Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਚੁਣੌਤੀਆਂ ਹੁੰਦਿਆਂ ਵੀ ਪੰਜਾਬ ਵਿੱਚ ਕਣਕ ਖਰੀਦ ਭਰਵੀਂ ਹੋਈ

May 27, 2020 11:32 PM

* ਦੇਸ਼ 'ਚ 341.56, ਪੰਜਾਬ 'ਚ 126 ਲੱਖ ਮੀਟਿ੍ਰਕ ਟਨ ਤੋਂ ਵੱਧ ਖ਼ਰੀਦ 


ਲੁਧਿਆਣਾ, 27 ਮਈ (ਪੋਸਟ ਬਿਊਰੋ)- ਦੁਨੀਆ ਭਰ ਵਿੱਚ ਕੋਵਿਡ-19 ਦੇ ਫੈਲਣ ਅਤੇ ਭਾਰਤ ਵਿੱਚ ਲਾਕਡਾਊਨ ਦੇ ਕਾਰਨ ਪੈਦਾ ਹੋਈਆਂ ਸਭ ਰੁਕਾਵਟਾਂ ਦੇ ਬਾਵਜੂਦ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਲਗੱਭਗ 341.56 ਲੱਖ ਮੀਟਿ੍ਰਕ ਟਨ ਤੋਂ ਵੱਧ ਹੋ ਗਈ ਹੈ। ਪੰਜਾਬ ਵਿੱਚ ਕਣਕ ਦੀ ਕਟਾਈ ਆਮ ਤੌਰ 'ਤੇ ਮਾਰਚ ਦੇ ਅਖ਼ੀਰ ਤੱਕ ਸ਼ੁਰੂ ਹੁੰਦੀ ਤੇ ਖ਼ਰੀਦ ਹਰ ਸਾਲ ਅਪ੍ਰੈਲ ਦੇ ਪਹਿਲੇ ਹਫ਼ਤੇ ਸ਼ੁਰੂ ਹੁੰਦੀ ਹੈ। ਬਹੁਤੇ ਰਾਜਾਂ ਵਿੱਚ ਇਸ ਵਾਰ ਖ਼ਰੀਦ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਸੀ, ਪਰ ਹਰਿਆਣਾ ਨੇ 20 ਅਪ੍ਰੈਲ ਨੂੰ ਥੋੜ੍ਹੀ ਦੇਰ ਨਾਲ ਸ਼ੁਰੂਆਤ ਕੀਤੀ ਸੀ।
ਪੰਜਾਬ ਵਿੱਚ ਕਣਕ ਦੀ ਖ਼ਰੀਦ ਨੂੰ ਨੇਪਰੇ ਚਾੜ੍ਹਨ ਲਈ ਨਿੱਜੀ ਖ਼ਰੀਦ ਕੇਂਦਰਾਂ 'ਤੇ ਕਿਸਾਨਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਖ਼ਰੀਦ ਕੇਂਦਰਾਂ ਦੀ ਗਿਣਤੀ ਵਧਾ ਦਿੱਤੀ ਗਈ ਸੀ। ਨਵੇਂ ਸੈਂਟਰ ਬਣਾਉਣ ਨਾਲ ਪੰਜਾਬ ਵਰਗੇ ਵੱਡੇ ਖ਼ਰੀਦ ਰਾਜਾਂ ਵਿੱਚ ਇਹ ਗਿਣਤੀ 1836 ਤੋਂ 3681, ਹਰਿਆਣਾ ਵਿੱਚ 599 ਤੋਂ 1800 ਅਤੇ ਮੱਧ ਪ੍ਰਦੇਸ਼ ਵਿੱਚ 3545 ਤੋਂ 4494 ਹੋ ਗਈ। ਵਾਇਰਸ ਦੇ ਫੈਲਣ ਦੇ ਖਤਰੇ ਤੋਂ ਇਲਾਵਾ ਕਣਕ ਦੀ ਖ਼ਰੀਦ ਵਿੱਚ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਸਾਰੀਆਂ ਜੂਟ ਮਿੱਲਾਂ ਬੰਦ ਹੋ ਗਈਆਂ ਸਨ ਅਤੇ ਖ਼ਰੀਦ ਕੀਤੀ ਕਣਕ ਦੀ ਭਰਾਈ ਲਈ ਵਰਤੇ ਜਾਂਦੇ ਜੂਟ ਦੀ ਬੋਰੀਆਂ ਦਾ ਉਤਪਾਦਨ ਰੁਕ ਜਾਣ ਨਾਲ ਸੰਕਟ ਪੈਦਾ ਹੋ ਗਿਆ ਸੀ। ਸਾਰੇ ਪ੍ਰਮੁੱਖ ਕਣਕ ਉਤਪਾਦਕ ਰਾਜਾਂ ਵਿੱਚ ਬੇਮੌਸਮੀ ਮੀਂਹ ਵੀ ਕਣਕ ਦੀ ਵਾਢੀ ਅਤੇ ਮੰਡੀਕਰਨ ਵਿੱਚ ਵਿਘਨ ਪਾਉਂਦਾ ਰਿਹਾ। ਇਸ ਨਾਲ ਕਈ ਕਿਸਾਨਾਂ ਦੀ ਕਣਕ ਖੇਤਾਂ ਅਤੇ ਮੰਡੀਆਂ ਵਿੱਚ ਰੁਲ ਗਈ ਅਤੇ ਨਮੀ ਹੋਣ ਕਰਕੇ ਕਣਕ ਦਾ ਘੱਟ ਮੁੱਲ ਮਿਲਿਆ ਸੀ। ਇਸ ਸਾਲ ਕਣਕ ਮੰਡੀਕਰਨ ਬਾਰੇ ਪੰਜਾਬ ਦੀਆਂ ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਦੇ ਨਾਲ ਲਗਾਤਾਰ ਪੈਂਦੇ ਮੀਂਹ ਨੇ ਮੁਸ਼ਕਲਾਂ ਵਿੱਚ ਬਹੁਤ ਵਾਧਾ ਕੀਤਾ ਸੀ ਅਤੇ ਘਰਾਂ ਵਿੱਚ ਕਣਕ ਸੰਭਾਲਣ ਦੀ ਸਮੱਸਿਆ ਪੈਦਾ ਹੋਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ