਾਸ਼ਟਰ ਵਿੱਚ ਵੀ ਪ੍ਰਵਾਸੀ ਮਜ਼ਦੂਰਾਂ ਨੂੰ ਕੰਮ ਦੀ ਆਗਿਆ ਲੈਣੀ ਪਵੇਗੀ।
ਅਸਲ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕੱਲ੍ਹ ਕਿਹਾ ਸੀ ਕਿ ਜੋ ਵੀ ਰਾਜ ਚਾਹੁੰਦਾ ਹੈ ਕਿ ਉੱਤਰ ਪ੍ਰਦੇਸ਼ ਦੇ ਪ੍ਰਵਾਸੀ ਕਾਮੇ ਉਨ੍ਹਾਂ ਵੱਲ ਵਾਪਸ ਆਉਣ, ਉਨ੍ਹਾਂ ਨੂੰ ਰਾਜ ਸਰਕਾਰ ਤੋਂ ਇਸ ਦੀ ਆਗਿਆ ਲੈਣੀ ਹੋਵੇਗੀ ਤੇ ਕਾਮਿਆਂ ਦੇ ਸਮਾਜਿਕ, ਕਾਨੂੰਨੀ ਅਤੇ ਆਰਥਿਕ ਅਧਿਕਾਰ ਯਕੀਨੀ ਕਰਨੇ ਹੋਣਗੇ। ਯੋਗੀ ਨੇ ਇਸ ਗੱਲ 'ਤੇ ਦੁਖ ਜਤਾਇਆ ਸੀ ਕਿ ਲਾਕਡਾਊਨ ਵਿੱਚ ਕਈ ਰਾਜਾਂ ਨੇ ਪ੍ਰਵਾਸੀ ਕਾਮਿਆਂ ਦਾ ਯੋਗ ਤਰੀਕੇ ਨਾਲ ਧਿਆਨ ਨਹੀਂ ਰੱਖਿਆ।
ਇਸ ਪਿੱਛੋਂ ਯੋਗੀ ਆਦਿਤਿਆਨਾਥ ਨੂੰ ਜਵਾਬ ਦਿੰਦੇ ਹੋਏ ਰਾਜ ਠਾਕਰੇ ਨੇ ਕਿਹਾ ਕਿ ਜੇ ਆਦਿਤਯਨਾਥ ਇਸ ਗੱਲ 'ਤੇ ਜ਼ੋਰ ਦੇ ਰਹੇ ਹਨ ਕਿ ਉਤਰ ਪ੍ਰਦੇਸ਼ ਦੇ ਲੋਕਾਂ ਨੂੰ ਕੰਮ ਦੇਣ ਲਈ ਆਗਿਆ ਲੈਣੀ ਹੋਵੇਗੀ ਤਾਂ ਉਨ੍ਹਾਂ ਨੂੰ ਵੀ ਇਥੇ ਕੰਮ ਕਰਨ ਲਈ ਮਹਾਰਾਸ਼ਟਰ ਸਰਕਾਰ ਤੋਂ ਆਗਿਆ ਲੈਣੀ ਹੋਵੇਗੀ। ਮਹਾਰਾਸ਼ਟਰ ਸਰਕਾਰ ਨੂੰ ਇਨ੍ਹਾਂ ਗੱਲਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਕੋਈ ਵੀ ਮਜ਼ਦਰੂ ਇਥੇ ਕੰਮ ਕਰਨ ਆਵੇਗਾ, ਉਸ ਨੂੰ ਸਰਕਾਰ ਦੇ ਨਾਲ ਸਥਾਨਿਕ ਪ੍ਰਸ਼ਾਸਨ ਦੇ ਕੋਲ ਰਜਿਸਟਰ ਕਰਵਾਉਣਾ ਅਤੇ ਆਪਣੇ ਦਸਤਾਵੇਜ਼ ਅਤੇ ਤਸਵੀਰਾਂ ਜਮ੍ਹਾ ਕਰਵਾਉਣੀਆਂ ਹੋਣਗੀਆਂ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ