Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਓਨਟਾਰੀਓ ਦੇ ਲਾਂਗ ਟਰਮ ਕੇਅਰ ਹੋਮਜ਼ ਉੱਤੇ ਫੌਜ ਨੇ ਲਗਾਏ ਗੰਭੀਰ ਦੋਸ਼

May 27, 2020 06:37 AM

ਓਨਟਾਰੀਓ, 26 ਮਈ (ਪੋੋਸਟ ਬਿਊਰੋ) : ਓਨਟਾਰੀਓ ਦੇ ਪੰਜ ਲਾਂਗ ਟਰਮ ਕੇਅਰ ਹੋਮਜ਼ ਬਾਰੇ ਫੌਜ ਵੱਲੋਂ ਦਿੱਤੀ ਗਈ ਰਿਪੋਰਟ ਕੋਈ ਬਹੁਤੀ ਵਧੀਆ ਨਹੀਂ ਹੈ। ਇਸ ਰਿਪੋਰਟ ਵਿੱਚ ਦੋਸ਼ ਲਗਾਏ ਗਏ ਹਨ ਕਿ ਇਨ੍ਹਾਂ ਲਾਂਗ ਟਰਮ ਕੇਅਰ ਹੋਮਜ਼ ਵਿੱਚ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਗੈਰ ਸੰਕ੍ਰਮਤ ਲੋਕਾਂ ਨਾਲ ਰੱਖਿਆ ਜਾਂਦਾ ਹੈ, ਕੀੜਿਆਂ ਤੋਂ ਸੰਕ੍ਰਮਣ ਦਾ ਡਰ ਹੈ ਤੇ ਰੈਜ਼ੀਡੈਂਟਸ ਨੂੰ ਖਿੱਝ ਕੇ ਫੀਡ ਕੀਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਚੋਕ ਹੋਣ ਦਾ ਡਰ ਬਣਿਆ ਰਹਿੰਦਾ ਹੈ।
ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਪਿਛਲੇ ਮਹੀਨੇ ਪੰਜ ਲਾਂਗ ਟਰਮ ਕੇਅਰ ਹੋਮਜ਼, ਜੋ ਕਿ ਕੋਵਿਡ-19 ਆਊਟਬ੍ਰੇਕ ਨਾਲ ਜੂਝ ਰਹੇ ਸਨ, ਵਿੱਚ ਮਦਦ ਲਈ ਫੌਜ ਤੋਂ ਸਹਿਯੋਗ ਮੰਗਿਆ ਸੀ। ਫੋਰਡ ਨੇ ਇਸ ਰਿਪੋਰਟ ਨੂੰ ਦਿਲ ਦਹਿਲਾ ਦੇਣ ਵਾਲੀ ਰਿਪੋਰਟ ਦੱਸਦਿਆਂ ਆਖਿਆ ਕਿ ਜੋ ਕੁੱਝ ਇੱਥੇ ਹੋਇਆ ਉਹ ਬਹੁਤ ਹੀ ਡਰਾਉਣਾ ਤੇ ਘ੍ਰਿਣਾਤਮਕ ਹੈ। ਇਨ੍ਹਾਂ ਮਰੀਜ਼ਾਂ ਦੇ ਸਵੈਮਾਨ ਨੂੰ ਠੇਸ ਪਹੁੰਚਾਈ ਗਈ ਹੈ। ਮਿਆਰੀ ਆਪਰੇਟਿੰਗ ਪ੍ਰੋਸੀਜਰਜ਼ ਦੀ ਪਾਲਣਾ ਵੀ ਨਹੀਂ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਰਿਪੋਰਟ ਪੜ੍ਹੀ ਤੇ ਇਸ ਮਾਮਲੇ ਨੂੰ ਪਰੇਸ਼ਾਨ ਕਰਨ ਵਾਲਾ ਦੱਸਿਆ।
ਫੋਰਡ ਨੇ ਆਖਿਆ ਕਿ ਲਾਂਗ ਟਰਮ ਕੇਅਰ ਸਿਸਟਮ ਨਾਲ ਜੁੜੇ ਜੋ ਵੀ ਮੱੁਦੇ ਹਨ ਉਨ੍ਹਾਂ ਦੀ ਪੂਰੀ ਜਵਾਬਦੇਹੀ ਉਹ ਆਪਣੇ ਸਿਰ ਲੈਂਦੇ ਹਨ। ਫੋਰਡ ਨੇ ਆਖਿਆ ਕਿ ਇਸ ਸਿਸਟਮ ਨੂੰ ਉਹ ਠੀਕ ਕਰਕੇ ਹੀ ਸਾਹ ਲੈਣਗੇ। ਉਨ੍ਹਾਂ ਅੱਗੇ ਆਖਿਆ ਕਿ ਰੈਜ਼ੀਡੈਂਟਸ ਦੇ ਪਰਿਵਾਰਾਂ ਪ੍ਰਤੀ ਸਾਡੀ ਕੋਈ ਜਵਾਬਦੇਹੀ ਹੈ, ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਨ੍ਹਾਂ ਦੋਸ਼ਾਂ ਦੇ ਸਬੰਧ ਵਿੱਚ ਓਨਟਾਰੀਓ ਵੱਲੋਂ ਜਾਂਚ ਸੁ਼ਰੂ ਕਰਵਾਈ ਗਈ ਹੈ ਤੇ ਇਸ ਜਾਂਚ ਦੇ ਨਤੀਜੇ ਪੁਲਿਸ ਨਾਲ ਸਾਂਝੇ ਕੀਤੇ ਜਾਣਗੇ ਤਾਂ ਕਿ ਉਹ ਸੰਭਾਵੀ ਕ੍ਰਿਮੀਨਲ ਚਾਰਜਿਜ਼ ਨਾਲ ਨਜਿੱਠ ਸਕੇ।
ਇਨ੍ਹਾਂ ਲਾਂਗ ਟਰਮ ਕੇਅਰ ਹੋਮਜ਼ ਵਿੱਚੋਂ ਪੰਜਾਂ ਵਿੱਚੋਂ ਚਾਰ ਪ੍ਰਾਈਵੇਟ ਹਨ, ਪਰ ਫੋਰਡ ਨੇ ਆਖਿਆ ਕਿ ਪ੍ਰੋਵਿੰਸ ਵਿੱਚ ਕੁੱਲ 626 ਲਾਂਗ ਟਰਮ ਕੇਅਰ ਹੋਮਜ਼ ਹਨ ਤੇ ਉਨ੍ਹਾਂ ਦੇ ਹਾਲਾਤ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਫੈਡਰਲ ਸਰਕਾਰ ਦੀ ਮਦਦ ਤੋਂ ਬਿਨਾਂ ਮੁਕੰਮਲ ਪਬਲਿਕ ਸਿਸਟਮ ਸੰਭਵ ਨਹੀਂ ਹੈ। ਵਿੱਤੀ ਤੌਰ ਉੱਤੇ ਅਸੀਂ ਇਸ ਦਾ ਖਰਚਾ ਝੱਲ ਨਹੀਂ ਸਕਾਂਗੇ। ਫੋਰਡ ਨੇ ਆਖਿਆ ਕਿ ਇਸ ਰਿਪੋਰਟ ਤੋਂ ਬਾਅਦ ਸਿੱਧ ਹੋ ਗਿਆ ਹੈ ਕਿ ਸਿਸਟਮ ਖਰਾਬ ਹੋ ਚੁੱਕਿਆ ਹੈ। ਉਨ੍ਹਾਂ ਜਨਤਕ ਜਾਂਚ ਕਰਵਾਉਣ ਤੋਂ ਵੀ ਇਨਕਾਰ ਨਹੀਂ ਕੀਤਾ ਜਦਕਿ ਪਹਿਲਾਂ ਉਹ ਇਸ ਤੋਂ ਟਾਲਾ ਵੱਟ ਰਹੇ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼