Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸ਼ਾਂਤੀ ਫੋਰਮ ਮੌਕੇ ਇੱਕਠੇ ਬੈਠੇ ਟਰੂਡੋ ਤੇ ਪੁਤਿਨ

November 12, 2018 07:48 PM

ਪੈਰਿਸ, 12 ਨਵੰਬਰ (ਪੋਸਟ ਬਿਊਰੋ) : ਪਹਿਲੀ ਵਿਸ਼ਵ ਜੰਗ ਖਤਮ ਹੋਣ ਦੇ ਪੈਰਿਸ ਵਿੱਚ ਆਯੋਜਿਤ 100 ਸਾਲਾ ਯਾਦਗਾਰੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਐਤਵਾਰ ਨੂੰ ਇੱਕਠੇ ਬੈਠੇ।
ਪ੍ਰਧਾਨ ਮੰਤਰੀ ਦੇ ਆਫਿਸ ਦਾ ਕਹਿਣਾ ਹੈ ਕਿ ਟਰੂਡੋ ਨੇ ਪੁਤਿਨ ਨਾਲ ਗੱਲ ਕੀਤੀ ਤੇ ਪੁਤਿਨ ਨੇ ਰੂਸ ਦੇ ਲੋਕਾਂ ਵੱਲੋਂ ਦੋਵਾਂ ਵਿਸ਼ਵ ਜੰਗਾਂ ਵਿੱਚ ਨਿਭਾਈ ਗਈ ਭੂਮਿਕਾ ਤੇ ਦਿੱਤੇ ਗਏ ਬਲੀਦਾਨਾਂ ਦਾ ਜਿ਼ਕਰ ਕੀਤਾ। ਉਨ੍ਹਾਂ ਆਖਿਆ ਕਿ ਇਸੇ ਲਈ ਹੀ ਰੂਸ ਇੱਥੇ ਸ਼ਾਂਤੀ ਦੀ ਗੱਲ ਕਰਨ ਲਈ ਪਹੁੰਚਿਆ ਹੈ। ਟਰੂਡੋ ਲਈ ਸਥਿਤੀ ਕਾਫੀ ਅਜੀਬ ਹੋ ਗਈ ਕਿਉਂਕਿ ਇਸ ਤੋਂ ਪਹਿਲਾਂ ਉਹ ਪੁਤਿਨ ਦੀਆਂ ਕਾਰਵਾਈਆਂ ਦੀ ਨਿਖੇਧੀ ਕਰਦੇ ਰਹੇ ਹਨ। ਕ੍ਰਿਮੀਆ ਨੂੰ ਧੱਕੇ ਨਾਲ ਆਪਣੇ ਕਬਜੇ ਵਿੱਚ ਲੈਣ, ਯੂਕਰੇਨ ਵਿੱਚ ਬਾਗੀ ਸੈਨਾਵਾਂ ਨੂੰ ਮਾਲੀ ਮਦਦ ਦੇਣ ਤੇ ਸੀਰੀਆ ਦੇ ਹਾਕਮ ਬਸ਼ਰ ਅਲ ਅਸਦ ਦਾ ਸਮਰਥਨ ਕੀਤੇ ਜਾਣ ਤੋਂ ਯੂਨਾਇਟਿਡ ਕਿੰਗਡਮ ਵਿੱਚ ਰੂਸ ਵੱਲੋਂ ਜ਼ਹਿਰ ਦੇਣ ਵਰਗੀਆਂ ਕੀਤੀਆਂ ਹਰਕਤਾਂ ਦੀ ਖੁੱਲ੍ਹੇਆਮ ਨਿਖੇਧੀ ਕੀਤੀ ਜਾਂਦੀ ਰਹੀ ਹੈ।
ਇਸ ਤੋਂ ਪਹਿਲਾਂ ਟਰੂਡੋ ਇਹ ਸੱ਼ਕ ਵੀ ਪ੍ਰਗਟਾਅ ਚੁੱਕੇ ਹਨ ਕਿ ਕੈਨੇਡੀਅਨ ਨਾਗਰਿਕ ਪਯੋਤਰ ਵਰਜੀਲੋਵ ਨੂੰ ਵੀ ਮਾਸਕੋ ਵਿੱਚ ਜ਼ਹਿਰ ਦੇ ਕੇ ਮਾਰਿਆ ਗਿਆ ਹੋ ਸਕਦਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨਾਲੋਂ ਵੀ ਟਰੂਡੋ ਦਾ ਨਜ਼ਰੀਆ ਵੱਖਰਾ ਹੈ। ਪੈਰਿਸ ਵਿੱਚ ਹੀ ਪੁਤਿਨ ਨੇ ਟਰੰਪ ਦੇ ਪਹੁੰਚਣ ਉੱਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਸੀ। ਪੁਤਿਨ ਵਾਂਗ ਹੀ ਟਰੰਪ ਵੀ ਖੁਦ ਨੂੰ ਰਾਸ਼ਟਰਵਾਦੀ ਆਗੂ ਦੱਸਦਾ ਹੈ। ਪਰ ਸ਼ਾਂਤੀ ਫੋਰਮ ਉੱਤੇ ਟਰੂਡੋ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਨ ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਦੇ ਨਾਲ ਰਾਸ਼ਟਰਵਾਦ ਖਿਲਾਫ ਬਿਆਨ ਦੇ ਚੁੱਕੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ