Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਪੰਜਾਬ ਦੇ ਚੀਫ ਸੈਕਟਰੀ ਅਤੇ ਮੰਤਰੀਆਂ ਦਾ ਰੇੜਕਾ ਖਤਮ

May 28, 2020 07:04 AM

* ਚੀਫ ਸੈਕਟਰੀ ਨੇ ਸਮੁੱਚੇ ਮੰਤਰੀ ਮੰਡਲ ਤੋਂ ਮੁਆਫੀ ਮੰਗੀ
* ਲਾਕਡਾਊਨ ਬਾਰੇ ਅਗਲਾ ਫੈਸਲਾ 30 ਮਈ ਨੂੰ ਲਿਆ ਜਾਵੇਗਾ


ਚੰਡੀਗੜ੍ਹ, 27 ਮਈ, (ਪੋਸਟ ਬਿਊਰੋ)- ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੀਫ ਸੈਕਟਰੀ ਕਰਨ ਅਵਤਾਰ ਸਿੰਘ ਤੇ ਇਸ ਰਾਜ ਦੇ ਮੰਤਰੀਆਂ ਵਿਚਾਲੇ ਚੱਲ ਰਿਹਾ ਰੇੜਕਾ ਅੱਜ ਮੁੱਕ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਚੀਫ ਸੈਕਟਰੀ ਨੇ ਕੈਬਨਿਟ ਬੈਠਕ ਦੌਰਾਨ ਸਾਰੇ ਮੰਤਰੀਆਂ ਤੋਂ ਮੁਆਫੀ ਮੰਗ ਲਈ ਹੈ।
ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਪਿੱਛੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਚੀਫ ਸੈਕਟਰੀ ਵਲੋਂ ਮੁਆਫੀ ਮੰਗਣ ਨਾਲ ਵਿਵਾਦ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਰਨ ਅਵਤਾਰ ਨੇ ਉਨ੍ਹਾਂ ਤੋਂ ਤਿੰਨ ਵਾਰ ਮੁਆਫੀ ਮੰਗੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵਿਵਾਦ ਹੋਇਆ ਸੀ, ਉਦੋਂ ਪਹਿਲੀ ਵਾਰ ਚੀਫ ਸੈਕਟਰੀ ਨੇ ਉਨ੍ਹਾਂ ਨੂੰ ਫੋਨ ਕਰਕੇ ਮੁਆਫੀ ਮੰਗੀ ਸੀ, ਦੂਜੀ ਵਾਰ ਉਨ੍ਹਾਂ ਪਿੰਡ ਬਾਦਲ ਜਾ ਕੇ ਮੁਆਫੀ ਮੰਗੀ ਤੇ ਤੀਜੀ ਵਾਰ ਅੱਜ ਕੈਬਨਿਟ ਤੋਂ ਆਪਣੇ ਵਿਹਾਰ ਲਈ ਮੁਆਫੀ ਮੰਗੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਨਸਾਨ ਗਲਤੀਆਂ ਦਾ ਪੁਤਲਾ ਹੈ, ਜੇ ਕੋਈ ਤਿੰਨ ਵਾਰ ਮੁਆਫੀ ਮੰਗੇ ਤੇ ਉਸ ਨੂੰ ਕੋਈ ਮੁਆਫ ਨਾ ਕਰੇ ਤਾਂ ਇਨਸਾਨ ਹੰਕਾਰਿਆ ਹੁੰਦਾ ਹੈ। ਇਸ ਲਈ ਪੰਜਾਬ ਕੈਬਨਿਟ ਨੇ ਕਰਨ ਅਵਤਾਰ ਸਿੰਘ ਦੇ ਵਿਹਾਰ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਅਤੇ ਇਹ ਵਿਵਾਦ ਮੁੱਕ ਗਿਆ ਹੈ।
ਖਜ਼ਾਨਾ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ, ਜਦੋਂ ਮੰਤਰੀਆਂ ਤੇ ਅਫਸਰਾਂ ਦਾ ਵਿਵਾਦ ਹੋਇਆ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਾ ਕਾਰਜਕਾਲ 5 ਸਾਲ ਅਤੇ ਅਫਸਰਾਂ ਦਾ 35 ਸਾਲ ਹੈ। ਵਿਧਾਇਕਾਂ ਨੇ ਲੋਕਾਂ ਨੂੰ ਜਵਾਬ ਦੇਣਾ ਹੁੰਦਾ ਹੈ ਤੇ ਉਹ ਇਸ ਬਾਰੇ ਕਾਹਲੇ ਹੁੰਦੇ ਹਨ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 5 ਸਾਲ ਅਤੇ 35 ਸਾਲ ਵਾਲਿਆਂ ਦੀ ਚਾਲ ਕਈ ਵਾਰ ਨਹੀਂ ਮਿਲਦੀ, ਇਸ ਲਈ ਵਿਵਾਦ ਹੋ ਜਾਂਦੇ ਹਨ, ਪਰ ਅੱਜ ਚੀਫ ਸੈਕਟਰੀ ਦੇ ਮੁਆਫੀ ਮੰਗਣ ਨਾਲ ਮਾਮਲਾ ਖਤਮ ਹੋ ਗਿਆ ਤੇ ਲੋਕਤੰਤਰ ਦੀ ਜਿੱਤ ਹੋਈ ਹੈ।
ਇਸ ਮੌਕੇ ਲਾਕਡਾਊਨ ਬਾਰੇ ਪੁੱਛੇ ਸਵਾਲ ਉੱਤੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ, ਅਗਲੇ ਦਿਨਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਕੀ ਰਾਜਾਂ ਨੂੰ ਦੇਖਦੇ ਹੋਏ ਅਤੇ ਕੇਂਦਰ ਦੇ ਫੈਸਲੇ ਤੋਂ ਬਾਅਦ ਯੋਗ ਕਦਮ ਚੁੱਕਣਗੇ। ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਏਥੇ ਲਾਕਡਾਊਨ ਦੇ ਬਾਰੇ ਅਗਲਾ ਕਦਮ ਚੁੱਕਣ ਦਾ ਫੈਸਲਾ 30 ਮਈ ਨੂੰ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਵਿੱਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਦੀ ਮੀਟਿੰਗ ਪਿੱਛੋਂ ਲਾਕਡਾਊਨ ਬਾਰੇ ਕੋਈ ਫੈਸਲਾ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ