Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਦੇਸ਼ਾਂ ਵਿੱਚ ਫੈਲੇ ਕੋਰੋਨਾ ਵਾਇਰਸ ਕਾਰਨ ਪੰਜਾਬੀ ਨੌਜਵਾਨਾਂ 'ਚ ਵਿਦੇਸ਼ ਜਾਣ ਦਾ ਚਾਅ ਘਟਿਆ

May 26, 2020 10:15 PM

ਜਲੰਧਰ, 26 ਮਈ (ਪੋਸਟ ਬਿਊਰੋ)- ਅਮਰੀਕਾ, ਕੈਨੇਡਾ, ਯੂਰਪ ਅਤੇ ਹੋਰ ਦੇਸ਼ਾਂ 'ਚ ਫੈਲੇ ਹੋਏ ਕੋਰੋਨਾ ਵਾਇਰਸ ਦੇ ਕਾਰਨ ਵਿਦੇਸ਼ ਜਾਣ ਦਾ ਚਾਅ ਪੰਜਾਬੀ ਨੌਜਵਾਨਾਂ 'ਚ ਕਾਫ਼ੀ ਘਟ ਗਿਆ ਹੈ। ਇਸ ਦੇ ਸੰਕੇਤ ਨਵੇਂ ਪਾਸਪੋਰਟ ਦੇ ਲਈ ਅਰਜ਼ੀ ਦੇਣ ਵਾਲੇ ਲੋਕਾਂ ਦੀ ਗਿਣਤੀ ਤੋਂ ਮਿਲਦੇ ਹਨ। ਪਹਿਲਾਂ ਪਾਸਪੋਰਟ ਲੈਣ ਲਈ ਰੀਜਨਲ ਦਫ਼ਤਰ ਤੇ ਸੇਵਾ ਕੇਂਦਰਾਂ 'ਚ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੁੰਦੀਆਂ ਸਨ, ਪਰ ਪਿਛਲੇ ਦਿਨਾਂ ਤੋਂ ਨਵੇਂ ਪਾਸਪੋਰਟ ਲੈਣ ਵਾਲਿਆਂ ਦੇ ਲਈ ਅਪੁਆਇੰਟਮੈਂਟਸ ਖੋਲ੍ਹੀਆਂ ਤਾਂ ਇਨ੍ਹਾਂ ਲਈ ਲੋਕ ਨਹੀਂ ਆ ਰਹੇ।
ਰੀਜਨਲ ਪਾਸਪੋਰਟ ਅਧਿਕਾਰੀ ਰਾਜਕੁਮਾਰ ਬਾਲੀ ਨੇ ਕਿਹਾ ਕਿ ਅੱਜਕੱਲ੍ਹ ਅਪੁਆਇੰਟਮੈਂਟਾਂ ਲਈ ਜਿੰਨੀ ਗਿਣਤੀ ਰੱਖੀ ਜਾਂਦੀ ਹੈ, ਉਹ ਵੀ ਪੂੁਰੀ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਪਾਸਪੋਰਟ ਸੇਵਾ ਕੇਂਦਰ ਨੂੰ ਛੇ ਮਈ ਨੂੰ ਖੋਲ੍ਹ ਦਿੱਤਾ ਗਿਆ ਅਤੇ ਉਥੇ 350 ਅਪੁਆਇੰਟਮੈਂਟ ਰਿਲੀਜ਼ ਕੀਤੀਆਂ ਸਨ, ਪਰ ਲੋਕਾਂ ਨੇ 150 ਅਪੁਆਇੰਟਮੈਂਟਸ ਵੀ ਨਹੀਂ ਲਈਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਾਸਪੋਰਟ ਸੇਵਾ ਕੇਂਦਰਾਂ 'ਚ 50 ਫੀਸਦੀ ਅਪੁਆਇੰਟਮੈਂਟਸ ਰਿਲੀਜ਼ ਕਰਨ ਦੀ ਆਗਿਆ ਦਿੱਤੀ ਹੈ, ਪਰ ਦੇਖਣਾ ਹੋਵੇਗਾ ਕਿ ਕਿੰਨੇ ਲੋਕ ਇਸ ਦੀ ਅਰਜ਼ੀ ਦੇਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ ਸੇਵਾ ਕੇਂਦਰਾਂ 'ਚੋਂ ਹਾਲੇ ਜਲੰਧਰ ਦਾ ਸਿਰਫ ਇੱਕੋ ਕੇਂਦਰ ਖੋਲ੍ਹਿਆ ਜਾ ਰਿਹਾ ਹੈ ਅਤੇ ਉਥੇ ਲੋਕਾਂ ਦਾ ਰੁਝਾਨ ਦੇਖਣ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਹੋਰ ਸੇਵਾ ਕੇਂਦਰਾਂ ਨੂੰ ਖੋਲ੍ਹਿਆ ਜਾਵੇ ਜਾਂ ਨਾ।
ਪਾਸਪੋਰਟ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਾਸਪੋਰਟ ਦੀ ਅਰਜ਼ੀ ਦੇਣ ਵਾਲੇ ਲੋਕਾਂ ਦੀ ਗਿਣਤੀ ਨਾਲ ਉਨ੍ਹਾਂ ਦੇ ਘਟਦੇ ਰੁਝਾਨ ਦਾ ਪਤਾ ਲਗਦਾ ਹੈ। ਪਹਿਲਾਂ ਵਿਦੇਸ਼ਾਂ 'ਚ ਨੌਕਰੀ ਲੈਣ ਜਾਂ ਘੁੰਮਣ-ਫਿਰਨ ਜਾਣ ਵਾਲੇ ਲੋਕਾਂ ਦੀ ਗਿਣਤੀ ਚੋਖੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਨਾ ਬਣੀ, ਉਦੋਂ ਤੱਕ ਲੋਕ ਵਿਦੇਸ਼ ਜਾਣ ਤੋਂ ਝਿਜਕਣਗੇ। ਇਸੇ ਤਰ੍ਹਾਂ ਜੋ ਨੌਜਵਾਨ ਨੌਕਰੀਆਂ ਦੀ ਭਾਲ 'ਚ ਵਿਦੇਸ਼ ਵੱਸਣਾ ਚਾਹੁੰਦੇ ਸਨ, ਉਨ੍ਹਾਂ ਵੀ ਹੱਥ ਪਿੱਛੇ ਖਿੱਚ ਲਏ ਹਨ ਅਤੇ ਅਗਲੇ 6-8 ਮਹੀਨਿਆਂ 'ਚ ਵਿਦੇਸ਼ ਜਾਣ ਦਾ ਰੁਝਾਨ ਸ਼ਾਇਦ ਹੀ ਨੌਜਵਾਨਾਂ 'ਚ ਦਿਖਾਈ ਦੇਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ