Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਕੋਰੋਨਾ ਨਾਲ ਮੌਤਾਂ ਦੀ ਕੁੱਲ ਗਿਣਤੀ ਇੱਕ ਲੱਖ ਤੋਂ ਟੱਪੀ

May 27, 2020 06:58 AM

ਵਾਸ਼ਿੰਗਟਨ, 27 ਮਈ, (ਪੋਸਟ ਬਿਊਰੋ)- ਸੰਸਾਰ ਮਹਾਮਾਰੀ ਕੋਰੋਨਾ ਵਾਇਰਸ ਦੇ ਨਾਲ ਅਮਰੀਕਾ ਵਿਚ ਮੌਤਾਂ ਦੀ ਕੁੱਲ ਗਿਣਤੀ ਮੰਗਲਵਾਰ ਰਾਤ ਤੱਕ ਇੱਕ ਲੱਖ ਵਾਲੀ ਲਕੀਰ ਵੀ ਟੱਪ ਗਈ ਹੈ। ਇਸ ਦੌਰਾਨ ਬੀਤੇ 33 ਦਿਨਾਂ ਵਿਚ ਹੀ ਇਸ ਦੇਸ਼ ਵਿਚ ਇਸ ਬੀਮਾਰੀ ਨਾਲ 50 ਹਜ਼ਾਰ ਮੌਤਾਂ ਹੋਈਆਂ ਹਨ।
ਵਰਨਣ ਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਹੁਤ ਪਹਿਲਾਂ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਦੌਰਾਨ ਕਹਿ ਦਿੱਤਾ ਸੀ ਕਿ ਅਮਰੀਕਾ ਵਿਚ 80 ਹਜ਼ਾਰ ਤੋਂ ਇੱਕ ਲੱਖ ਤੱਕ ਲੋਕਾਂ ਦੀ ਮੌਤ ਹੋ ਸਕਦੀ ਹੈ, ਪਰ ਅੱਜ ਜਦੋਂ ਓਥੇ ਮ੍ਰਿਤਕਾਂ ਦੀ ਗਿਣਤੀ ਇਕ ਲੱਖ ਤੋਂ ਪਾਰ ਕਰ ਚੁੱਕੀ ਹੈ ਤਾਂ ਹਾਲੇ ਵੀ ਇਸ ਨੂੰ ਠੱਲ੍ਹ ਪੈਂਦੀ ਦਿਖਾਈ ਨਹੀਂ ਦੇਂਦੀ ਅਤੇ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਬੁੱਧਵਾਰ ਦੀ ਸਵੇਰ ਹੋਣ ਤੱਕ ਅਮਰੀਕਾ ਦੇ ਕੁੱਲ ਕੇਸਾਂ ਦੀ ਗਿਣਤੀ 17,25,196 ਹੋ ਚੁੱਕੀ ਹੈ ਅਤੇ ਕੁੱਲ ਮੌਤਾਂ ਦੀ ਗਿਣਤੀ 1,00,541 ਰਿਕਾਰਡ ਕੀਤੀ ਗਈ ਹੈ। ਇਸ ਦੇਸ਼ ਵਿੱਚ ਸਿਰਫ ਨਿਊ ਯਾਰਕ ਰਾਜ ਵਿੱਚ ਮੌਤਾਂ ਦੀ ਗਿਣਤੀ ਇਸ ਦੌਰਾਨ 29,416 ਤੇ ਨਿਊ ਜਰਸੀ ਰਾਜ ਵਿੱਚ 11,197 ਹੋ ਚੁੱਕੀ ਹੈ ਅਤੇ ਕਈ ਹੋਰ ਰਾਜਾਂ ਵਿੱਚ ਵੀ ਮੌਤਾਂ ਦੀ ਲੜੀ ਟੁੱਟਣ ਦਾ ਨਾਂਅ ਨਹੀਂ ਲੈ ਰਹੀ।
ਸੰਸਾਰ ਭਰ ਵਿੱਚ ਇਸ ਵਕਤ ਤੱਕ ਕੋਰੋਨਾ ਦੇ ਕੇਸਾਂ ਦੀ ਕੁੱਲ ਗਿਣਤੀ 56,76,498 ਤੇ ਮੌਤਾਂ ਦੀ ਗਿਣਤੀ ਵਧ ਕੇ 3,51,592 ਹੋ ਚੁੱਕੀ ਹੈ। ਅਮਰੀਕਾ ਤੋਂ ਬਾਅਦ ਸਭ ਤੋਂ ਵੱਧ ਪ੍ਰਭਾਵਤ ਦੇਸ਼ ਬ੍ਰਿਟੇਨ ਵਿੱਚ 37,048 ਮੌਤਾਂ ਹੋਈਆਂ ਹਨ। ਇਟਲੀ ਵਿੱਚ 32,955, ਫਰਾਂਸ ਵਿੱਚ 28,530, ਸਪੇਨ ਵਿੱਚ 27,117, ਬਰਾਜ਼ੀਲ ਵਿੱਚ 24,512 ਮੌਤਾਂ ਹੋਣ ਦੇ ਨਾਲ ਬੈਲਜੀਅਮ ਵਿੱਚ ਵੀ ਤੇਜ਼ੀ ਨਾਲ ਵਧਦੀ ਹੋਈ ਮੌਤਾਂ ਦੀ ਗਿਣਤੀ 9334 ਹੋ ਚੁੱਕੀ ਹੈ।
ਪਾਕਿਸਤਾਨ ਵਿੱਚ ਵੀ ਇਸ ਰੋਗ ਨਾਲ ਸਹਿਮ ਦੀ ਸਥਿਤੀ ਹੈ ਤੇ ਇਸ ਦੇ ਸੀਨੀਅਰ ਅਧਿਕਾਰੀ ਕਹਿੰਦੇ ਹਨ ਕਿ ਜੇ ਰੋਕਥਾਮ ਵੱਲ ਧਿਆਨ ਨਾ ਕੀਤਾ ਗਿਆ ਤਾਂ ਈਦ ਦੀਆਂ ਛੁੱਟੀਆਂ ਦੇ ਬਾਅਦ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੌਰਾਨ ਪਾਕਿਸਤਾਨ ਦੇ ਸਿਹਤ ਮੰਤਰਾਲੇ ਦੇ ਮੁਤਾਬਕ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 1356 ਨਵੇਂ ਕੇਸ ਪਤਾ ਲੱਗੇ ਹਨ, ਜਿਸ ਨਾਲ ਕੇਸਾਂ ਦੀ ਗਿਣਤੀ 57,705 ਅਤੇ ਮੌਤਾਂ ਦੀ ਗਿਣਤੀ 1197 ਹੋ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ