Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਇੰਪਲਾਇਰਜ਼ ਨੂੰ ਆਪਣੇ ਕਰਮਚਾਰੀਆਂ ਨੂੰ ਮੁੜ ਹਾਇਰ ਕਰਨਾ ਚਾਹੀਦਾ ਹੈ : ਟਰੂਡੋ

May 28, 2020 07:22 AM

ਓਟਵਾ, 27 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੀ 65ਵੀਂ ਮਾਰਨਿੰਗ ਪ੍ਰੈੱਸ ਕਾਨਫਰੰਸ ਵਿੱਚ ਕੈਨੇਡੀਅਨ ਕਾਰੋਬਾਰੀਆਂ ਨੂੰ ਆਪਣੇ ਕਰਮਚਾਰੀਆਂ ਨੂੰ ਦੁਬਾਰਾ ਹਾਇਰ ਕਰਨ ਲਈ ਆਖਿਆ ਗਿਆ। ਉਨ੍ਹਾਂ ਬ੍ਰੀਫਿੰਗ ਵਿੱਚ ਆਖਿਆ ਕਿ ਭਾਵੇਂ ਕੋਵਿਡ-19 ਮਹਾਂਮਾਰੀ ਕਾਰਨ ਸਾਡੀਆਂ ਜਿ਼ੰਦਗੀਆਂ ਮੂਧੀਆਂ ਹੋ ਗਈਆਂ ਹਨ ਪਰ ਕੈਨੇਡਾ ਦੇ ਅਰਥਚਾਰੇ ਨੂੰ ਮੁੜ ਲੀਹ ਉੱਤੇ ਲਿਆਉਣ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਕੈਨੇਡੀਅਨਾਂ ਨੂੰ ਮੁੜ ਕੰਮ ੳੱੁਤੇ ਲਿਆਂਦਾ ਜਾ ਸਕੇ।
ਟਰੂਡੋ ਨੇ ਬੱੁਧਵਾਰ ਨੂੰ ਆਖਿਆ ਕਿ ਸੰਕਟ ਦੇ ਪਹਿਲਾਂ ਕੱੁਝ ਹਫਤਿਆਂ ਦੌਰਾਨ ਲੋਕਾਂ ਦੀਆਂ ਜਿੰਦਗੀਆਂ ਉਲਟ ਪੁਲਟ ਗਈਆਂ। ਸੈਂਕੜੇ ਕੈਨੇਡੀਅਨਾਂ ਨੂੰ ਕੋਈ ਗਲਤੀ ਨਾ ਹੋਣ ਦੇ ਬਾਵਜੂਦ ਆਪਣੀਆਂ ਨੌਕਰੀਆਂ ਤੋਂ ਹੱਥ ਧੁਆਉਣੇ ਪਏ। ਉਹ ਵੀ ਇਸ ਮਹਾਂਮਾਰੀ ਦੀ ਕਿਸੇ ਚਿਤਾਵਨੀ ਤੋਂ ਬਿਨਾਂ। ਇਸ ਕਾਰਨ ਵਿਦਿਆਰਥੀਆਂ, ਨੌਜਵਾਨ ਪ੍ਰੋਫੈਸ਼ਨਲਜ਼ ਅਤੇ ਪਰਿਵਾਰਾਂ ਉੱਤੇ ਲੋੜੋਂ ਵੱਧ ਵਿੱਤੀ ਦਬਾਅ ਪੈ ਗਿਆ।
ਟਰੂਡੋ ਨੇ ਆਖਿਆ ਕਿ ਸੋਸ਼ਲ ਤੇ ਫਾਇਨਾਂਸ਼ੀਅਲ ਅਸਿਸਟੈਂਸ ਪ੍ਰੋਗਰਾਮ, ਜੋ ਕਿ ਪਿਛਲੇ ਦੋ ਮਹੀਨਿਆਂ ਵਿੱਚ ਲਾਂਚ ਕੀਤੇ ਗਏ ਹਨ ਤੇ ਜਿਨ੍ਹਾਂ ਸਦਕਾ ਕੈਨੇਡੀਅਨਾਂ ਨੂੰ ਬਿਲੀਅਨ ਡਾਲਰ ਦੀ ਮਦਦ ਮਿਲ ਰਹੀ ਹੈ, ਕਾਰਨ ਗਰਮੀਆਂ ਵਿੱਚ ਕੰਮ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਫੈਡਰਲ ਜੌਬ ਬੈਂਕ ਵਿੱਚ 45000 ਨੌਕਰੀਆਂ ਉਪਲਬਧ ਹੋਈਆਂ ਹਨ। ਉਨ੍ਹਾਂ ਆਖਿਆ ਕਿ ਇਸ ਸੱਭ ਦੇ ਬਾਵਜੂਦ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਇਹ ਸਾਰੇ ਪ੍ਰੋਗਰਾਮ, ਜਿਨ੍ਹਾਂ ਵਿੱਚ ਵਿਦਿਆਰਥੀਆਂ ਲਈ 9 ਬਿਲੀਅਨ ਡਾਲਰ ਦਾ ਫਾਇਨਾਂਸ਼ੀਅਲ ਅਸਿਸਟੈਂਸ ਪ੍ਰੋਗਰਾਮ ਤੇ ਕਮਰਸ਼ੀਅਲ ਰੈਂਟ ਰਲੀਫ ਪਲੈਨ ਸ਼ਾਮਲ ਹਨ, ਬਿਜ਼ਨਸਿਜ਼ ਤੇ ਇੰਡਸਟਰੀਜ਼ ਨੂੰ ਪਾਰ ਲਾਉਣ ਲਈ ਕਾਫੀ ਹਨ।
ਟਰੂਡੋ ਨੇ ਆਖਿਆ ਕਿ ਸਰਕਾਰ ਨੂੰ ਆਸ ਹੈ ਕਿ ਜੇ ਹੋਰ ਬਿਜ਼ਨਸਿਜ਼ ਨੂੰ ਖੱੁਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਉਸ ਨਾਲ ਛਾਂਗੀ ਕੀਤੇ ਸਟਾਫ ਨੂੰ ਵਾਪਿਸ ਲਿਆਂਦਾ ਜਾ ਸਕੇਗਾ। ਇਸ ਲਈ 75 ਫੀ ਸਦੀ ਵੇਜ ਸਬਸਿਡੀ ਪ੍ਰੋਗਰਾਮ ਵੀ ਮਦਦ ਕਰੇਗਾ, ਇਸ ਤੋਂ ਭਾਵ ਹੈ ਕਿ ਕਰਮਚਾਰੀਆਂ ਨੂੰ ਸੀਈਆਰਬੀ ਕੁਲੈਕਟ ਨਹੀਂ ਕਰਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 284,038 ਅਰਜ਼ੀਆਂ ਸਬਸਿਡੀ ਪ੍ਰੋਗਰਾਮ ਲਈ ਸਵੀਕਾਰੀਆਂ ਜਾ ਚੱੁਕੀਆਂ ਹਨ ਜੋ ਕਿ ਫੰਡ ਦੇ ਮਾਮਲੇ ਵਿੱਚ 7.9 ਬਿਲੀਅਨ ਡਾਲਰ ਬਣਦੀਆਂ ਹਨ।
ਉਨ੍ਹਾਂ ਆਖਿਆ ਕਿ ਇੰਪਲਾਇਰ ਤੇ ਇੰਪਲਾਈ ਦਰਮਿਆਨ ਸਬੰਧ ਹੀ ਨਾ ਸਿਰਫ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਜ਼ਰੂਰੀ ਹਨ ਸਗੋਂ ਸਾਡੇ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਵੀ ਜ਼ਰੂਰੀ ਹਨ। ਇਸ ਲਈ ਇੰਪਲਾਇਰਜ਼ ਨੂੰ ਇਸ ਪ੍ਰੋਗਰਾਮ ਦਾ ਲਾਹਾ ਲੈਣਾ ਚਾਹੀਦਾ ਹੈ ਤੇ ਆਪਣੇ ਵਰਕਰਜ਼ ਨੂੰ ਮੁੜ ਹਾਇਰ ਕਰਨਾ ਚਾਹੀਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ