Welcome to Canadian Punjabi Post
Follow us on

15

July 2025
 
ਅੰਤਰਰਾਸ਼ਟਰੀ

ਪੁਲਸ ਹੱਥੋਂ ਗੈਰ-ਗੋਰੇ ਦੀ ਮੌਤ ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ਵਿਚ ਪ੍ਰਦਰਸ਼ਨ, 2 ਮੌਤਾਂ

May 31, 2020 11:31 AM

* ਪੁਲਸ ਗੋਲੀ ਨਾਲ ਮਰੀ ਮਹਿਲਾ ਦੀ ਮਾਂ ਵੱਲੋਂ ਸ਼ਾਂਤੀ ਦੀ ਅਪੀਲ


ਨਿਊਯਾਰਕ, 30 ਮਈ, (ਪੋਸਟ ਬਿਊਰੋ)- ਅਮਰੀਕਾ ਦੇ ਮਿਨੇਸੋਟਾ ਰਾਜ ਦੇ ਮਿਨੀਪੋਲਸ ਸ਼ਹਿਰ ਵਿਚ ਪੁਲਸ ਹਿਰਾਸਤ ਦੇ ਦੌਰਾਨ ਇਕ ਗੈਰ-ਗੋਰੇ ਵਿਅਕਤੀ ਜਾਰਜ ਲਾਇਡ ਦੀ ਮੌਤ ਤੋਂ ਬਾਅਦ ਅਮਰੀਕਾ ਦੇ 30 ਸ਼ਹਿਰਾਂ ਵਿਚ ਦੰਗੇ ਭੜਕ ਗਏ ਹਨ। ਇਨਾਂ ਦੰਗਿਆਂ ਵਿਚ ਅੱਜ ਤੱਕ 2 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਗੈਰ-ਗੋਰੇ ਵਿਅਕਤੀ ਜਾਰਜ ਲਾਇਡ ਦੀ ਮੌਤ ਨਾਲ ਗੁੱਸੇ ਵਿਚ ਆਏ ਲੋਕਾਂ ਨੇ ਅੱਜ ਵ੍ਹਾਈਟ ਹਾਊਸ ਮੂਹਰੇ ਰੋਸ ਪ੍ਰਦਰਸ਼ਨ ਵੀ ਕੀਤਾ। ਟੈਕਸਾਸ ਰਾਜ ਦੇ ਹਿਊਸਟਨ ਵਿਚ ਸ਼ੁੱਕਰਵਾਰ ਰਾਤ ਕਰੀਬ 200 ਲੋਕ ਗ੍ਰਿਫਤਾਰ ਕੀਤੇ ਗਏ ਸਨ ਅਤੇ ਮਿਨੀਪੋਲਸ ਵਿਚ 50 ਲੋਕਾਂ ਦੀ ਗ੍ਰਿਫਤਾਰੀ ਹੋਈ ਹੈ। ਇਸ ਦੌਰਾਨ ਵ੍ਹਾਈਟ ਹਾਊਸ ਅੱਗੇ ਪ੍ਰਦਰਸ਼ਨਾਂ ਕਰਨ ਵਾਲੇ ਲੋਕਾਂ ਬਾਰੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਕਿਸੇ ਦੀ ਮੌਤ ਨਾਲ ਕੋਈ ਵਾਸਤਾ ਨਹੀਂ, ਇਹ ਸਿਰਫ ਵਾਈਟ ਹਾਊਸ ਮੂਹਰੇ ਸਮੱਸਿਆ ਖੜ੍ਹੀ ਕਰਨ ਆਏ ਹਨ ਤੇ ਸੀਕ੍ਰੇਟ ਸਰਵਿਸ ਦੇ ਲੋਕਾਂ ਨੇ ਇਨ੍ਹਾਂ ਨੂੰ ਪ੍ਰੋਫੈਸ਼ਨਲ ਢੰਗ ਨਾਲ ਹੈਂਡਲ ਕਰ ਲਿਆ ਹੈ। ਦੂਸਰੇ ਪਾਸੇ ਮਿਨੇਸੋਟਾ ਦੇ ਗਵਰਨਰ ਟਿਮ ਵਾਲਜ਼ ਨੇ ਰੋਸ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕਿਸੇ ਨੇ ਇਸ ਸ਼ਹਿਰ ਵਿਚ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਨਾਲ ਬਿਲਕੁਲ ਉਸੇ ਤਰ੍ਹਾਂ ਵਰਤਿਆ ਜਾਵੇਗਾ, ਜਿਵੇਂ ਬੀਤੀ ਰਾਤ ਕੀਤਾ ਸੀ।
ਪ੍ਰਦਰਸ਼ਨ ਦੌਰਾਨ ਪੁਲਸ ਗੋਲੀ ਨਾਲ ਮਾਰੀ ਗਈ ਗੈਰ-ਗੋਰੀ ਮਹਿਲਾ ਦੀ ਮਾਂ ਨੇ ਬੀਤੇ ਸ਼ੁੱਕਰਵਾਰ ਲੁਇਸਵਿਲੀ ਵਿਚ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨੂੰ ਸੱਟ ਪੁਚਾਏ ਬਿਨਾਂ ਨਿਆਂ ਦੀ ਮੰਗ ਜਾਰੀ ਰੱਖਣ। ਉਨ੍ਹਾਂ ਦੀ ਇਹ ਅਪੀਲ ਲੁਇਸਵਿਲੀ ਵਿਚ ਰੋਸ ਪ੍ਰਦਰਸ਼ਨ ਮੌਕੇ ਘੱਟੋ-ਘੱਟ 7 ਲੋਕਾਂ ਦੇ ਜ਼ਖਮੀ ਹੋਣ ਕਾਰਨ ਪੈਦਾ ਹੋਏ ਤਣਾਅ ਦੇ ਦੌਰਾਨ ਆਈ ਹੈ। ਸਿਟੀ ਹਾਲ ਦੇ ਬਾਹਰ ਵੀਰਵਾਰ ਸ਼ਾਮ ਗੋਲੀਬਾਰੀ ਹੋਣ ਤੋਂ ਕੁਝ ਘੰਟੇ ਬਾਅਦ ਕੇਂਟੁਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਬ੍ਰੇਓਨਾ ਟੇਲਰ ਦੀ ਮਾਂ ਦਾ ਬਿਆਨ ਪੜ੍ਹਿਆ। ਮੇਅਰ ਗ੍ਰੇਗ ਫੀਸ਼ਰ ਨੇ ਕਿਹਾ ਕਿ ਪੁਲਸ ਨੇ ਕੋਈ ਗੋਲੀ ਨਹੀਂ ਚਲਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ਖਮੀ ਲੋਕਾਂ ਦੀ ਮਦਦ ਕੀਤੀ। ਟੀ ਵੀ ਵੀਡੀਓ ਵਿਚ ਦਿੱਸ ਰਿਹਾ ਹੈ ਕਿ ਗੋਲੀ ਦੀ ਆਵਾਜ਼ ਸੁਣ ਕੇ ਪ੍ਰਦਰਸ਼ਨਕਾਰੀ ਭੱਜ ਰਹੇ ਹਨ। ਹੋਰ ਰੈਲੀਆਂ ਆਯੋਜਿਤ ਕਰਨ ਦੀ ਯੋਜਨਾ ਦੇਖਦੇ ਹੋਏ ਟੇਲਰ ਦੀ ਮਾਂ ਤਮਿਕਾ ਪਾਮਰ ਨੇ ਇਨ੍ਹਾਂ ਨੂੰ ਸ਼ਾਂਤੀਪੂਰਨ ਕਰਨ ਦੀ ਅਪੀਲ ਕੀਤੀ ਹੈ। ਉਸ ਨੇ ਬਿਆਨ ਵਿਚ ਕਿਹਾ ਕਿ ਮੇਰੀ ਧੀ ਐਮਰਜੈਂਸੀ ਮੈਡੀਕਲ ਟੈਕਨੀਸ਼ਨ ਸੀ, ਜਿਸ ਨੇ ਆਪਣੀ ਜ਼ਿੰਦਗੀ ਦੂਜਿਆਂ ਦੀ ਸੇਵਾ ਨੂੰ ਸਮਰਪਿਤ ਕੀਤੀ ਸੀ ਤੇ ਉਸ ਦੀ ਆਖਰੀ ਇੱਛਾ ਸੀ ਕਿ ਹਿੰਸਾ ਨਾ ਹੋਵੇ। ਉਨ੍ਹਾਂ ਨੇ ਬਿਆਨ ਵਿਚ ਕਿਹਾ ਕਿ ਉਸ ਦਾ ਨਾਂ ਤਾਂ ਲੈਂਦੇ ਰਹੋ, ਨਿਆਂ ਵੀ ਮੰਗਦੇ ਰਹੋ, ਪਰ ਇਸ ਨੂੰ ਸਹੀ ਤਰੀਕੇ ਨਾਲ ਕਰੋ, ਇਕ-ਦੂਜੇ ਨੂੰ ਸੱਟਾਂ ਨਾ ਲਾਓ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ