Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਚੀਨ ਦੀ ਪਾਰਲੀਮੈਂਟ ਵੱਲੋਂ ਹਾਂਗ ਕਾਂਗ ਸੁਰੱਖਿਆ ਬਿੱਲ ਪਾਸ

May 29, 2020 07:31 AM

* ਵਿਵਾਦਤ ਬਿੱਲ ਅਗਸਤ ਤੱਕ ਕਾਨੂੰਨ ਬਣ ਸਕਦੈ 

ਬੀਜਿੰਗ, 28 ਮਈ, (ਪੋਸਟ ਬਿਊਰੋ)- ਚੀਨੀ ਪਾਰਲੀਮੈਂਟ ਦੇ ਸੈਸ਼ਨ ਦੇ ਅੰਤਮ ਦਿਨ ਨੈਸ਼ਨਲ ਪੀਪਲਸ ਕਾਂਗਰਸ (ਐਨ ਪੀ ਸੀ) ਨੇ ਹਾਂਗ ਕਾਂਗ ਲਈ ਨਵਾਂ ਅਤੇ ਵਿਵਾਦ ਵਾਲਾ ਸੁਰੱਖਿਆ ਕਾਨੂੰਨ ਪਾਸ ਕਰ ਦਿੱਤਾ ਹੈ। ਇਹ ਬਿੱਲ ਕਮਿਊਨਿਸਟ ਪਾਰਟੀ ਦੀ ਸਟੈਂਡਿੰਗ ਕਮੇਟੀ ਨੇ ਪੇਸ਼ ਕਰ ਕੇ ਪਾਸ ਕਰਾਇਆ ਹੈ ਤੇ ਅਗਸਤ ਤੱਕ ਕਾਨੂੰਨ ਬਣ ਸਕਦਾ ਹੈ।
ਵਰਨਣ ਯੋਗ ਹੈ ਕਿ ਇਸ ਨਵੇਂ ਕਾਨੂੰਨ ਨਾਲ ਚੀਨੀ ਸੁਰੱਖਿਆ ਏਜੰਸੀਆਂ ਪਹਿਲੀ ਵਾਰ ਹਾਂਗ ਕਾਂਗ ਵਿਚ ਆਪਣੇ ਦਫਤਰ ਖੋਲ੍ਹ ਸਕਣਗੀਆਂ ਅਤੇ ਅੱਗੇ ਤੋਂ ਹਾਂਗ ਕਾਂਗ ਵਿੱਚ ਚੀਨ ਦੇ ਰਾਸ਼ਟਰੀ ਗੀਤ ਦਾ ਅਪਮਾਨ ਕਰਨਾ ਜੁਰਮ ਦੇ ਘੇਰੇ ਵਿਚ ਆ ਜਾਵੇਗਾ। ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਯੂਨੀਅਨ ਨੇ ਇਸ ਨਵੇਂ ਸੁਰੱਖਿਆ ਕਾਨੂੰਨ ਦੀ ਨਿੰਦਾ ਕੀਤੀ ਤੇ ਇਸ ਨੂੰ ਹਾਂਗ ਕਾਂਗ ਵਾਸੀਆਂ ਦੀ ਆਜ਼ਾਦੀ ਉੱਤੇ ਹਮਲਾ ਆਖਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਂਗ ਕਾਂਗ ਲਈ ਚੀਨ ਦੇ ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤੋਂ ਨਾਰਾਜ਼ਗੀ ਜਤਾਈ ਹੈ ਅਤੇ ਓਥੋਂ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਪਣੀ ਪਾਰਲੀਮੈਂਟ ਨੂੰ ਕਿਹਾ ਹੈ ਕਿ ਟਰੰਪ ਸਰਕਾਰ ਭਵਿੱਖ ਵਿੱਚ ਹਾਂਗ ਕਾਂਗ ਨੂੰ ਚੀਨ ਦਾ ਖੁਦ-ਮੁਖਤਿਆਰ ਖੇਤਰ ਨਹੀਂ ਮੰਨਦੀ, ਜਿਸ ਨਾਲ ਪਹਿਲਾਂ ਬ੍ਰਿਟਿਸ਼ ਕਲੋਨੀ ਨੂੰ ਅਮਰੀਕਾ ਵੱਲੋਂ ਦਿੱਤੇ ਵਪਾਰ ਅਤੇ ਮਾਇਕ ਦਰਜੇ ਵਿਚ ਪਹਿਲ ਖਤਮ ਕਰਨ ਦੀ ਸੰਭਾਵਨਾ ਪੈਦਾ ਹੋ ਗਈ ਹੈ। ਹਾਂਗ ਕਾਂਗ ਵਿਚ ਨਵੇਂ ਸੁਰੱਖਿਆ ਕਾਨੂੰਨ ਦੇ ਕਾਰਨ ਅਮਰੀਕਾ ਅਤੇ ਚੀਨ ਵਿਚਾਲੇ ਤਣਾਅ ਹੋਰ ਵਧ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ