Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਗੁਰਦੁਆਰੇ ਵਿੱਚ ਝਗੜਾ ਕਰਨ ਵਾਲੇ ਦੋ ਗ੍ਰੰਥੀ ਗ਼੍ਰਿਫ਼ਤਾਰ

May 29, 2020 01:37 AM

* ਝਗੜੇ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਹੋਈ ਸੀ ਬੇਅਦਬੀ

ਸੰਗਰੂਰ, 28 ਮਈ (ਪੋਸਟ ਬਿਉੂਰੋ)- ਪਿੰਡ ਗੱਗੜਪੁਰ ਦੇ ਗੁਰਦੁਆਰਾ ਸਾਹਿਬ 'ਚ ਦੋ ਪਾਠੀ ਸਿੰਘਾਂ ਦੇ ਝਗੜੇ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੋ ਮੈਂਬਰੀ ਟੀਮ ਨੇ ਵੀ ਓਥੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ ਹੈ।
ਵਰਨਣ ਯੋਗ ਹੈ ਕਿ ਇਹ ਘਟਨਾ ਕਰੀਬ ਨੌ ਦਿਨ ਪਹਿਲਾਂ ਵਾਪਰੀ ਸੀ। ਮਾਮਲਾ ਭਖਣ ਉੱਤੇ ਪੁਲਸ ਨੇ ਘਟਨਾ ਲਈ ਜ਼ਿੰਮੇਵਾਰ ਦੋਵੇਂ ਪਾਠੀਆਂ ਨੂੰ ਗ਼ਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਪਿੰਡ ਗੱਗੜਪੁਰ ਦੇ ਗੁਰਦੁਆਰਾ ਸਾਹਿਬ 'ਚ ਬੀਤੀ 19 ਮਈ ਨੂੰ ਗੁਰੂ ਘਰ ਦੇ ਗ੍ਰੰਥੀ ਚਰਨਜੀਤ ਸਿੰਘ ਤੇ ਇਸ ਪਿੰਡ ਦੇ ਪਾਠੀ ਮੱਲ ਸਿੰਘ ਵਿਚਾਲੇ ਸਪੀਕਰ ਦੀ ਆਵਾਜ਼ ਘੱਟ ਕਰਨ ਦਾ ਝਗੜਾ ਹੋ ਗਿਆ ਸੀ, ਜਿਸ ਦੌਰਾਨ ਕਿਰਪਾਨ ਵੱਜਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਵੀ ਨੁਕਸਾਨ ਪੁੱਜਾ ਸੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪਿੰਡ ਪੁੱਜੇ ਭਾਈ ਅਮਰੀਕ ਸਿੰਘ ਅਜਨਾਲਾ, ਰਾਜਾਰਾਜ ਸਿੰਘ ਤਰਨਾ ਦਲ, ਅਮਰਜੀਤ ਸਿੰਘ ਕਣਕਵਾਲ ਭੰਗੂਆਂ ਦਮਦਮੀ ਟਕਸਾਲ, ਜਥੇਦਾਰ ਸਿੱਖ ਸਦਭਾਵਨਾ ਦਲ ਬਚਿੱਤਰ ਸਿੰਘ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੋਸ਼ ਲਾਇਆ ਕਿ ਪਿੰਡ ਵਾਲਿਆਂ ਨੇ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਤਖ਼ਤ ਦਮਦਮਾ ਸਾਹਿਬ ਨੂੰ ਸਿਰਫ਼ ਵਟਸਐਪ 'ਤੇ ਲਿਖਤੀ ਸ਼ਿਕਾਇਤ ਭੇਜੀ ਸੀ। ਤਖ਼ਤ ਸਾਹਿਬ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਅੱਠ ਦਿਨਾਂ ਮਗਰੋਂ ਜਾਂਚ ਟੀਮ ਭੇਜੀ ਸੀ।
ਡੀ ਐਸ ਪੀ ਸੱਤਪਾਲ ਸ਼ਰਮਾ ਦੇ ਮੁਤਾਬਕ ਗ੍ਰੰਥੀ ਚਰਨਜੀਤ ਸਿੰਘ ਵਾਸੀ ਜੰਮੂ ਅਤੇ ਮੱਲ ਸਿੰਘ ਵਾਸੀ ਗੱਗੜਪੁਰ ਖ਼ਿਲਾਫ਼ ਦਫ਼ਾ 295ਏ ਤਹਿਤ ਕੇਸ ਦਰਜ ਕਰਕੇ ਦੋਵਾਂ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ