Welcome to Canadian Punjabi Post
Follow us on

29

March 2024
 
ਪੰਜਾਬ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ

May 26, 2020 10:13 PM

ਬਟਾਲਾ, 26 ਮਈ (ਪੋਸਟ ਬਿਊਰੋ)- ਪਿੰਡ ਜਸੜ ਦੇ ਗੁਰਦੁਆਰਾ ਸਾਹਿਬ ਵਿੱਚ ਦੁਪਹਿਰ ਸਮੇਂ ਅੱਗ ਲੱਗਣ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਵਰੂਪ ਅਗਨ ਭੇਟ ਹੋ ਜਾਣ ਦੀ ਖਬਰ ਮਿਲੀ ਹੈ।
ਇਸ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਅਮ੍ਰਿਤਪਾਲ ਕੌਰ ਪੁੱਤਰੀ ਦਰਸ਼ਨ ਸਿੰਘ ਪਿੰਡ ਜੱਸੜ ਕੱਲ੍ਹ ਸ਼ਾਮ ਪਿੰਡ ਦੇ ਗੁਰਦੁਆਰਾ ਸਾਹਿਬ ਸੁਖ ਸਾਗਰ ਵਿੱਚ ਰਹਿਰਾਸ ਦਾ ਪਾਠ ਕਰਨ ਆਈ ਸੀ। ਉਸ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਅੰਦਰ ਅੱਗ ਲੱਗਣ ਨਾਲ ਧੂੰਆਂ ਫੈਲਿਆ ਹੋਇਆ ਹੈ। ਅਮ੍ਰਿਤਪਾਲ ਕੌਰ ਨੇ ਅੱਗ ਲੱਗਣ ਬਾਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੈਡਗ੍ਰੰਥੀ ਨੂੰ ਸੂਚਨਾ ਦਿੱਤੀ। ਇਸ ਦੇ ਬਾਅਦ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਤੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਹਰਜਿੰਦਰ ਸਿੰਘ ਨੂੰ ਸੂਚਨਾ ਦਿੱਤੀ, ਜਿਸ ਪਿੱਛੋਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਾਇਆ ਕਿ ਅੱਗ ਲੱਗਣ ਨਾਲ ਗੁਰਦੁਆਰਾ ਸੁਖ ਸਾਗਰ ਵਿੱਚ ਪ੍ਰਕਾਸ਼ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਵਰੂਪ, ਪੀੜ੍ਹਾ, ਚੰਦੋਆ ਅਤੇ ਹੋਰ ਵਸਤਰ ਅਗਨ ਭੇਟ ਹੋ ਚੁਕੇ ਸਨ। ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਲੱਭਣ ਜਦੋਂ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਾਂ ਦੀ ਫੁਟੇਜ ਵੇਖੀ ਤਾਂ ਪਤਾ ਲੱਗਾ ਕਿ ਦੁਪਹਿਰ ਸਮੇਂ ਓਥੇ ਦੀਵਾਰ ਦੇ ਕੋਲ ਲੱਗੇ ਪੱਖੇ ਤੋਂ ਨਿਕਲੀ ਚਿੰਗਾਰੀ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਵਰੂਪ ਅਗਨ ਭੇਟ ਹੋਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ