Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪਤੀ ਨਾਲ ਝਗੜੇ ਕਾਰਨ ਤੰਗ ਆਈ ਮਹਿਲਾ ਟਰੈਫਿਕ ਕਾਂਸਟੇਬਲ ਵੱਲੋਂ ਖੁਦਕੁਸ਼ੀ

May 27, 2020 11:30 PM

ਲੁਧਿਆਣਾ, 27 ਮਈ (ਪੋਸਟ ਬਿਊਰੋ)- ਪੁਲਸ ਲਾਈਨ ਦੇ ਸਰਕਾਰੀ ਕਵਾਰਟਰ ਵਿੱਚ ਮਹਿਲਾ ਟਰੈਫਿਕ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਪਛਾਣ ਡੇਹਲੋਂ ਨੇੜਲੇ ਪਿੰਡ ਖਟੜਾ ਚੋਹਰਾਮ ਦੀ ਕਮਲਜੀਤ ਕੌਰ (29) ਵਜੋਂ ਹੋਈ ਹੈ, ਜੋ ਟਰੈਫਿਕ ਪੁਲਸ ਵਿੱਚ ਮਹਿਲਾ ਕਾਂਸਟੇਬਲ ਵਜੋਂ ਤੈਨਾਤ ਸੀ।
ਦੱਸਿਆ ਜਾਂਦਾ ਹੈ ਕਿ ਮਹਿਲਾ ਦਾ ਆਪਣੇ ਪਤੀ ਨਾਲ ਪਿਛਲੇ ਕਈ ਸਾਲਾਂ ਤੋਂ ਝਗੜਾ ਚੱਲਦਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਸ ਮੌਕੇ 'ਤੇ ਪਹੁੰਚੀ। ਡਵੀਜ਼ਨ ਨੰਬਰ ਅੱਠ ਦੇ ਐੱਸ ਐੱਚ ਓ ਜਰਨੈਲ ਸਿੰਘ ਨੇ ਦੱਸਿਆ ਕਿ ਉਕਤ ਮਹਿਲਾ ਪੰਜਾਬ ਪੁਲਸ ਵਿੱਚ ਸਾਲ 2011 ਵਿੱਚ ਕਾਂਸਟੇਬਲ ਭਰਤੀ ਹੋਈ ਸੀ। ਉਸ ਦਾ ਵਿਆਹ 2013 ਵਿੱਚ ਰਘੂਬੀਰ ਸਿੰਘ ਨਾਲ ਹੋਇਆ ਸੀ, ਪਰ ਕੁਝ ਸਮੇਂ ਬਾਅਦ ਪਰਵਾਰਕ ਕਲੇਸ਼ ਸ਼ੁਰੂ ਹੋ ਗਿਆ ਸੀ। ਮਹਿਲਾ ਦਾ ਸੱਤ ਸਾਲਾ ਬੇਟਾ ਮਾਤਾ-ਪਿਤਾ ਨਾਲ ਰਹਿ ਰਿਹਾ ਸੀ ਅਤੇ ਪੰਜ ਸਾਲਾ ਬੇਟੀ ਨੂੰ ਕੇਅਰ ਟੇਕਰ ਕੋਲ ਛੱਡਿਆ ਹੋਇਆ ਸੀ। ਮਹਿਲਾ ਨੇ ਸੋਮਵਾਰ ਸ਼ਾਮ ਕਰੀਬ ਸੱਤ ਵਜੇ ਸਰਕਾਰੀ ਕਵਾਰਟਰ ਵਿੱਚ ਜ਼ਹਿਰੀਲਾ ਪਦਾਰਥ ਖਾ ਲਿਆ ਅਤੇ ਫਿਰ ਆਪਣੀ ਬੇਟੀ ਦੀ ਕੇਅਰ ਟੇਕਰ ਨੂੰ ਇਸ ਬਾਰੇ ਫੋਨ ਕਰ ਕੇ ਦੱਸਿਆ। ਤਦ ਕੇਅਰ ਟੇਕਰ ਨੇ ਮਹਿਲਾ ਕਾਂਸਟੇਬਲ ਦੀ ਸਾਥੀ ਮੁਲਾਜ਼ਮ ਨੂੰ ਫੋਨ ਕਰ ਕੇ ਦੱਸਿਆ। ਉਸ ਨੇ ਓਥੇ ਪਹੁੰਚ ਕੇ ਮਹਿਲਾ ਕਾਂਸਟੇਬਲ ਨੂੰ ਡੀ ਐੱਮ ਸੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਦੇਰ ਰਾਤ ਮੌਤ ਹੋ ਗਈ। ਉਕਤ ਮਹਿਲਾ ਕਾਂਸਟੇਬਲ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਮ੍ਰਿਤਕ ਮਹਿਲਾ ਦੇ ਪਿਤਾ ਨੇ ਸਿਕੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਪਤੀ ਦੇ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ