Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕੀ ਕੰਪਨੀ ਨੇ ਕੋਰੋਨਾ ਦੀ ਵੈਕਸੀਨ ਬਣਾ ਲਈ, ਮਨੁੱਖਾਂ `ਤੇ ਟੈੱਸਟ ਸ਼ੁਰੂ

May 27, 2020 09:50 PM

ਕੈਨਬਰਾ, 27 ਮਈ (ਪੋਸਟ ਬਿਊਰੋ)- ਅਮਰੀਕਾ ਦੀ ਇੱਕ ਬਾਉਟੈਕਨੋਲਾਜੀ ਕੰਪਨੀ ਨੋਵਾਵੈਕਸ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਹੈ। ਇਸ ਕੰਪਨੀ ਨੇ ਆਸਟਰੇਲੀਆ ਵਿੱਚ ਕੋਰੋਨਾ ਇਨਫੈਕਸ਼ਨ ਦੇ ਟੀਕੇ ਦਾ ਮਨੁੱਖਾਂ 'ਤੇ ਤਜਰਬਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਸੰਬੰਧਤ ਕੰਪਨੀ ਦਾ ਕਹਿਣਾ ਹੈ ਕਿ ਇਸ ਸਾਲ ਕੋਰੋਨਾ ਦਾ ਟੀਕਾ ਆਉਣ ਦੀ ਉਮੀਦ ਹੈ। ਕੰਪਨੀ ਦੇ ਪ੍ਰਮੁੱਖ ਖੋਜ ਕਰਤਾ ਡਾ. ਗਰੀਗੋਰੀ ਗਲੇਨ ਨੇ ਦੱਸਿਆ ਕਿ ਕੰਪਨੀ ਨੇ ਪਹਿਲੇ ਪੜਾਅ ਦਾ ਟੈੱਸਟ ਸ਼ੁਰੂ ਕਰ ਦਿੱਤਾ ਹੈ। ਪਹਿਲੇ ਪੜਾਅ ਦੇ ਤਹਿਤ ਮੈਲਬਰਨ ਅਤੇ ਬ੍ਰਿਸਬੇਨ ਦੇ 131 ਵਾਲੰਟੀਅਰਸ 'ਤੇ ਇਸ ਦਾ ਤਜਰਬਾ ਕੀਤਾ ਜਾਵੇਗਾ।
ਕੰਪਨੀ ਦੇ ਮੈਰੀਲੈਂਡ ਵਿਚਲੇ ਹੈਡਕੁਆਰਟਰ ਤੋਂ ਆਨਲਾਈਨ ਪ੍ਰੈਸ ਕਾਨਫਰੰਸ ਵਿੱਚ ਗਲੇਨ ਨੇ ਕਿਹਾ, ‘‘ਅਸੀਂ ਟੈੱਸ ਦੇ ਨਾਲ ਦਵਾਈ ਅਤੇ ਟੀਕਾ ਵੀ ਬਣਾ ਰਹੇ ਹਾਂ, ਜਿਸ ਨਾਲ ਅਸੀਂ ਲੋਕਾਂ ਨੂੰ ਇਹ ਵਿਸ਼ਵਾਸ ਦਿਵਾ ਸਕਾਂਗੇ ਕਿ ਇਹ ਕਾਰਗਰ ਹੈ ਅਤੇ ਸਾਲ ਦੇ ਅੰਤ ਤੱਕ ਇਸ ਨੂੰ ਉਪਲਬਧ ਕਰਵਾ ਸਕਾਂਗੇ।''
ਵਰਨਣ ਯੋਗ ਹੈ ਕਿ ਚੀਨ, ਅਮਰੀਕਾ ਅਤੇ ਯੁੂਰਪ ਵਿੱਚ ਕਰੀਬ ਦਰਜਨ ਭਰ ਦਵਾਈਆਂ ਦਾ ਟੈੱਸਟ ਮੁਢਲੇ ਦੌਰ ਵਿੱਚ ਹੈ ਅਤੇ ਉਨ੍ਹਾਂ ਦਾ ਮਨੁੱਖਾਂ ਉੱਤੇ ਟੈੱਸਟ ਸ਼ੁਰੂ ਹੋਣ ਵਾਲਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਕਿ ਉਨ੍ਹਾਂ ਦੀ ਕੋਈ ਵੀ ਦਵਾ ਸੁਰੱਖਿਅਤ ਅਤੇ ਕਾਰਗਰ ਸਾਬਿਤ ਹੋਵੇਗੀ ਜਾਂ ਨਹੀਂ। ਨੋਵਾਵੈਕਸ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਅਸੀਂ ਜੋ ਦਵਾ ਬਣਾਉਂਦੇ ਹਨ, ਉਸ ਵਿੱਚ ਅਸੀਂ ਵਾਇਰਸ ਨੂੰ ਹੱਥ ਵੀ ਨਹੀਂ ਲਾਉਂਦੇ, ਪਰ ਅੰਤ ਇਹ ਰੋਗ ਪ੍ਰਤੀਰੋਧਕ ਸਮਰੱਥਾ ਲਈ ਕਿਸੀ ਵਾਇਰਸ ਵਾਂਗ ਹੀ ਜਾਪਦਾ ਹੈ। ਇਹ ਉਹੀ ਤਰੀਕਾ ਹੈ, ਜਿਸ ਨਾਲ ਨੋਵਾਵੈਕਸ ਨੈਨੋਪਾਰਟਿਕਲ ਜੁਕਾਮ ਦੀ ਦਵਾ ਤਿਆਰ ਕਰਦੀ ਹੈ। ਇਸ ਤਰ੍ਹਾਂ ਕੁਝ ਹੋਰ ਕੰਪਨੀਆਂ ਵੀ ਕਰ ਰਹੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ