Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਹਾਈ ਕੋਰਟ ਵੱਲੋਂ ਫੈਸਲਾ: ਮਾਪਿਆਂ ਤੋਂ ਸੱਤਰ ਫੀਸਦੀ ਫੀਸ ਲੈ ਕੇ ਪ੍ਰਾਈਵੇਟ ਸਕੂਲ ਟੀਚਰਾਂ ਨੂੰ ਤਨਖਾਹਾਂ ਦੇਣ

May 26, 2020 10:18 PM

ਚੰਡੀਗੜ੍ਹ, 26 ਮਈ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਸਹਾਇਤਾ ਰਹਿਤ ਨਿੱਜੀ ਸਕੂਲਾਂ ਨੂੰ ਆਪਣੇ ਵਿਦਿਆਰਥੀਆਂ ਦੇ ਮਾਪਿਆਂ/ ਆਸ਼ਰਿਤਾਂ ਤੋਂ ਸੱਤਰ ਫੀਸਦੀ ਸਕੂਲ ਫੀਸ ਲੈਣ ਦੀ ਆਗਿਆ ਦੇ ਦਿੱਤੀ ਹੈ ਅਤੇ ਸਕੂਲਾਂ ਨੂੰ ਟੀਚਰਾਂ ਦੀ ਸੱਤਰ ਫੀਸਦੀ ਤਨਖਾਹ ਦਾ ਭੁਗਤਾਨ ਕਰਨ ਲਈ ਵੀ ਕਿਹਾ ਹੈ।
ਕੋਰਟ ਨੇ ਇਹ ਅੰਤਰਿਮ ਆਦੇਸ਼ 14 ਮਈ ਨੂੰ ਜਾਰੀ ਕੀਤੇ ਗਏ ਇੱਕ ਮੀਮੋ ਦੇ ਵਿਰੁੱਧ ਇੰਡੀਪੈਂਡੈਂਟ ਸਕੂਲਸ ਐਸੋਸੀਏਸ਼ਨ, ਚੰਡੀਗੜ੍ਹ ਦੀ ਰਿਟ ਪਟੀਸ਼ਨ 'ਤੇ ਦਿੱਤਾ ਹੈ। ਇਸ ਮੀਮੋ ਹੇਠ ਸਕੂਲਾਂ ਨੂੰ ਇੱਕ ਤਰ੍ਹਾਂ ਬਿਲਡਿੰਗ ਚਾਰਜ, ਟਰਾਂਸਪੋਰੇਟੇਸ਼ਨ ਚਾਰਜ ਅਤੇ ਭੋਜਨ ਆਦਿ ਲਈ ਫੀਸ ਲੈਣ ਤੋਂ ਰੋਕ ਦਿੱਤਾ ਗਿਆ ਸੀ। ਦੂਜੇ ਪਾਸੇ ਉਨ੍ਹਾਂ ਨੂੰ ਅਧਿਆਪਕਾਂ ਦੀ ਤਨਖਾਹ ਵਿੱਚ ਕਟੌਤੀ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਇਸ ਬਾਰੇ ਪਟੀਸ਼ਨਰ ਨੇ ਕਿਹਾ ਕਿ ਮੀਮੋ ਵਿੱਚ ਆਪਾ ਵਿਰੋਧੀ ਸ਼ਰਤਾਂ ਹਨ। ਇੱਕ ਪਾਸੇ ਮਾਪਿਆਂ ਨੂੰ ਪੂਰੀ ਫੀਸ ਜਮ੍ਹਾ ਨਾ ਕਰਨ ਦੀ ਛੋਟ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਸਕੂਲਾਂ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਘੱਟ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਨ੍ਹਾਂ ਦਲੀਲਾਂ ਦੇ ਆਧਾਰ 'ਤੇ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਪਟੀਸ਼ਨਰ ਧਿਰ ਨੂੰ ਅੰਤਿਰਮ ਰਾਹਤ ਦੇ ਕੇ ਹੁਕਮ ਦਿੱਤਾ ਕਿ ਮੌਜੂਦਾ ਹਾਲਾਤ ਦਾ ਧਿਆਨ ਰੱਖ ਕੇ ਅੰਤ੍ਰਿਮ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦਾਖਲਾ ਫੀਸ, ਜਿਸ ਨੂੰ ਮਾਪੇ ਇੱਕ ਵਾਰ ਅਦਾ ਕਰਦੇ ਹਨ, ਛੇ-ਛੇ ਮਹੀਨੇ ਦੇ ਅੰਤਰ 'ਤੇ ਦੋ ਕਿਸ਼ਤਾਂ ਵਿੱਚ ਭੁਗਤਾਨ ਕਰਨ ਅਤੇ ਉਨ੍ਹਾਂ ਨੂੰ ਕੁੱਲ ਸਕੂਲ ਫੀਸ ਦਾ ਸੱਤਰ ਫੀਸਦੀ ਜਮ੍ਹਾ ਕਰਨਾ ਹੋਵੇਗਾ। ਨਾਲ ਇਸ ਰਿਟ ਪਟੀਸ਼ਨ ਦੇ ਫੈਸਲੇ ਤੱਕ ਟੀਚਰਾਂ ਨੂੰ ਸੱਤਰ ਫੀਸਦੀ ਤਨਖਾਹ ਦੇਣੀ ਹੋਵੇਗੀ।
ਪਟੀਸ਼ਨਰ ਧਿਰ ਨੇ ਕੋਰਟ ਨੂੰ ਦੱਸਿਆ ਕਿ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਇੱਕ ਰਿਜ਼ਰਵ ਫੰਡ ਬਣਾਇਆ ਹੈ, ਜਿਸ ਵਿੱਚ ਸਾਰੇ ਸਹਾਇਤਾ ਰਹਿਤ ਨਿੱਜੀ ਸਕੂਲ ਪੈਸੇ ਜਮ੍ਹਾ ਕਰਦੇ ਹਨ ਤੇ ਫਿਲਹਾਲ ਇਹ ਰਾਸ਼ੀ 77 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਸਕੂਲਾਂ ਦੀ ਮਦਦ ਨਹੀਂ ਕੀਤੀ। ਇਸ ਪਿੱਛੋਂ ਹਾਈ ਕੋਰਟ ਨੇ ਸੂਬਾ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਉਹ ਨਿਰਦੇਸ਼ ਪ੍ਰਾਪਤ ਕਰਨ ਕਿ ਕਿਵੇਂ ਉਤਰਦਾਤਾ ਨਿੱਜੀ ਸਕੂਲਾਂ ਨੂੰ ਸਕੂਲ ਬਿਲਡਿੰਗਾਂ ਸੈਨੀਟਾਈਜ਼ ਕਰਨ ਲਈ ਰਿਜ਼ਰਵ ਫੰਡ ਵਿੱਚੋਂ ਮਦਦ ਕੀਤੀ ਜਾ ਸਕਦੀ ਹੈ। ਕੋਰਟ ਨੇ ਸੂਬਾ ਸਰਕਾਰ ਕੋਲੋਂ ਪਟੀਸ਼ਨ ਵਿੱਚ ਚੁੱਕੇ ਮੁੱਦਿਆਂ ਦੇ ਸੰਬੰਧ ਵਿੱਚ ਜਵਾਬ ਦੇਣ ਨੂੰ ਕਿਹਾ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਛੇ ਜੂਨ ਨੂੰ ਹੋਵੇਗੀ। ਉਤਰਾਖੰਡ ਵਰਗੇ ਰਾਜਾਂ ਵਿੱਚ ਹਾਈ ਕੋਰਟ ਨੇ ਲਾਕਡਾਊਨ ਨੂੰ ਵੇਖਦੇ ਹੋਏ ਸੂਬੇ ਦੇ ਸਾਰੇ ਨਿੱਜੀ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਟਿਊਸ਼ਨ ਫੀਸ ਲੈਣ ਤੋਂ ਰੋਕ ਲਾ ਦਿੱਤੀ ਹੈ।
ਇਸ ਦੌਰਾਨ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਕੇਵਲ ਉਹ ਵਿਦਿਆਰਥੀ, ਜੋ ਨਿੱਜੀ ਸਿਖਿਆ ਸੰਸਥਾਵਾਂ ਵੱਲੋਂ ਪੇਸ਼ ਕੀਤੇ ਜਾਂਦੇ ਆਨਲਾਈਨ ਕੋਰਸ ਦੀ ਵਰਤੋਂ ਕਰਦੇ ਹਨ, ਨੂੰ ਹੀ ਟਿਊਸ਼ਨ ਫੀਸ ਦਾ ਭੁਗਤਾਨ ਕਰਨਾ ਹੋਵੇਗਾ। ਜੋ ਬੱਚੇ ਆਨਲਾਈਨ ਕੋਰਸ ਦੀ ਵਰਤੋਂ ਨਹੀਂ ਕਰ ਪਾ ਰਹੇ। ਉਨ੍ਹਾਂ ਨੂੰ ਟਿਊਸ਼ਨ ਫੀਸ ਜਮ੍ਹਾ ਕਰਨ ਨੂੰ ਨਹੀਂ ਕਿਹਾ ਜਾ ਸਕਦਾ ਹੈ। ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਟਿਊਸ਼ਨ ਫੀਸ ਵਸੂਲਣਾ ਸਹੀ ਹੈ ਕਿਉਂਕਿ ਸਕੂਲ ਆਨਲਾਈਨ ਕਲਾਸਾਂ ਲੈ ਰਹੇ ਹਨ, ਪੜ੍ਹਾਈ ਸਮੱਗਰੀ ਦੇ ਰਹੇ ਹਨ ਅਤੇ ਕਰਮਚਾਰੀਆਂ ਦੀ ਤਨਖਾਹ ਦਾ ਭੁਗਤਾਨ ਵੀ ਕਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ