Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੇ ਅਮਰੀਕੀ ਨੂੰ ‘ਇਨਵੈਂਟਰ ਆਫ ਯੀਅਰ’ ਇਨਾਮ

May 27, 2020 09:47 PM

ਵਾਸ਼ਿੰਗਟਨ, 27 ਮਈ (ਪੋਸਟ ਬਿਊਰੋ)- ਇਲੈਕਟ੍ਰਾਨਿਕ ਇੰਡਸਟਰੀ ਨੂੰ ਹੋਰ ਅੱਗੇ ਵਧਾਉਣ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਲਈ ਭਾਰਤੀ ਮੂਲ ਦੇ ਇੱਕ ਅਮਰੀਕੀ ਵਿਗਿਆਨੀ ਰਾਜੀਵ ਜੋਸ਼ੀ ਨੂੰ ਨਾਮੀ ਇਨਵੈਂਟਰ ਆਫ ਯੀਅਰ ਪੁਰਸਕਾਰ ਦਿੱਤਾ ਗਿਆ ਹੈ।
ਡਾਕਟਰ ਜੋਸ਼ੀ ਦੇ ਨਾਂਅ 250 ਤੋਂ ਜ਼ਿਆਦਾ ਪੇਟੈਂਟ ਦਰਜ ਹਨ ਅਤੇ ਉਹ ਨਿਊ ਯਾਰਕ ਵਿੱਚ ਆਈ ਬੀ ਐੱਮ ਥਾਮਸਨ ਵਾਟਸਨ ਖੋਜ ਕੇਂਦਰ ਵਿੱਚ ਕੰਮ ਕਰਦੇ ਹਨ। ਉਨ੍ਹਾਂ ਨੂੰ ਮਈ ਦੇ ਸ਼ੁਰੂ ਵਿੱਚ ਨਿਊ ਯਾਰਕ ਇੰਟਲੈਕਚੂਅਲ ਪ੍ਰਾਪਰਟੀ ਲਾਅ ਐਸੋਸੀਏਸ਼ਨ ਨੇ ਇੱਕ ਵਰਚੂਅਲ ਸਮਾਗਮ ਵਿੱਚ ਨਾਮੀ ਸਾਲਾਨਾ ਇਨਾਮ ਦਿੱਤਾ ਸੀ। ਆਈ ਆਈ ਟੀ ਮੁੰਬਈ ਦੇ ਵਿਦਿਆਰਥੀ ਰਹੇ ਜੋਸ਼ੀ ਨੇ ਮੈਸਾਚੂਸੈਟਸ ਇੰਸਟੀਚਿਊਟ ਆਫ ਟੈਕਨਾਲੋਜੀ (ਐੱਮ ਆਈ ਟੀ) ਤੋਂ ਐੱਮ ਐੱਸ ਦੀ ਡਿਗਰੀ ਅਤੇ ਕੋਲੰਬੀਆ ਯੂਨੀਵਰਸਿਟੀ, ਨਿਊ ਯਾਰਕ ਤੋਂ ਮਕੈਨੀਕਲ, ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਪੀ ਐੱਚ ਡੀ ਦੀ ਡਿਗਰੀ ਹਾਸਲ ਕੀਤੀ ਹੈ। ਜੋਸ਼ੀ ਨੇ ਪਿੱਛੇ ਜਿਹੇ ਇੱਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਉਨ੍ਹਾਂ ਨੂੰ ਜ਼ਰੂਰਤ ਅਤੇ ਜਿਗਿਆਸਾ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਕਿਸੇ ਸਮੱਸਿਆ ਦੀ ਪਛਾਣ ਕਰਨ ਅਤੇ ਕੁਝ ਹਟ ਕੇ ਸੋਚਣ ਨਾਲ ਉਨ੍ਹਾਂ ਨੂੰ ਨਵੇਂ ਵਿਚਾਰਾਂ ਤੱਕ ਪੁੱਜਣ ਵਿੱਚ ਮਦਦ ਮਿਲਦੀ ਹੈ। ਜੋਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਨੇ ਉਨ੍ਹਾਂ ਨੂੰ ਹਮੇਸ਼ਾ ਮਰਕੋਨੀ, ਮੈਡਮ ਕਿਊਰੀ, ਰਾਈਟ ਬ੍ਰਦਰਜ਼, ਜੇਮਜ ਵਾਟ, ਅਲੈਗਜ਼ੈਂਡਰ ਬੈਲ, ਥਾਮਸ ਐਡੀਸਨ ਤੇ ਹੋਰ ਮਹਾਨ ਹਸਤੀਆਂ ਅਤੇ ਉਨ੍ਹਾਂ ਦੀਆਂ ਖੋਜਾਂ ਦੀਆਂ ਕਹਾਣੀਆਂ ਸੁਣਾਈਆਂ। ਉਨ੍ਹਾਂ ਦੀ ਸਫਲਤਾ ਦੀਆਂ ਕਹਾਣੀਆਂ ਅਤੇ ਖੋਜਾਂ ਨੇ ਅਸਲ ਵਿੱਚ ਜੋਸ਼ੀ ਦੀ ਵਿਚਾਰ ਪ੍ਰਕਿਰਿਆ ਨੂੰ ਆਕਾਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ