Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਰਾਹੁਲ ਗਾਂਧੀ ਦੀ ਨਜ਼ਰ ਵਿੱਚ ਲਾਕਡਾਊਨ ਅਸਫਲ ਰਿਹੈ

May 27, 2020 11:13 PM

ਨਵੀਂ ਦਿੱਲੀ, 27 ਮਈ (ਪੋਸਟ ਬਿਊਰੋ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਹ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਦੇਸ਼ ਤੋਂ 21 ਦਿਨ ਦਾ ਸਮਾਂ ਮੰਗਿਆ ਸੀ, ਪਰ ਲਾਕਡਾਊਨ ਨੂੰ ਦੋ ਮਹੀਨੇ ਹੋ ਗਏ ਹਨ ਅਤੇ ਮਹਾਂਮਾਰੀ ਘਟਣ ਦੀ ਥਾਂ ਹੋਰ ਤੇਜ਼ੀ ਨਾਲ ਵਧ ਰਹੀ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਭਾਰਤ 'ਚ ਲਾਕਡਾਊਨ ਇੱਕ ਤਰ੍ਹਾਂ ਅਸਫਲ ਹੀ ਰਿਹਾ ਹੈ।
ਕੱਲ੍ਹ ਇਥੇ ਪੱਤਰਕਾਰ ਸੰਮੇਲਨ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ 21 ਦਿਨਾਂ 'ਚ ਕੋਰੋਨਾ ਨੂੰ ਰੋਕਣ 'ਚ ਅਸਫਲ ਰਹੇ, ਫਿਰ ਇਸ ਨੂੰ ਤਿੰਨ ਵਾਰ ਵਧਾਇਆ ਅਤੇ ਅੱਜ ਤਾਲਾਬੰਦੀ ਨੂੰ 60 ਦਿਨ ਹੋ ਗਏ ਹਨ, ਪਰ ਸਥਿਤੀ ਸੁਧਰਨ ਦੀ ਥਾਂ ਬਹੁਤ ਜ਼ਿਆਦਾ ਵਿਗੜ ਗਈ ਹੈ। ਸਰਕਾਰ ਕੋਲ ਕੋਰੋਨਾ ਨਾਲ ਲੜਨ ਲਈ ਕੋਈ ਠੋਸ ਰਣਨੀਤੀ ਨਹੀਂ ਹੈ, ਇਸ ਲਈ ਇਸ ਨੂੰ ਕੰਟਰੋਲ ਕਰਨ 'ਚ ਅਸਫਲ ਹੋ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨਾਲ ਲੜਨ ਦੇ ਦੁਨੀਆ ਦੇ ਤਜਰਬੇ ਨੂੰ ਦੇਖੀਏ ਤਾਂ ਭਾਰਤ ਹੀ ਅਜਿਹਾ ਦੇਸ਼ ਹੈ, ਜਿਥੇ ਇਸ ਦੇ ਤੇਜ਼ੀ ਨਾਲ ਫੈਲਣ ਦੇ ਦਰਮਿਆਨ ਲਾਕਡਾਊਨ ਨੂੰ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਕਡਾਊਨ ਦਾ ਟੀਚਾ ਹਾਸਲ ਨਹੀਂ ਹੋਇਆ।
ਇਸ ਦੇ ਜਵਾਬ ਵਿੱਚ ਭਾਜਪਾ ਨੇ ਰਾਹੁਲ ਗਾਂਧੀ ਦਾ ਬਿਆਨ ਰੱਦ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਕੇਸ ਪਹਿਲਾਂ ਦੇ ਤਿੰਨ ਦਿਨ ਵਿੱਚ ਦੁੱਗਣੇ ਹੋਣ ਦੀ ਦਰ ਲਾਕਡਾਊਨ ਤੋਂ ਬਾਅਦ 13 ਦਿਨ ਵਿੱਚ ਦੁੱਗਣੇ ਹੋਣ ਵਾਲੀ ਹੋ ਗਈ ਹੈ, ਇਸ ਨੂੰ ਉਨ੍ਹਾਂ ਨੇ ਭਾਰਤ ਦੀ ਸਫਲਤਾ ਕਿਹਾ ਹੈ। ਭਾਜਪਾ ਆਗੂ ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਮੋਦੀ ਸਰਕਾਰ ਦੇ ਲਾਕਡਾਊਨ ਦੇ ਫ਼ੈਸਲੇ ਨੇ ਯਕੀਨੀ ਬਣਾਇਆ ਕਿ ਭਾਰਤ 'ਚ ਅਮਰੀਕਾ, ਫਰਾਂਸ ਅਤੇ ਸਪੇਨ ਵਰਗੇ ਦੇਸ਼ਾਂ ਤੋਂ ਘੱਟ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਕੋਵਿਡ-19 ਮਹਾਂਮਾਰੀ ਨਾਲ ਲੜ ਰਿਹਾ ਹੈ, ਕਾਂਗਰਸ ਓਦੋਂ ਵੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਨ ਦੇ ਭਾਰਤ ਦੇ ਯਤਨਾਂ ਦੀ ਵਿਸ਼ਵ ਭਰ 'ਚ ਪ੍ਰਸੰਸਾ ਹੋਈ ਹੈ ਪਰ ਕਾਂਗਰਸ ਨੇ ਇਸ ਦਾ ਵਿਰੋਧ ਕੀਤਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼