Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਅਦਾਲਤ ਦੇ ਫੈਸਲੇ ਲਈ ਸਾਨੂੰ ਮੁਆਫੀ ਮੰਗਣ ਦੀ ਲੋੜ ਨਹੀਂ : ਟਰੂਡੋ

May 27, 2020 07:50 PM

ਓਟਵਾ, 27 ਮਈ (ਪੋੋਸਟ ਬਿਊਰੋ) : ਹੁਆਵੇਈ ਦੀ ਐਗਜੈ਼ਕਟਿਵ ਮੈਂਗ ਵਾਨਜ਼ੋਊ ਦੇ ਹਵਾਲਗੀ ਮਾਮਲੇ ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਪਸ਼ਟ ਕਰ ਦਿੱਤਾ ਹੈ ਕਿ ਆਜ਼ਾਦਾਨਾ ਕੈਨੇਡੀਅਨ ਨਿਆਂ ਪ੍ਰਣਾਲੀ ਵਲੋਂ ਲਏ ਜਾਣ ਵਾਲੇ ਅਜਿਹੇ ਫੈਸਲੇ ਲਈ ਸਰਕਾਰ ਨੂੰ ਮੁਆਫੀ ਮੰਗਣ ਦੀ ਕੋਈ ਲੋੜ ਨਹੀਂ ਹੈ।
ਆਪਣੀ ਰਿਹਾਇਸ਼ਗਾਹ ਰਿਡੀਊ ਕਾਟੇਜ ਤੋਂ ਮੰਗਲਵਾਰ ਨੂੰ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਅਜ਼ਾਦਾਨਾ ਨਿਆਂ ਪ੍ਰਣਾਲੀ ਹੋਣ ਦਾ ਫਾਇਦਾ ਇਹ ਹੈ ਕਿ ਸਾਨੂੰ ਕਿਸੇ ਤੋਂ ਮੁਆਫੀ ਮੰਗਣ ਦੀ ਲੋੜ ਨਹੀਂ ਤੇ ਨਾ ਹੀ ਅਦਾਲਤ ਵਲੋਂ ਲਏ ਜਾਣ ਵਾਲੇ ਅਜਿਹੇ ਫੈਸਲਿਆਂ ਬਾਰੇ ਕਿਸੇ ਨੂੰ ਸਪਸ਼ਟੀਕਰਣ ਦੇਣ ਦੀ ਹੀ ਲੋੜ ਹੈ। ਸਾਨੂੰ ਇਸ ਸਿਸਟਮ ਵਿੱਚ ਪੂਰਾ ਭਰੋਸਾ ਹੈ ਤੇ ਅਸੀਂ ਆਪਣੇ ਸਿਸਟਮ ਨੂੰ ਬਚਾਉਂਦੇ ਰਹਾਂਗੇ।
ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਤੇ ਚੀਨ ਦਰਮਿਆਨ ਸਬੰਧ ਉਸ ਸਮੇਂ ਵਿਗੜਨੇ ਸ਼ੁਰੂ ਹੋਏ ਸਨ ਜਦੋਂ ਦਸੰਬਰ 2018 ਵਿੱਚ ਮੈਂਗ ਨੂੰ ਵੈਨਕੂਵਰ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਵੱਲੋਂ ਗੁਜ਼ਾਰਿਸ਼ ਕੀਤੇ ਜਾਣ ਤੋਂ ਬਾਅਦ ਕੈਨੇਡੀਅਨ ਅਧਿਕਾਰੀਆਂ ਨੇ ਵੈਨਕੂਵਰ ਵਿਚ ਮੈਂਗ ਨੂੰ ਗ੍ਰਿਫਤਾਰ ਕੀਤਾ ਸੀ। ਬੁਧਵਾਰ ਨੂੰ ਲਏ ਜਾਣ ਵਾਲੇ ਫੈਸਲੇ ਨਾਲ ਇਹ ਤੈਅ ਹੋਵੇਗਾ ਕਿ ਮੈਂਗ ਵਲੋਂ ਕੀਤਾ ਗਿਆ ਅਪਰਾਧ ਕੈਨੇਡਾ ਵਿੱਚ ਵੀ ਗੈਰਕਾਨੂੰਨੀ ਹੈ। ਅਮਰੀਕਾ ਵਲੋਂ ਮੈਂਗ ਉੱਤੇ ਫਰਾਡ ਦਾ ਦੋਸ ਲਾਇਆ ਗਿਆ ਸੀ। ਉਸ ਨੂੰ ਅਮਰੀਕਾ ਵੱਲੋਂ ਇਰਾਨ ੳੱੁਤੇ ਲਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਦਿਆਂ ਪਾਇਆ ਗਿਆ ਸੀ। ਪਰ ਮੈਂਗ ਤੇ ਹੁਆਵੇਈ ਨੇ ਇਨ੍ਹਾਂ ਦੋਸਾਂ ਨੂੰ ਗਲਤ ਦਸਿਆ ਗਿਆ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ