Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ਦੇ ਸ਼ਰਾਬ ਤੇ ਨਸ਼ਾ ਸਮੱਗਲਰਾਂ ਨਾਲ ਸਬੰਧਾਂ ਦਾ ਦੋਸ਼ ਲਾਇਆ

May 26, 2020 10:12 PM

ਜਲੰਧਰ, 26 ਮਈ (ਪੋਸਟ ਬਿਊਰੋ)- ਪੰਜਾਬ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਨੇ ਪੰਜਾਬ 'ਚ ਹੋ ਰਹੀ ਸ਼ਰਾਬ ਅਤੇ ਨਸ਼ੇ ਦੇ ਸਮੱਗਲਿੰਗ ਵਿੱਚ ਕਾਂਗਰਸੀ ਨੇਤਾਵਾਂ ਦੇ ਸ਼ਾਮਲ ਹੋਣ ਬਾਰੇ ਪ੍ਰੈਸ ਕਾਨਫਰੰਸ ਵਿੱਚ ਕਿ ਪੰਜਾਬ 'ਚ ਸ਼ਰਾਬ ਮਾਫੀਆ ਕਾਰਨ ਪਿਛਲੇ ਮਹੀਨਿਆਂ 'ਚ 2 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਚੋਰੀ ਹੋਣਾ ਸਰਕਾਰ ਉੱਤੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਈ ਵੀ ਨਾਜਾਇਜ਼ ਕੰਮ ਸਰਕਾਰ, ਭਿ੍ਰਸ਼ਟ ਨੇਤਾਵਾਂ ਤੇ ਅਫਸਰਸ਼ਾਹੀ ਦੀ ਸਾਂਝ ਤੋਂ ਬਿਨਾਂ ਸੰਭਵ ਨਹੀਂ। ਉਨ੍ਹਾਂ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਫੋਟੋ ਕੁਲਵਿੰਦਰ ਸਿੰਘ ਨਾਲ ਦਿਖਾ ਕੇ ਦੋਸ਼ ਲਾਇਆ ਕਿ ਖੰਨਾ 'ਚ ਉਹ ਗੈਰ-ਕਾਨੂੰਨੀ ਡਿਸਟਿਲਰੀ ਚਲਾਉਣ ਦੇ ਦੋਸ਼ਾਂ 'ਚ ਘਿਰ ਚੁੱਕੇ ਹਨ।
ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਦੀ ਸ਼ਹਿ ਉੱਤੇ ਪੰਜਾਬ ਵਿੱਚ ਕਈ ਗ਼ੈਰ-ਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਚੱਲ ਰਹੀਆਂ ਹਨ ਅਤੇ ਸ਼ਰਾਬ ਦੇ ਗ਼ੈਰ-ਕਾਨੂੰਨੀ ਕਾਰੋਬਾਰ 'ਚ ਉਸ ਦਾ ਪੂਰਾ ਹੱਥ ਹੈ। ਉਨ੍ਹਾਂ ਕਿਹਾ ਕਿ ਰਾਣਾ ਨੇ ਪੰਜਾਬ ਵਿੱਚ ਕਰਫਿਊ ਤੇ ਲਾਕਡਾਊਨ 'ਚ ਸੈਨੇਟਾਈਜ਼ਰ ਬਣਾਉਣ ਦੇ ਨਾਂ ਉਤੇ ਆਪਣੀਆਂ ਫੈਕਟਰੀਆਂ ਚਲਾਈਆਂ ਅਤੇ ਭਾਰੀ ਮਾਤਰਾ 'ਚ ਸ਼ਰਾਬ ਬਣਾਈ ਅਤੇ ਮਾਲੀਏ ਦੀ ਚੋਰੀ ਕਰਕੇ ਇਨ੍ਹਾਂ ਫੈਕਟਰੀਆਂ ਵਿੱਚੋਂ ਸ਼ਰਾਬ ਦੇ ਟਰੱਕਾਂ ਦੀ ਪੰਜਾਬ ਭਰ 'ਚ ਸਪਲਾਈ ਹੁੰਦੀ ਰਹੀ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਅਰਵਿੰਦਰ ਪਹਿਲਵਾਨ ਦਾ ਕਪੂਰਥਲਾ 'ਚ ਜਿਹੜਾ ਕਤਲ ਹੋਇਆ ਹੈ, ਉਹ ਵੀ ਸ਼ਰਾਬ ਮਾਫੀਆ ਦੇ ਕਹਿਣ 'ਤੇ ਹੋਇਆ ਹੈ। ਅਰਵਿੰਦਰ ਪਹਿਲਵਾਨ ਨੂੰ ਗੋਲੀ ਮਾਰਨ ਵਾਲਾ ਪੁਲਸ ਮੁਲਾਜ਼ਮ ਵੀ ਸ਼ਰਾਬ ਮਾਫੀਆ ਦਾ ਹਿੱਸਾ ਤੇ ਨਸ਼ਾ ਸਮੱਗਲਿੰਗ 'ਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਰਾਣਾ ਨੂੰ ਮੰਤਰੀ ਦੀ ਕੁਰਸੀ ਨਾਜਾਇਜ਼ ਮਾਈਨਿੰਗ ਕਰ ਕੇ ਗਵਾਉਣੀ ਪਈ ਸੀ, ਪਰ ਅੱਜ ਉਨ੍ਹਾਂ ਦੇ ਸਬੰਧ ਤਸਕਰਾਂ ਨਾਲ ਨਿਕਲ ਰਹੇ ਹਨ, ਇਸ ਲਈ ਉਨ੍ਹਾਂ ਨੂੰ ਵਿਧਾਇਕ ਵਜੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਖਹਿਰਾ ਨੇ ਜਲੰਧਰ ਦੇ ਬੁੂੂਟਾ ਪਿੰਡ ਦੇ ਓਂਕਾਰ ਕਾਲੀ ਦੀ ਫੋਟੋ ਰਾਣਾ ਨਾਲ ਦਿਖਾ ਕੇ ਕਿਹਾ ਕਿ ਕਾਲੀ ਨੂੰ ਕੁਝ ਦਿਨ ਪਹਿਲਾਂ ਕਪੂਰਥਲਾ ਪੁਲਸ ਨੇ ਚਾਰ ਕਿਲੋ ਹੈਰੋਇਨ ਵੇਚਣ ਦੇ ਦੋਸ਼ 'ਚ ਫੜਿਆ ਸੀ ਤੇ ਰਾਣਾ ਨੇ ਉਸ ਨੂੰ ਪੰਚਾਇਤ ਮੈਂਬਰ ਬਣਵਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਰਵਾਈ ਜਾਵੇ ਤਾਂ ਪਤਾ ਲੱਗੇਗਾ ਕਿ ਰਾਣਾ ਦੇ ਸਬੰਧ ਪੰਜਾਬ ਦੇ ਨਸ਼ਾ ਸਮੱਗਲਰਾਂ ਤੋਂ ਲੈ ਕੇ ਅੰਤਰ-ਰਾਸ਼ਟਰੀ ਨਸ਼ਾ ਸਮੱਗਲਰਾਂ ਨਾਲ ਹੋ ਸਕਦੇ ਹਨ।
ਦੂਸਰੇ ਪਾਸੇ ਰਾਣਾ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਜੋ ਕੁਝ ਕਹਿੰਦਾ ਹੈ ਕਹਿਣ ਦਿਓ ਸਮਾਂ ਆਉਣ 'ਤੇ ਜਨਤਾ ਉਨ੍ਹਾਂ ਨੂੰ ਜਵਾਬ ਦੇਵੇਗੀ। ਉਨ੍ਹਾਂ ਨੇ ਆਪਣੇ 'ਤੇ ਲੱਗੇ ਦੇਸ਼ਾਂ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ