Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਪਹਿਲੀ ਜੂਨ ਤੋਂ ਪੀਅਰਸਨ ਏਅਰਪੋਰਟ ਉੱਤੇ ਸਿਰਫ ਯਾਤਰੀ ਹੋ ਸਕਣਗੇ ਦਾਖਲ

May 29, 2020 06:35 AM

ਟੋਰਾਂਟੋ, 28 ਮਈ (ਪੋਸਟ ਬਿਊਰੋ) : ਅਗਲੇ ਹਫਤੇ ਤੋਂ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ੳੱੁਤੇ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਨੂੰ ਅਧਿਕਾਰੀਆਂ ਵੱਲੋਂ ਸੀਮਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਗ੍ਰੇਟਰ ਟੋਰਾਂਟੋ ਏਅਰਪੋਰਟ ਅਥਾਰਟੀ ਵੱਲੋਂ ਭੇਜੇ ਗਏ ਇੱਕ ਡਾਇਰੈਕਟਿਵ ਅਨੁਸਾਰ ਏਅਰਪੋਰਟ ੳੱੁਤੇ ਯਾਤਰੀਆਂ ਨੂੰ ਛੱਡਣ ਆਉਣ ਵਾਲਿਆਂ ਜਾਂ ਲੈਣ ਆਉਣ ਵਾਲਿਆਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੇ ਮਾਮਲਿਆਂ ਵਿੱਚ ਛੋਟ ਦਿੱਤੀ ਜਾ ਸਕਦੀ ਹੈ ਕਿ ਜੇ ਕੋਈ ਇੱਕਲੇ ਸਫਰ ਕਰ ਰਹੇ ਬੱਚੇ ਨੂੰ ਛੱਡਣ ਜਾਂ ਲੈਣ ਆਵੇ ਜਾਂ ਫਿਰ ਕਿਸੇ ਅੰਗਹੀਣ, ਅਪਾਹਜ ਵਿਅਕਤੀ ਦੀ ਸਹਾਇਤਾ ਲਈ ਨਾਲ ਆਇਆ ਹੋਵੇ।
ਇਨ੍ਹਾਂ ਪਾਬੰਦੀਆਂ ਤੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਛੋਟ ਹੋਵੇਗੀ ਜਿਹੜੇ ਪੀਅਰਸਨ ਉੱਤੇ ਕੰਮ ਕਰਦੇ ਹਨ। ਡਾਇਰੈਕਟਿਵ ਅਨੁਸਾਰ ਏਅਰਪੋਰਟ ਵਰਕਰਜ਼, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਵਰਕਡੇਅ ਤੋਂ ਪਹਿਲਾਂ, ਦੌਰਾਨ ਜਾਂ ਬਾਅਦ ਵਿੱਚ ਮੁਲਾਕਾਤ ਕਰਨੀ ਹੋਵੇ ਤਾਂ ਉਹ ਅਜਿਹਾ ਟਰਮੀਨਲ ਦੀਆਂ ਇਮਾਰਤਾਂ ਤੋਂ ਬਾਹਰ ਕਰ ਸਕਣਗੇ। ਜੀਟੀਏਏ ਤੋਂ ਅਗਲੇ ਨੋਟਿਸ ਤੱਕ ਕਿਸੇ ਵੀ ਵਰਕਰ ਦੇ ਪਰਿਵਾਰਕ ਮੈਂਬਰ ਜਾਂ ਸਾਥੀਆਂ ਨੂੰ ਟਰਮੀਨਲ ਦੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਸਾਰੇ ਏਅਰਪੋਰਟ ਵਰਕਰਜ਼ ਨੂੰ ਆਪਣੇ ਕੁਲੀਗਜ਼ ਤੇ ਯਾਤਰੀਆਂ ਦਰਮਿਆਨ ਦੋ ਮੀਟਰ ਦਾ ਫਰਕ ਰੱਖਣ ਲਈ ਵੀ ਆਖਿਆ ਗਿਆ ਹੈ। ਪਹਿਲੀ ਜੂਨ ਤੋਂ ਸਾਰੇ ਯਾਤਰੀਆਂ ਤੇ ਏਅਰਪੋਰਟ ਵਰਕਰਜ਼ ਨੂੰ ਏਅਰਪੋਰਟ ਦੇ ਜਨਤਕ ਏਰੀਆਜ਼, ਜਿਵੇਂ ਕਿ ਸਕਿਊਰਿਟੀ ਸਕਰੀਨਿੰਗ, ਪਾਰਕਿੰਗ ਫੈਸਿਲਿਟੀਜ਼, ਸਾਈਡਵਾਕਸ ਤੇ ਹੋਰ ਪਬਲਿਕ ਏਰੀਆਜ਼, ਵਿੱਚ ਫੇਸ ਕਵਰਿੰਗ ਪਾ ਕੇ ਰੱਖਣੀ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ