Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਿਹਤ ਘੁਟਾਲੇ ਕਾਰਨ ਹਿਮਾਚਲ ਦੇ ਭਾਜਪਾ ਪ੍ਰਧਾਨ ਦਾ ਅਸਤੀਫਾ

May 29, 2020 01:41 AM

ਸ਼ਿਮਲਾ, 28 ਮਈ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਡਾਕਟਰ ਰਾਜੀਵ ਬਿੰਦਲ ਨੇ ਕੱਲ੍ਹ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਪਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਨੂੰ ਭੇਜਿਆ, ਜਿਨ੍ਹਾਂ ਨੇ ਪ੍ਰਵਾਨ ਕਰ ਲਿਆ ਹੈ। ਰਾਜੀਵ ਬਿੰਦਲ ਨੇ ਦਲੀਲ ਦਿੱਤੀ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿਹਤ ਵਿਭਾਗ ਦੇ ਡਾਇਰੈਕਟਰ ਦਾ ਆਡੀਓ ਵਾਇਰਲ ਹੋਇਆ ਹੈ, ਜਿਸ ਨੂੰ ਕੁਝ ਲੋਕ ਭਾਜਪਾ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਇਹ ਸਹੀ ਨਹੀਂ ਹੈ। ਇਸ ਲਈ ਨੈਤਿਕ ਕਦਰਾਂ ਕੀਮਤਾਂ ਦੀ ਖਾਤਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।
ਵਰਨਣ ਯੋਗ ਹੈ ਕਿ ਰਾਜ ਸਰਕਾਰ ਨੇ ਇਹ ਮਾਮਲਾ ਸਾਹਮਣੇ ਆਉਂਦੇ ਹੀ ਵਿਜੀਲੈਂਸ ਜਾਂਚ ਸ਼ੁਰੂ ਕਰਵਾ ਦਿੱਤੀ ਸੀ। ਇਸ ਦੇ ਨਾਲ ਹੀ ਸਿਹਤ ਡਾਇਰੈਕਟਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਰਾਜੀਵ ਬਿੰਦਲ ਦਾ ਕਹਿਣਾ ਹੈ ਕ ਇਸ ਕੇਸ ਵਿੱਚ ਭਾਜਪਾ ਨਾਲ ਕੋਈ ਲੈਣਾ-ਦੇਣਾ ਨਹੀਂ, ਪਰ ਪਾਰਟੀ ਦਾ ਪ੍ਰਦੇਸ਼ ਪ੍ਰਧਾਨ ਹੋਣ ਦੇ ਨਾਤੇ ਮੈਂ ਚਾਹੁੰਦਾ ਹਾਂ ਕਿ ਇਸ ਕੇਸ ਦੀ ਬਿਨਾਂ ਕਿਸੇ ਦਬਾਅ ਦੇ ਜਾਂਚ ਹੋਵੇ। ਇਸ ਲਈ ਨੈਤਿਕ ਕਦਰਾਂ ਕੀਮਤਾਂ ਦਾ ਧਿਆਨ ਰੱਖਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਰਾਜੀਵ ਬਿੰਦਲ ਦੇ ਅਸਤੀਫੇ ਦੇ ਬਾਅਦ ਹਿਮਾਚਲ ਪ੍ਰਦੇਸ਼ ਦੀ ਸਿਆਸਤ ਗਰਮ ਹੋ ਗਈ ਹੈ। ਇਸ ਤੋਂ ਪਹਿਲਾਂ ਇਸ ਰਾਜ ਦੀ ਭਾਜਪਾ ਦਾ ਪ੍ਰਧਾਨ ਕੌਣ ਹੋਵੇਗਾ, ਇਸ ਦੇ ਲਈ ਕਈ ਦਿਨਾਂ ਤੱਕ ਕਿਆਸ ਲਾਏ ਜਾਂਦੇ ਰਹੇ ਸਨ। ਓਦੋਂ ਪਾਰਟੀ ਨੇ ਡਾਕਟਰ ਰਾਜੀਵ ਬਿੰਦਲ ਦੇ ਨਾਂਅ ਦਾ ਐਲਾਨ ਕੀਤਾ ਤਾਂ ਵੀ ਸਾਰੇ ਹੈਰਾਨ ਰਹਿ ਗਏ ਸਨ। ਰਾਜੀਵ ਬਿੰਦਲ ਦੇ ਅਚਾਨਕ ਅਸਤੀਫੇ ਨੇ ਵੀ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼